Kapurthala News: ਕਪੂਰਥਲਾ ਜੇਲ੍ਹ ਵਿੱਚ ਤਬੀਅਤ ਵਿਗੜਨ ਮਗਰੋਂ ਹਵਾਲਾਤੀ ਦੀ ਮੌਤ
Advertisement
Article Detail0/zeephh/zeephh2586051

Kapurthala News: ਕਪੂਰਥਲਾ ਜੇਲ੍ਹ ਵਿੱਚ ਤਬੀਅਤ ਵਿਗੜਨ ਮਗਰੋਂ ਹਵਾਲਾਤੀ ਦੀ ਮੌਤ

Kapurthala News:  ਕਪੂਰਥਲਾ ਮਾਡਰਨ ਜੇਲ੍ਹ ਵਿੱਚ ਦੇਰ ਰਾਤ ਐਨਡੀਪੀਐਸ ਦੇ ਹਵਾਲਾਤੀ ਦੀ ਅਚਾਨਕ ਤਬੀਅਤ ਵਿਗੜਨ ਦੀ ਖਬਰ ਹੈ।

Kapurthala News: ਕਪੂਰਥਲਾ ਜੇਲ੍ਹ ਵਿੱਚ ਤਬੀਅਤ ਵਿਗੜਨ ਮਗਰੋਂ ਹਵਾਲਾਤੀ ਦੀ ਮੌਤ

Kapurthala News:  ਕਪੂਰਥਲਾ ਮਾਡਰਨ ਜੇਲ੍ਹ ਵਿੱਚ ਦੇਰ ਰਾਤ ਐਨਡੀਪੀਐਸ ਦੇ ਹਵਾਲਾਤੀ ਦੀ ਅਚਾਨਕ ਤਬੀਅਤ ਵਿਗੜਨ ਦੀ ਖਬਰ ਹੈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿੱਚ ਇਲਾਜ ਲਈ ਲਿਆਂਦਾ ਗਿਆ ਪਰ ਡਿਊਟੀ ਉਤੇ ਤਾਇਨਾਤ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਤੋਂ ਬਾਅਦ ਥਾਣਾ ਕੋਤਵਾਲੀ ਨੂੰ ਸੂਚਿਤ ਕਰਨ ਉਤੇ ਪੁਲਿਸ ਨੇ ਹਵਾਲਾਤੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਇਸ ਦੀ ਪੁਸ਼ਟੀ ਐਸਐਚਓ ਕੋਤਵਾਲੀ ਕ੍ਰਿਪਾਲ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮੇਹਤਾਬਗੜ੍ਹ ਦੇ ਰੂਪ ਵਿੱਚ ਹੋਈ ਹੈ।

ਐਸਐਚਓ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਹਵਾਲਾਤੀ ਰਜਿੰਦਰ ਸਿੰਘ ਉਤੇ ਨਸ਼ਾ ਤਸਕਰੀ ਦੇ ਦੋ ਕੇਸਾਂ ਇੱਕ ਜਲੰਧਰ ਦੇ ਥਾਣਾ ਰਾਮਾਂਮੰਡੀ ਅਤੇ ਇੱਕ ਕਪੂਰਥਲਾ ਥਾਣਾ ਸਿਟੀ ਵਿੱਚ ਦਰਜ ਹੈ। ਜਿਸ ਵਿੱਚ ਉਹ ਜੇਲ੍ਹ ਵਿੱਚ ਬੰਦ ਸੀ। ਪੁਲਿਸ ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Bhagwant Mann: ਕਿਸਾਨਾਂ ਵਲੋਂ ਬੀਤੇ ਦਿਨੀਂ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ CM ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

ਅਜੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਨਹੀਂ ਹੋਏ ਹਨ। ਦੇਰ ਰਾਤ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਸਿਧਾਰਥ ਬਿੰਦਰਾ ਨੇ ਦੱਸਿਆ ਕਿ ਮਾਡਰਨ ਜੇਲ੍ਹ ਕਪੂਰਥਲਾ ਵਿਚੋਂ ਇਕ ਹਵਾਲਾਤੀ ਰਜਿੰਦਰ ਸਿੰਘ ਦੀ ਤਬੀਅਤ ਵਿਗੜਨ ਕਾਰਨ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿਸ ਦੀ ਮੌਤ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਗਈ ਸੀ।

ਇਹ ਵੀ ਪੜ੍ਹੋ : Punjab Breaking Live Updates: ਕਿਸਾਨੀ ਮਸਲਿਆਂ 'ਤੇ ਰੱਖੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Trending news