World Wrestling Championships 2023: ਅੱਜ ਪਟਿਆਲਾ ਵਿੱਚ ਹੋਣਗੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਸ਼ਤੀ ਦੇ ਟਰਾਇਲ
World Wrestling Championships 2023: ਵਿਸ਼ਵ ਕੁਸ਼ਤੀ ਫੈਡਰੇਸ਼ਨ (UWW) ਵੱਲੋਂ ਬੁੱਧਵਾਰ ਨੂੰ ਭਾਰਤੀ ਕੁਸ਼ਤੀ ਮਹਾਸੰਘ (WFI) ਨੂੰ ਨਿਰਧਾਰਿਤ ਸਮੇਂ ਵਿੱਚ ਚੋਣਾਂ ਨਾ ਕਰਵਾਉਣ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
World Wrestling Championships 2023: ਭਾਵੇਂ ਵਿਸ਼ਵ ਕੁਸ਼ਤੀ ਫੈਡਰੇਸ਼ਨ (UWW) ਵੱਲੋਂ ਚੋਣਾਂ ਨਾ ਕਰਵਾਉਣ ਲਈ WFI ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਆਗਾਮੀ ਵਿਸ਼ਵ ਚੈਂਪੀਅਨਸ਼ਿਪ ਲਈ ਭਾਰਤੀ ਕੁਸ਼ਤੀ ਟੀਮ ਦੀ ਚੋਣ ਕਰਨ ਲਈ ਟਰਾਇਲ ਅੱਜ ਯਾਨੀ ਸ਼ੁਕਰਵਾਰ ਤੋਂ ਲੈ ਕੇ ਭਲਕੇ ਸ਼ਨੀਵਾਰ ਤੱਕ ਹੋਣਗੇ।
ਵਿਸ਼ਵ ਕੁਸ਼ਤੀ ਫੈਡਰੇਸ਼ਨ (UWW) ਵੱਲੋਂ ਬੁੱਧਵਾਰ ਨੂੰ ਭਾਰਤੀ ਕੁਸ਼ਤੀ ਮਹਾਸੰਘ (WFI) ਨੂੰ ਨਿਰਧਾਰਿਤ ਸਮੇਂ ਵਿੱਚ ਚੋਣਾਂ ਨਾ ਕਰਵਾਉਣ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਕਰਨ ਦਾ ਮਤਲਬ ਕਿ ਭਾਰਤੀ ਪਹਿਲਵਾਨ 16 ਸਤੰਬਰ ਤੋਂ ਬੇਲਗ੍ਰੇਡ ਵਿੱਚ ਹੋਣ ਵਾਲੇ ਵਿਸ਼ਵ ਕੁਸ਼ਤੀ ਮੁਕਾਬਲਿਆਂ ਵਿੱਚ ਭਾਰਤ ਦੇ ਝੰਡੇ ਹੇਠ ਨਹੀਂ ਸਗੋਂ ਵਿਸ਼ਵ ਕੁਸ਼ਤੀ ਫੈਡਰੇਸ਼ਨ ਦੇ ਅੰਤਰਗਤ ਖੇਡਣਗੇ।
ਇਸ ਦੌਰਾਨ ਆਈਓਏ ਵੱਲੋਂ ਗਠਿਤ ਐਡ-ਹਾਕ ਪੈਨਲ ਦੇ ਮੁਖੀ ਭੁਪਿੰਦਰ ਸਿੰਘ ਬਾਜਵਾ ਵੱਲੋਂ ਪੀਟੀਆਈ ਨੂੰ ਜਾਣਕਾਰੀ ਦਿੱਤੀ ਗਈ ਕਿ ਪੁਰਸ਼ਾਂ ਦੇ ਫ੍ਰੀਸਟਾਈਲ, ਗ੍ਰੀਕੋ-ਰੋਮਨ ਅਤੇ ਮਹਿਲਾ ਵਰਗ ਵਿੱਚ ਸਾਰੇ 10 ਵਰਗਾਂ ਵਿੱਚ ਟਰਾਇਲ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪਟਿਆਲਾ ਵਿਖੇ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੇ। ਇਸ ਦੌਰਾਨ ਉਨ੍ਹਾਂ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਕੀ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਇਸ ਸਬੰਧੀ ਕੋਈ ਨਵਾਂ ਸਰਕੂਲਰ ਜਾਰੀ ਕੀਤਾ ਜਾਵੇਗਾ।
ਦੂਜੇ ਪਾਸੇ ਇੱਕ ਹੋਰ ਐਡ-ਹਾਕ ਕਮੇਟੀ ਮੈਂਬਰ ਗਿਆਨ ਸਿੰਘ ਨੇ ਦੱਸਿਆ ਕਿ ਟਰਾਇਲ ਪਟਿਆਲਾ ਵਿੱਚ ਨਿਰਧਾਰਤ ਸਮੇਂ ਅਨੁਸਾਰ ਕਰਵਾਏ ਜਾਣਗੇ। ਹਾਲਾਂਕਿ ਉਨ੍ਹਾਂ ਵੱਲੋਂ ਕਮੇਟੀ ਮੈਂਬਰਾਂ ਵੱਲੋਂ ਜਿਸ ਤਰੀਕੇ ਨਾਲ ਚੀਜ਼ਾਂ ਨਾਲ ਨਜਿੱਠਿਆ ਜਾ ਰਿਹਾ ਸੀ, ਉਸ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਤੋਂ ਆਸਾਨੀ ਨਾਲ ਬਚਿਆ ਜਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਵਿਸ਼ਵ ਚੈਮਪੀਅਨਸ਼ਿਪ ਲਈ ਟੀਮ ਦੀ ਚੋਣ ਕਰਨ ਲਈ ਪਹਿਲਾਂ ਹੀ ਦੇਰੀ ਨਾਲ ਚੱਲ ਰਹੇ ਟਰਾਇਲਾਂ ਨੂੰ ਹੋਰ ਮੁਲਤਵੀ ਕਰਨ ਦੀ ਕੋਈ ਲੋੜ ਨਹੀਂ ਸੀ। ਦੱਸ ਦਈਏ ਕਿ ਟਰਾਇਲ ਅਗਸਤ ਦੇ ਅੱਧ ਤੱਕ ਕਰਵਾਏ ਜਾਣੇ ਸਨ ਅਤੇ 16 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ ਨਾਮ UWW ਨੂੰ ਭੇਜੇ ਜਾਣੇ ਸਨ ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ 'ਤੇ WFI ਚੋਣ ਪ੍ਰਕਿਰਿਆ ਰੁਕੇ ਹੋਣ ਕਰਕੇ, ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Sukhjinder Randhawa News: ਨਰਵੀਰ ਗਿੱਲ ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ 'ਤੇ ਕੁੱਟਮਾਰ ਦੇ ਲਗਾਏ ਦੋਸ਼
(For more news apart from Indian players at World Wrestling Championships 2023, stay tuned to Zee PHH)