ਨਹੀਂ ਰੁੱਕ ਰਹੀ ਮਹਿੰਗਾਈ, ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ!
Advertisement

ਨਹੀਂ ਰੁੱਕ ਰਹੀ ਮਹਿੰਗਾਈ, ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ!

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਸਭ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਅੱਜ ਇੱਕ ਵਾਰ ਫਿਰ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ।

ਨਹੀਂ ਰੁੱਕ ਰਹੀ ਮਹਿੰਗਾਈ, ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ!

ਚੰਡੀਗੜ੍ਹ: ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਸਭ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਅੱਜ ਇੱਕ ਵਾਰ ਫਿਰ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਦੇਸ਼ ਭਰ 'ਚ ਸ਼ਨੀਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਦਾ ਵਾਧਾ ਹੋਇਆ ਹੈ। ਇਹ ਵਾਧਾ ਇੱਕ ਦਿਨ ਦੀ ਰਾਹਤ ਤੋਂ ਬਾਅਦ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ 2 ਅਪ੍ਰੈਲ ਨੂੰ ਦਿੱਲੀ 'ਚ ਪੈਟਰੋਲ 102.61 ਰੁਪਏ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

 

12 ਦਿਨਾਂ ਵਿੱਚ ਕੀਮਤਾਂ ਵਿੱਚ 10 ਗੁਣਾ ਹੋਇਆ ਵਾਧਾ 
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 12 ਦਿਨਾਂ ਵਿੱਚ 10 ਵਾਰ ਵਾਧਾ ਕੀਤਾ ਗਿਆ ਹੈ। ਦੇਸ਼ ਭਰ 'ਚ 22 ਮਾਰਚ ਤੋਂ ਪੈਟਰੋਲ ਦੀਆਂ ਕੀਮਤਾਂ 'ਚ 7.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 21 ਮਾਰਚ ਨੂੰ ਰਾਜਧਾਨੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਸੀ।

 

ਤੁਸੀਂ ਇਹਨਾਂ ਨੰਬਰਾਂ 'ਤੇ ਨਵੀਨਤਮ ਕੀਮਤ ਜਾਣ ਸਕਦੇ ਹੋ
ਤੁਸੀਂ ਇੱਕ SMS ਰਾਹੀਂ ਵੀ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਤੁਹਾਨੂੰ ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਕੋਡ ਮਿਲੇਗਾ।

Trending news