ਪੰਜਾਬ ਸਰਕਾਰ ਨੂੰ ਝਟਕਾ: HC ਨੇ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਦਿੱਤੇ ਹੁਕਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਅਪੀਲੀ ਟ੍ਰਿਬਿਊਨਲ ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਹੁਕਮ ਦਿੱਤੇ ਹਨ।
Punjab news: ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਅਪੀਲੀ ਟ੍ਰਿਬਿਊਨਲ ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਇਸ ਨਾਲ ਹਾਈ ਕੋਰਟ ਨੇ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਕੇ ਵੱਡੀ ਰਾਹਤ ਦਿੱਤੀ ਹੈ।
ਦੱਸ ਦੇਈਏ ਕਿ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਦੀ ਹੈ ਅਤੇ ਇਨ੍ਹਾਂ ਦੀਆਂ ਬੱਸਾਂ ਅੰਮ੍ਰਿਤਸਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਚਲਦੀਆਂ ਹਨ। ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਨੇ ਟਰਾਂਸਪੋਰਟ ਫਰਮ ਦੀ ਪਟੀਸ਼ਨ ਨੂੰ ਮੋਟਰ ਵਹੀਕਲ ਐਕਟ 1988 ਅਤੇ ਇਸ ਤਹਿਤ ਬਣਾਏ ਨਿਯਮਾਂ ਤਹਿਤ ਫਰਮ ਨੂੰ ਦਿੱਤੇ ਪਰਮਿਟ ਦੇ ਨਾਲ-ਨਾਲ ਪਰਮਿਟ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਜਲਦ ਤੋਂ ਜਲਦ ਪਰਮਿਟ ਬਹਾਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਸੱਪ ਨਾਲ ਖੇਡਣਾ ਵਿਅਕਤੀ ਨੂੰ ਪਿਆ ਮਹਿੰਗਾ, ਸੱਪ ਨੂੰ ਗਲੇ 'ਚ ਲਪੇਟ ਕਰ ਰਿਹਾ ਸੀ ਸਟੰਟ!
ਦੱਸਣਯੋਗ ਹੈ ਕਿ ਸਟੇਟ ਟਰਾਂਸਪੋਰਟ ਅਥਾਰਟੀ ਵੱਲੋਂ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਰੱਦ ਕਰਨ ਤੇ ਬੱਸਾਂ ਦੇ ਪਰਮਿਟ ਮੁਅੱਤਲ ਕਰਨ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਗਿਆ ਸੀ। ਪਟੀਸ਼ਨਰ ਨੇ ਦੋਸ਼ ਲਾਇਆ ਕਿ ਉਸ ਦੇ ਪੱਖ ਤੋਂ ਜਵਾਬ ਦਿੱਤੇ ਬਿਨਾਂ ਸਟੇਟ ਟਰਾਂਸਪੋਰਟ ਅਥਾਰਟੀ ਨੇ ਇਕਦਮ ਕਾਰਵਾਈ ਕੀਤੀ। ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਕੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 86 ਦੇ ਤਹਿਤ ਪਰਮਿਟ ਰੱਦ ਕਰਨ ਲਈ 7 ਜਨਵਰੀ, 2022 ਨੂੰ ਅਣਗਹਿਲੀ ਵਾਲਾ ਹੁਕਮ ਪਾਸ ਕੀਤਾ ਗਿਆ ਸੀ।