Election Commission News: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ।
Trending Photos
Election Commission News: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ 'ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲੱਗੇ ਹਨ।
ECI takes cognizance of alleged MCC violations by Prime Minister Narendra Modi and Congress leader Rahul Gandhi. Both BJP and INC had raised allegations of causing hatred and divide based on religion, caste, community, or language.
ECI seeks response by 11 am on 29th April. pic.twitter.com/XbNtrI1a1s
— ANI (@ANI) April 25, 2024
ਕਮਿਸ਼ਨ ਨੇ ਦੋਵਾਂ ਆਗੂਆਂ ਤੋਂ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਇਹ ਨੋਟਿਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਜਾਰੀ ਕੀਤਾ ਹੈ। ਭਾਜਪਾ ਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ 'ਤੇ ਨਫ਼ਰਤ ਅਤੇ ਵੰਡ ਪੈਦਾ ਕਰਨ ਦਾ ਦੋਸ਼ ਲਗਾਇਆ ਹੈ।
ਚੋਣ ਕਮਿਸ਼ਨ ਨੇ ਦੋਵਾਂ ਪਾਰਟੀਆਂ ਦੇ ਪ੍ਰਧਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ
ਇਹ ਸ਼ਿਕਾਇਤਾਂ ਮਿਲਣ ਤੋਂ ਬਾਅਦ, ਚੋਣ ਕਮਿਸ਼ਨ ਨੇ ਪਹਿਲੀ ਨਜ਼ਰੇ ਪਾਰਟੀ ਪ੍ਰਧਾਨਾਂ ਨੂੰ ਸਟਾਰ ਪ੍ਰਚਾਰਕਾਂ ਦੀ ਇੱਕ ਫੌਜ ਨੂੰ ਮੈਦਾਨ ਵਿੱਚ ਉਤਾਰਨ ਲਈ ਜ਼ਿੰਮੇਵਾਰ ਠਹਿਰਾਇਆ ਹੈ। ਕਮਿਸ਼ਨ ਨੇ ਕਿਹਾ, "ਰਾਜਨੀਤਿਕ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਦੀਆਂ ਕਾਰਵਾਈਆਂ ਲਈ ਪਹਿਲੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ, ਖਾਸ ਕਰਕੇ ਸਟਾਰ ਪ੍ਰਚਾਰਕਾਂ ਦੇ ਮਾਮਲੇ ਵਿੱਚ। ਉੱਚ ਅਹੁਦਿਆਂ 'ਤੇ ਕਾਬਜ਼ ਲੋਕਾਂ ਦੇ ਚੋਣ ਭਾਸ਼ਣਾਂ ਦਾ ਪ੍ਰਭਾਵ ਜ਼ਿਆਦਾ ਗੰਭੀਰ ਹੁੰਦਾ ਹੈ।"
ਲੋਕ ਨੁਮਾਇੰਦਗੀ ਐਕਟ 1951 ਅਧੀਨ ਜਾਰੀ ਕੀਤੇ ਗਏ ਨੋਟਿਸ
ਭਾਰਤ ਵਿੱਚ ਲੋਕ ਸਭਾ, ਰਾਜ ਸਭਾ ਅਤੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਕੁਝ ਨਿਯਮ ਤੈਅ ਕੀਤੇ ਗਏ ਹਨ। ਇਨ੍ਹਾਂ ਦੀ ਪਰਿਭਾਸ਼ਾ 1951 ਵਿੱਚ ਬਣੇ ਲੋਕ ਪ੍ਰਤੀਨਿਧ ਕਾਨੂੰਨ ਵਿੱਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਇੱਕ ਹਿੱਸਾ ਚੋਣ ਜ਼ਾਬਤਾ ਹੈ। ਹਰ ਉਮੀਦਵਾਰ ਨੂੰ ਚੋਣਾਂ ਵੇਲੇ ਇਸ ਦੀ ਪਾਲਣਾ ਕਰਨੀ ਪੈਂਦੀ ਹੈ। ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਚੋਣ ਕਮਿਸ਼ਨ ਕਾਰਵਾਈ ਕਰਦਾ ਹੈ।
ਇਹ ਵੀ ਪੜ੍ਹੋ : Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼