Independence Day 2023: CM ਮਾਨ ਨੇ ਅਜ਼ਾਦੀ ਦਿਹਾੜੇ `ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ ਪੰਜਾਬ ਦੀ ਮਿੱਟੀ `ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਹਨ ਵੱਖਰੇ...
CM Bhagwant Mann Flag hosting News: ਸੀਐਮ ਮਾਨ ਖਮਾਣੋਂ ਦੇ ਐਸਡੀਐਮ ਸੰਜੀਵ ਕੁਮਾਰ ਸਮੇਤ 13 ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ ਜਿਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਦੌਰਾਨ ਜਾਨਾਂ ਜੋਖਮ ਵਿੱਚ ਪਾ ਕੇ ਜਾਨਾਂ ਬਚਾਈਆਂ। ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਨੂੰ ਸਟੇਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
CM Bhagwant Mann Flag hosting News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਉਣਗੇ। ਪ੍ਰੋਗਰਾਮ ਸਵੇਰੇ 8.30 ਵਜੇ ਸ਼ੁਰੂ ਹੋਵੇਗਾ। ਮੁੱਖ ਮੰਤਰੀ ਦਾ ਕਾਫਲਾ ਕੁਝ ਦੇਰ 'ਚ ਉਸ ਥਾਂ 'ਤੇ ਪਹੁੰਚ ਜਾਵੇਗਾ। ਜ਼ਿਲ੍ਹਾ ਪੁਲਿਸ-ਪ੍ਰਸ਼ਾਸ਼ਨ ਵੱਲੋਂ ਸਮੁੱਚੇ ਰੂਟ ’ਤੇ ਚੈਕਿੰਗ ਸਮੇਤ ਸਮਾਗਮ ਵਾਲੀ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਸੀਐਮ ਮਾਨ ਖਮਾਣੋਂ ਦੇ ਐਸਡੀਐਮ ਸੰਜੀਵ ਕੁਮਾਰ ਸਮੇਤ 13 ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ ਜਿਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਦੌਰਾਨ ਜਾਨਾਂ ਜੋਖਮ ਵਿੱਚ ਪਾ ਕੇ ਜਾਨਾਂ ਬਚਾਈਆਂ। ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਨੂੰ ਸਟੇਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਮਾਅਨੇ ਰੱਖਦੀ ਹੈ ਪਰ ਪੰਜਾਬ ਦੀ ਮਿੱਟੀ 'ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਵੱਖਰੇ ਨੇ, ਪੰਜਾਬ ਨੇ ਪਹਿਲਾਂ ਆਜ਼ਾਦੀ ਲੈਣ ਲਈ ਵਡਮੁੱਲਾ ਯੋਗਦਾਨ ਪਾਇਆ ਤੇ ਉਸ ਤੋਂ ਬਾਅਦ ਹੁਣ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਹਰ ਰੋਜ਼ ਯੋਗਦਾਨ ਪਾ ਰਹੇ ਹਾਂ, ਚਾਹੇ ਗੱਲ ਕਿਸਾਨ ਦੀ ਹੋਵੇ, ਜਵਾਨ ਦੀ ਹੋਵੇ।
ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਅੱਜ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੈਂ ਜਿੱਥੇ ਸਾਡੇ ਆਜ਼ਾਦੀ ਦੇ ਮਹਾਂਨਾਇਕਾਂ, ਯੋਧਿਆਂ ਤੇ ਸੂਰਮਿਆਂ..ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗ਼ੈਰ ਮੁਲਖ਼ ਨੂੰ ਆਜ਼ਾਦ ਕਰਵਾਇਆ ਉਹਨਾਂ ਨੂੰ ਸਲਾਮ ਕਰਦਾ ਹਾਂ…ਉੱਥੇ ਹੀ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ…ਹੱਸਦਾ ਵੱਸਦਾ ਰਹੇ ਮੇਰਾ ਭਾਰਤ ਮਹਾਨ..ਇਨਕਲਾਬ ਜ਼ਿੰਦਾਬਾਦ!!
ਇਹ ਵੀ ਪੜ੍ਹੋ: Independence Day 2023: ਅੱਜ ਪੂਰਾ ਭਾਰਤ ਮਨਾ ਰਿਹੈ ਅਜ਼ਾਦੀ ਦਾ ਦਿਹਾੜਾ, ਸੁਰੱਖਿਆ ਦਾ ਪ੍ਰਬੰਧ ਪੁਖਤਾ
ਇਸ ਤੋਂ ਇਲਾਵਾ ਮੁੱਖ ਮੰਤਰੀ ਅੱਜ ਸੂਬੇ ਦੀਆਂ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਵਿੱਚੋਂ ਚੰਗੇ ਆਚਰਣ ਵਾਲੇ 45 ਕੈਦੀਆਂ ਦੀ ਰਿਹਾਈ ਲਈ ਵੀ ਹੁਕਮ ਜਾਰੀ ਕਰਨਗੇ। ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਸੀਐਮ ਮਾਨ ਨੂੰ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਸੌਂਪ ਦਿੱਤੀ ਹੈ। ਇਹੀ ਕਾਰਨ ਹੈ ਕਿ ਉਹ ਪਟਿਆਲਾ ਤੋਂ ਹੀ ਕੈਦੀਆਂ ਦੀ ਰਿਹਾਈ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਸੀਐਮ ਅੱਜ ਪੰਜਾਬ ਨਾਲ ਸਬੰਧਤ ਕੁਝ ਵੱਡੇ ਐਲਾਨ ਵੀ ਕਰ ਸਕਦੇ ਹਨ।