ਦੂਜੇ ਵਿਆਹ ਤੋਂ ਬਾਅਦ ਵੀ ਫੌਜੀ ਦੀ ਵਿਧਵਾ ਨੂੰ ਮਿਲੇਗੀ ਪੈਨਸ਼ਨ! ਹਾਈਕੋਰਟ ਦਾ ਵੱਡਾ ਫੈਸਲਾ
Indian Army Family Pension Rules: ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਵਿਚ ਕਿਹਾ ਗਿਆ ਹੈ ਹੁਣ ਵਿਧਵਾ ਨੂੰ ਉਸ ਦੇ ਪਤੀ ਦੇ ਭਰਾ ਨਾਲ ਵਿਆਹ ਕਰਵਾਉਣ ਤੋਂ ਬਾਅਦ ਵੀ ਪਰਿਵਾਰਕ ਪੈਨਸ਼ਨ ਦਿੱਤੀ ਜਾਵੇਗੀ।
Indian Army Family Pension Rules: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੋਈ ਵਿਧਵਾ ਆਪਣੇ ਪਤੀ ਦੇ ਭਰਾ ਨਾਲ ਵਿਆਹ ਕਰਦੀ ਹੈ ਤਾਂ ਵੀ ਉਹ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਹੋਵੇਗੀ। ਹਾਈ ਕੋਰਟ ਨੇ ਇਹ ਫੈਸਲਾ ਫੌਜ ਦੇ ਇਕ ਜਵਾਨ ਦੀ ਵਿਧਵਾ ਦੀ ਪਟੀਸ਼ਨ 'ਤੇ ਦਿੱਤਾ ਹੈ।
ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ (Indian Army Family Pension Rules) ਸਾਬਕਾ ਫੌਜੀ ਦੀ ਵਿਧਵਾ ਜੇਕਰ ਆਪਣੇ ਮਰਹੂਮ ਪਤੀ ਦੇ ਭਰਾ ਨਾਲ ਦੁਬਾਰਾ ਵਿਆਹ ਕਰਦੀ ਹੈ ਤਾਂ ਉਹ ਸਧਾਰਨ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਹੋਵੇਗੀ। ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ ਇਸ ਨੂੰ ਬਚੇ ਹੋਏ ਯੋਗ ਵਾਰਸਾਂ ਦਾ ਸਮਰਥਨ ਕਰਨਾ ਹੋਵੇਗਾ। ਇਹ ਔਰਤ ਪੰਜਾਬ ਦੇ ਫਤਿਹਗੜ੍ਹ ਸਾਹਿਬ ਦੀ ਰਹਿਣ ਵਾਲੀ ਹੈ ਜਿਸ ਦੇ ਪਟੀਸ਼ਨ 'ਤੇ ਹਾਈ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ।
ਇਨ੍ਹਾਂ ਹੀ ਨਹੀਂ ਅਦਾਲਤ ਨੇ ਕੇਂਦਰ ਸਰਕਾਰ ਨੂੰ ਉਸ ਦੀ ਪਰਿਵਾਰਕ ਪੈਨਸ਼ਨ ਬਹਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਔਰਤ ਨੂੰ ਮ੍ਰਿਤਕ ਦੇ ਆਸ਼ਰਿਤਾਂ ਦੀ ਦੇਖਭਾਲ ਕਰਨੀ ਪਵੇਗੀ। ਉਸ ਨੇ ਪਟੀਸ਼ਨ ਦਾਇਰ ਕਰਕੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਦੇ ਅਪ੍ਰੈਲ 2016 ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਕੈਟ ਨੇ ਪਰਿਵਾਰਕ (Indian Army Family Pension Rules) ਪੈਨਸ਼ਨ ਲਈ ਉਸ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਪਟੀਸ਼ਨਰ ਦਾ ਪਤੀ ਮਹਿੰਦਰ ਸਿੰਘ 1964 ਵਿੱਚ ਏਅਰਫੋਰਸ ਵਿੱਚ ਨਿਯੁਕਤ ਹੋਇਆ ਸੀ। 1974 ਵਿੱਚ ਪਟੀਸ਼ਨਰ ਦਾ ਉਸ ਨਾਲ ਵਿਆਹ ਹੋਇਆ ਸੀ। ਉਸ ਦੀ ਇੱਕ ਬੇਟੀ ਵੀ ਹੈ।
ਇਹ ਵੀ ਪੜ੍ਹੋਂ: ਪਰਿਵਾਰ ਨੇ ਜਵਾਈ ਦੇ ਸੁਆਗਤ 'ਚ ਬਣਾਏ ਇੰਨੇ ਪਕਵਾਨ ਕਿ ਸੋਚ ਤੋਂ ਪਰੇ ; 4 ਦਿਨ 'ਚ ਕੀਤੇ ਤਿਆਰ
ਏਅਰ ਫੋਰਸ ਵਿੱਚ ਸੇਵਾ ਕਰਦੇ ਹੋਏ ਮਾਰਚ 1975 ਵਿੱਚ ਉਸਦੇ ਪਤੀ ਦੀ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਪਟੀਸ਼ਨਰ ਨੂੰ ਪਰਿਵਾਰਕ ਪੈਨਸ਼ਨ (Indian Army Family Pension Rules) ਮਿਲਣੀ ਸ਼ੁਰੂ ਹੋ ਗਈ। ਇਸ ਦੌਰਾਨ ਉਸ ਨੇ ਆਪਣੇ ਪਤੀ ਦੇ ਛੋਟੇ ਭਰਾ ਨਾਲ ਵਿਆਹ ਕਰਵਾ ਲਿਆ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਨੇ 1982 ਵਿੱਚ ਪਰਿਵਾਰਕ ਪੈਨਸ਼ਨ (Indian Army Family Pension Rules)ਬੰਦ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਅੱਜ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਆਪਣੇ ਹੁਕਮ 'ਚ ਕਿਹਾ ਹੈ ਕਿ ਫੌਜ 'ਚ ਸੇਵਾ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਜਵਾਨ ਦੀ ਵਿਧਵਾ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ।