ਪੰਜਾਬ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਨਾਪਾਕ ਕੋਸ਼ਿਸ਼ ਕੈਮਰੇ `ਚ ਕੈਦ
ਪਾਕਿਸਤਾਨ ਵੱਲੋਂ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਭਾਰਤੀ ਸੈਨਾ ਵੱਲੋਂ ਘੁਸਪੈਠੀਆਂ ਨੂੰ ਹਰ ਵਾਰ ਮੂੰਹ ਦੀ ਕਹਾਣੀ ਪਈ ਹੈ।
India Pakistan border infiltration news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਠਾਨਕੋਟ 'ਚ ਭਾਰਤੀ ਸਰਹੱਦ 'ਤੇ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਨਾਪਾਕ ਕੋਸ਼ਿਸ਼ ਕੀਤੀ ਗਈ। ਅੱਤਵਾਦੀਆਂ ਵੱਲੋਂ ਘੁਸਪੈਠ ਦੀ ਇਹ ਕੋਸ਼ਿਸ਼ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਭਾਰਤੀ ਸੀਮਾ 'ਤੇ ਤਾਇਨਾਤ ਸੈਨਾ ਬੱਲ ਵੱਲੋਂ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।
ਦੱਸ ਦਈਏ ਕਿ ਜ਼ੀ ਮੀਡੀਆ ਨੈੱਟਵਰਕ ਦੇ ਕੋਲ ਇੱਕ ਐਕਸੀਕਲੁਸਿਵ ਫੁੱਟੇਜ ਹੈ ਜਿਸ ਵਿੱਚ ਪੰਜਾਬ ਦੇ ਪਠਾਨਕੋਟ ਦੇ ਇਲਾਕੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸੀਮਾ ਦੇ ਨੇੜੇ ਦੋ ਘੁਸਪੈਠੀਆਂ ਨੂੰ ਦੇਖਿਆ ਜਾ ਸਕਦਾ ਹੈ। ਘੁਸਪੈਠ ਦੀ ਕੋਸ਼ਿਸ਼ ਸੁਰੱਖਿਆ ਬਲ ਦੇ ਥਰਮਲ ਕੈਮਰੇ ਵਿੱਚ ਕੈਦ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਇਹ ਵੀ ਖ਼ਬਰ ਆ ਰਹੀ ਹੈ ਕਿ ਤਿੰਨ ਵੱਖਰੀਆਂ ਥਾਵਾਂ 'ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਹਰ ਥਾਂ 'ਤੇ ਘੁਸਪੈਠੀਆਂ ਨੂੰ ਮੂੰਹ ਦੀ ਖਾਣੀ ਪਈ।
ਜਿਵੇਂ-ਜਿਵੇਂ ਮੌਸਮ ਬਦਲ ਰਿਹਾ ਹੈ ਉਵੇਂ ਹੀ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ 'ਚ ਆਪਣੀਆਂ ਨਾਪਾਕ ਯੋਜਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡਰੋਨ ਰਾਹੀਂ ਲਗਾਤਾਰ ਤਸਕਰੀ ਕਰਨ ਦੀ ਕੋਸ਼ਿਸ਼ਾਂ ਵੀ ਕੀਤੀ ਜਾ ਰਹੀ ਹੈ। ਹਾਲਾਂਕਿ ਬੀਐੱਸਐੱਫ ਦੇ ਬਹਾਦਰ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਡਰੋਨ ਨੂੰ ਗੋਲੀਆਂ ਮਾਰਨ ਦੀ ਖ਼ਬਰ ਵੀ ਸਾਹਮਣੇ ਆਈ ਅਤੇ ਇੱਕ ਹੋਰ ਮਾਮਲੇ ਵਿੱਚ ਦੋ ਤਸਕਰਾਂ ਨੂੰ ਬੀਐੱਸਐੱਫ ਦੇ ਜਵਾਨਾਂ ਵੱਲੋਂ ਵਾਪਸ ਪਾਕਿਸਤਾਨ ਖਦੇੜ ਦਿੱਤਾ ਗਿਆ।
ਹੋਰ ਪੜ੍ਹੋ: ਰਾਮ ਰਹੀਮ ਨੂੰ ਜੇਲ੍ਹ ਜਾਂਦਾ ਦੇਖ ਰੋਣ ਲੱਗੀ ਹਨੀਪ੍ਰੀਤ, ਡੇਰਾ ਮੁਖੀ ਨੇ ਕਰਾਇਆ ਚੁੱਪ
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਸੈਕਟਰ ਵਿੱਚ ਰਾਤ ਤਕਰੀਬਨ 10 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਗਸ਼ਤ ਕਰ ਰਹੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ ਅਤੇ ਕੁਝ ਹੀ ਮਿੰਟਾਂ ਵਿੱਚ ਡਰੋਨ ਦੀ ਆਵਾਜ਼ ਬੰਦ ਹੋ ਗਈ। ਬਾਅਦ ਵਿੱਚ ਬੀਐੱਸਐੱਫ ਦੇ ਜਵਾਨਾਂ ਵੱਲੋਂ ਇਲਾਕੇ 'ਚ ਤਲਾਸ਼ੀ ਕੀਤੀ ਗਈ ਤਾਂ ਖੇਤਾਂ ਵਿੱਚ ਡਿੱਗਿਆ ਡਰੋਨ ਬਰਾਮਦ ਕੀਤਾ ਗਿਆ।
ਹੋਰ ਪੜ੍ਹੋ: Weather forecast news: ਪਹਾੜਾਂ 'ਚ ਬਰਫ਼ਬਾਰੀ, ਦੱਖਣੀ ਭਾਰਤ 'ਚ ਮੀਂਹ ਦੀ ਭਵਿੱਖਬਾਣੀ, ਪੰਜਾਬ 'ਚ ਵੀ ਵੱਧ ਰਹੀ ਠੰਡ
(For more news related to infiltration near India Pakistan border, staty tuned to Zee PHH)