Kartarpur Sahib Corridor: ਕਰਤਾਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਪੁੱਜਣ ਦੀ ਸਹੂਲਤ ਜਾਰੀ ਰੱਖੇਗੀ।


COMMERCIAL BREAK
SCROLL TO CONTINUE READING

ਕਰਤਾਰਪੁਰ ਸਾਹਿਬ ਗੁਰਦੁਆਰਾ ਨੂੰ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਸਿੱਖਾਂ ਲਈ ਇੱਕ ਮਹੱਤਵਪੂਰਨ ਧਾਰਮਿਕ ਸਥਾਨ ਹੈ, ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ ਸਨ। ਗੁਰੂ ਨਾਨਕ ਜੀ ਨੇ ਇੱਥੇ 16 ਸਾਲ ਦਾ ਜੀਵਨ ਬਤੀਤ ਕੀਤਾ। ਬਾਅਦ ਵਿਚ ਗੁਰੂ ਨਾਨਕ ਦੇਵ ਜੀ ਨੇ ਇਸ ਸਥਾਨ 'ਤੇ ਆਪਣਾ ਸਰੀਰ ਤਿਆਗ ਦਿੱਤਾ। ਇਸ ਤੋਂ ਬਾਅਦ ਇੱਥੇ ਗੁਰਦੁਆਰਾ ਦਰਬਾਰ ਸਾਹਿਬ ਬਣਾਇਆ ਗਿਆ।


ਇਹ ਸਥਾਨ ਪੰਜਾਬ, ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਆਉਂਦਾ ਹੈ। ਇਹ ਸਥਾਨ ਲਾਹੌਰ ਤੋਂ 120 ਕਿਲੋਮੀਟਰ ਅਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ ਤਿੰਨ ਕਿਲੋਮੀਟਰ ਦੂਰ ਹੈ।


ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ  ਨੇ ਸਿੱਖ ਸੰਗਤ ਦੀ ਅਥਾਹ ਸ਼ਰਧਾ ਨੂੰ ਦੇਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤ ਤੋਂ ਆਉਣ-ਜਾਣ ਵਾਲੇ ਸ਼ਰਧਾਲੂਆਂ ਦੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੀ ਸਹੂਲਤ ਲਈ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। 
ਬਾਬਾ ਨਾਨਕ ਜੀ ਦੀ ਇਲਾਹੀ ਇੱਛਾ ਨਾਲ, ਮੈਂ 2018 ਵਿੱਚ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਹਾਜ਼ਰ ਹੋਣ ਦਾ ਸੁਭਾਗ ਪ੍ਰਾਪਤ ਕੀਤਾ ਤੇ ਨਵੰਬਰ 2019 ਵਿੱਚ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪ੍ਰਧਾਨ ਮੰਤਰੀ ਮੋਦੀ ਜੀ ਦੁਆਰਾ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ ਪਹਿਲੇ ਜਥੇ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ।


 



ਇਸ ਤੋਂ ਇਲਾਵਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਲਈ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।