India vs New Zealand 2nd ODI Raipur Match: ਟੀਮ ਇੰਡੀਆ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਏਪੁਰ 'ਚ ਖੇਡਿਆ ਗਿਆ, ਜਿੱਥੇ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ 3 ਮੈਚਾਂ ਦੀ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ ਹੈ। ਰੋਹਿਤ ਸ਼ਰਮਾ ਦੀ ਟੀਮ ਸੀਰੀਜ਼ 'ਚ 2-0 ਨਾਲ ਅੱਗੇ ਹੋ ਗਈ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਪੂਰੀ ਟੀਮ 34.3 ਓਵਰਾਂ ਵਿੱਚ 108 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਿਸ ਦੇ ਜਵਾਬ 'ਚ ਟੀਮ ਇੰਡੀਆ ਨੇ 20.1 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 111 ਦੌੜਾਂ ਬਣਾ ਕੇ ਮੈਚ ਜਿੱਤ ਲਿਆ।


ਇਹ ਵੀ ਪੜ੍ਹੋ: Ram Rahim News: 40 ਦਿਨਾਂ ਦੀ ਪੈਰੋਲ 'ਤੇ ਬਾਹਰ ਆਇਆ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ

India vs New Zealand 2nd ODI Match Highlights--

ਭਾਰਤ ਨੇ ਇਸ ਮੈਚ ਨਾਲ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਸੀਰੀਜ਼ ਵੀ ਆਪਣੇ ਨਾਂ ਕਰ ਲਈ ਹੈ। ਇਸ ਮੈਚ 'ਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 108 ਦੌੜਾਂ ਬਣਾਈਆਂ। ਭਾਰਤ ਦੇ ਤੇਜ਼ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਾਲਾਂਕਿ 15 ਦੌੜਾਂ 'ਤੇ ਪੰਜ ਵਿਕਟਾਂ ਗੁਆਉਣ ਤੋਂ ਬਾਅਦ ਕੀਵੀ ਟੀਮ ਨੇ ਮੱਧਕ੍ਰਮ ਦੇ ਬੱਲੇਬਾਜ਼ਾਂ ਦੇ ਯੋਗਦਾਨ ਨਾਲ 108 ਦੌੜਾਂ ਬਣਾਈਆਂ। ਭਾਰਤ ਲਈ ਇਹ ਟੀਚਾ ਬਹੁਤ (India vs New Zealand)ਆਸਾਨ ਸੀ। ਕਪਤਾਨ ਰੋਹਿਤ ਅਤੇ ਸ਼ੁਭਮਨ ਗਿੱਲ ਨੇ ਚੰਗੀ ਸ਼ੁਰੂਆਤ ਕੀਤੀ ਪਰ ਰੋਹਿਤ ਅਰਧ ਸੈਂਕੜਾ ਬਣਾ ਕੇ ਆਊਟ ਹੋ ਗਏ। ਉਸ ਤੋਂ ਬਾਅਦ ਕ੍ਰੀਜ਼ 'ਤੇ ਆਏ ਵਿਰਾਟ ਵੀ 11 ਦੌੜਾਂ ਬਣਾ ਕੇ ਆਊਟ ਹੋ ਗਏ। ਹਾਲਾਂਕਿ, ਗਿੱਲ ਇੱਕ ਸਿਰੇ 'ਤੇ ਖੜ੍ਹੇ ਰਹੇ ਅਤੇ ਇਸ਼ਾਨ ਕਿਸ਼ਨ ਨਾਲ ਮੈਚ ਖਤਮ ਕੀਤਾ।


ਰਾਏਪੁਰ ਦੇ ਮੈਦਾਨ 'ਤੇ ਦਰਸ਼ਕਾਂ ਨੂੰ ਰੋਹਿਤ ਸ਼ਰਮਾ ਦੇ ਕੁਝ ਸਿਗਨੇਚਰ ਸ਼ਾਟ ਦੇਖਣ ਨੂੰ ਮਿਲੇ। ਕਪਤਾਨ ਰੋਹਿਤ ਨੇ ਨਿਊਜ਼ੀਲੈਂਡ ਖਿਲਾਫ 47 ਗੇਂਦਾਂ 'ਚ ਆਪਣੇ ਵਨਡੇ ਕਰੀਅਰ ਦਾ 48ਵਾਂ ਅਰਧ ਸੈਂਕੜਾ (India vs New Zealand) ਵੀ ਪੂਰਾ ਕੀਤਾ। ਹਾਲਾਂਕਿ ਅਰਧ ਸੈਂਕੜਾ ਬਣਾਉਣ ਤੋਂ ਬਾਅਦ ਰੋਹਿਤ ਜ਼ਿਆਦਾ ਦੇਰ ਕ੍ਰੀਜ਼ 'ਤੇ ਨਹੀਂ ਟਿਕ ਸਕੇ ਅਤੇ ਆਊਟ ਹੋ ਗਏ। ਰੋਹਿਤ ਅਤੇ ਗਿੱਲ ਵਿਚਾਲੇ ਪਹਿਲੀ ਵਿਕਟ ਲਈ 86 ਗੇਂਦਾਂ 'ਚ 72 ਦੌੜਾਂ ਦੀ ਸਾਂਝੇਦਾਰੀ ਹੋਈ।