Independence Day 2023: 15 ਅਗਸਤ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।
Trending Photos
Independence Day 2023: ਪੰਜਾਬ ਪੁਲਿਸ ਵੱਲੋਂ ਲਗਾਤਾਰ ਪੰਜਾਬ ਦੇ ਵੱਖ- ਵੱਖ ਇਲਾਕਿਆਂ ਦੇ ਵਿੱਚ 15 ਅਗਸਤ ਨੂੰ ਮੱਦੇਨਜ਼ਰ ਰੱਖਦੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਲਗਾਤਾਰ ਪੰਜਾਬ ਪੁਲਿਸ ਦੀ ਟੀਮ ਦੇ ਵੱਲੋਂ ਦੇਰ ਰਾਤ ਚੈਕਿੰਗ ਵੀ ਕੀਤੀ ਜਾ ਰਹੀ ਅਤੇ 15 ਅਗਸਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਹਿਰ ਦੇ ਵੱਖ ਵੱਖ ਥਾਵਾਂ ਉੱਤੇ ਚੈਕਿੰਗ ਅਤੇ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਇਸ ਮੌਕੇ ਉਹਨਾਂ ਨੇ ਮਾੜੇ ਅਨਸਰਾ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਹਰਕਤਾ ਤੋਂ ਬਾਜ ਆ ਜਾਣ ਨਹੀਂ ਨਤੀਜੇ ਮਾੜੇ ਹੋਣਗੇ।
ਧੂਰੀ ਪੁਲਿਸ ਵੱਲੋਂ ਰੇਲਵੇ ਸੇਟਸ਼ਨ 'ਤੇ ਚੈਕਿੰਗ
ਇਸਦੇ ਚਲਦਿਆਂ ਅੱਜ ਧੂਰੀ ਪੁਲਿਸ ਵੱਲੋਂ ਐਸ ਪੀ ਯੋਗੇਸ਼ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੇ ਭੀੜ- ਵਾਲੇ ਇਲਾਕਿਆਂ ਦੇ ਵਿੱਚ ਅਤੇ ਬੱਸਾਂ ਵਿੱਚ ਰੇਲਵੇ ਸੇਟਸ਼ਨ ਤੇ ਪੁਲਿਸ ਫੋਰਸ ਦੇ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਉਹਨਾਂ ਪੁਲਿਸ ਫੋਰਸ ਦੀ ਟੀਮ ਦੇ ਨਾਲ ਅੱਜ ਸ਼ਹਿਰ ਦੇ ਵਿੱਚ ਵੀ ਫਲੈਗ ਮਾਰਚ ਕੱਢਿਆ ਗਿਆ।
ਇਹ ਵੀ ਪੜ੍ਹੋ: Chandigarh Advisory: ਅਜ਼ਾਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੂਟ ਪਲਾਨ ਜਾਰੀ
ਅੰਮ੍ਰਿਤਸਰ 'ਚ 15 ਅਗਸਤ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਇਸ ਦੇ ਨਾਲ ਹੀ ਅੰਮ੍ਰਿਤਸਰ 'ਚ 15 ਅਗਸਤ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਤੋਂ ਬਾਅਦ ਅੱਜ ਪੂਰੇ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਪੁਲੀਸ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਫਲੈਗ ਮਾਰਚ ਕਿਸੇ ਸ਼ਰਾਰਤੀ ਅਨਸਰ ’ਤੇ ਨਜ਼ਰ ਰੱਖਣ ਲਈ ਕੱਢਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕੋਈ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਪੁਲਿਸ ਨੂੰ ਸੂਚਿਤ ਕਰਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ਵਿੱਚ ਸੀਸੀਟੀਵੀ ਕੈਮਰਿਆਂ ਨਾਲ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ ਅਤੇ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ ਤਾਂ ਜੋ ਅੰਮ੍ਰਿਤਸਰ ਸ਼ਹਿਰ ਵਾਸੀ ਆਜ਼ਾਦੀ ਦਾ ਨਿੱਘ ਮਾਣ ਸਕਣ। ਜਿਸ ਕਾਰਨ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਪਤਾ ਲੱਗਦਾ ਹੈ ਕਿ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰ ਸਕਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ: Crime News: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਤਰਰਾਜੀ ਹਥਿਆਰ ਤਸਕਰ ਕੀਤਾ ਗ੍ਰਿਫ਼ਤਾਰ
ਜਲੰਧਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
15 ਅਗਸਤ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਅੱਜ ਜਲੰਧਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਏ.ਸੀ.ਪੀ. ਸੰਤਾਲ ਨਿਰਮਲ ਸਿੰਘ, ਐੱਸ.ਐੱਚ.ਓ.-4, ਐੱਸ.ਐੱਸ.ਓ. 2 ਅਤੇ ਥਾਣਾ ਬਾਰਾਦਰੀ ਦੇ ਤਿੰਨੋਂ ਥਾਣਿਆਂ ਦੀ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਜਵਾਨ ਜਲੰਧਰ ਸ਼ਹਿਰ ਦੇ ਕਈ ਰਸਤਿਆਂ ਤੋਂ ਲੰਘੇ। ਪੁਲਿਸ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ। ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।