Barnala News: ਮਾਸੂਮ ਬੱਚੀ ਦੀ ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਨੇ ਸਹੁਰਿਆਂ ਉਪਰ ਲਗਾਏ ਦੋਸ਼
Advertisement
Article Detail0/zeephh/zeephh2023376

Barnala News: ਮਾਸੂਮ ਬੱਚੀ ਦੀ ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਨੇ ਸਹੁਰਿਆਂ ਉਪਰ ਲਗਾਏ ਦੋਸ਼

Barnala News: ਬਰਨਾਲਾ ਦੇ ਪਿੰਡ ਗੁਰਮ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਔਰਤ ਦੀ ਪੱਖੇ ਨਾਲ ਲਟਕਦੇ ਹੋਏ ਦੀ ਲਾਸ਼ ਬਰਾਮਦ ਹੋਈ ਹੈ।

Barnala News: ਮਾਸੂਮ ਬੱਚੀ ਦੀ ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਨੇ ਸਹੁਰਿਆਂ ਉਪਰ ਲਗਾਏ ਦੋਸ਼

Barnala News: ਬਰਨਾਲਾ ਦੇ ਪਿੰਡ ਗੁਰਮ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਔਰਤ ਦੀ ਪੱਖੇ ਨਾਲ ਲਟਕਦੇ ਹੋਏ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦਾ 4 ਸਾਲ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕਾ ਦੀ ਇੱਕ ਢਾਈ ਸਾਲ ਦੀ ਮਾਸੂਮ ਬੱਚੀ ਵੀ।

ਮ੍ਰਿਤਕਾ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਤਸ਼ੱਦਦ ਤੇ ਕਤਲ ਦਾ ਦੋਸ਼ ਲਗਾਏ ਹਨ। ਪੁਲਿਸ ਨੇ ਮ੍ਰਿਤਕਾ ਦੀ ਸੱਸ, ਸਹੁਰੇ ਅਤੇ ਪਤੀ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ।
ਇਸ ਮੌਕੇ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ।

ਮਾਪਿਆਂ ਨੇ ਦੋਸ਼ ਲਗਾਏ ਕਿ ਉਨ੍ਹਾਂ ਨੇ ਸਾਡੇ ਅਤੇ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਲਾਸ਼ ਥੱਲੇ ਉਤਾਰ ਲਈ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਬੇਟੀ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਉਹ ਉਸਦੇ ਸਹੁਰੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਵਿਆਹ ਤੋਂ ਬਾਅਦ ਤੋਂ ਹੀ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਦਾਜ ਲਈ ਲੜਕੀ ਨੂੰ ਬਹੁਤ ਤੰਗ ਕੀਤਾ ਜਾਂਦਾ ਸੀ। 2 ਸਾਲ ਬਾਅਦ ਉਨ੍ਹਾਂ ਦੇ ਘਰ ਬੱਚੀ ਨੇ ਜਨਮ ਲਿਆ ਅਤੇ ਬੇਟੀ ਦੇ ਜਨਮ ਤੋਂ ਬਾਅਦ ਸਹੁਰੇ ਘਰ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ। ਇਸ ਸਬੰਧੀ ਮਾਮਲਾ ਪੰਚਾਇਤ ਕੋਲ ਵੀ ਗਿਆ ਪਰ ਅਸੀਂ ਲੜਕੀ ਦੇ ਘਰ ਹੀ ਡਟੇ ਰਹੇ ਅਤੇ ਸਮਝੌਤਾ ਕਰਵਾਉਂਦੇ ਰਹੇ ਪਰ ਕੱਲ੍ਹ ਬੱਚੀ ਨਾਲ ਇਹ ਘਟਨਾ ਵਾਪਰੀ। ਉਨ੍ਹਾਂ ਮੰਗ ਕੀਤੀ ਕਿ ਸਹੁਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਪਿੰਡ ਗੁਰਮ ਵਿਖੇ ਮ੍ਰਿਤਕਾ ਦੇ ਗੁਆਂਢੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਘਰ ਰੌਲਾ ਪਿਆ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਦੱਸਿਆ ਕਿ ਔਰਤ ਨੂੰ ਉਨ੍ਹਾਂ ਦੇ ਸਾਹਮਣੇ ਹੀ ਪੱਖੇ ਤੋਂ ਉਤਾਰਿਆ ਸੀ, ਉਸ ਸਮੇਂ ਉਹ ਸਾਹ ਲੈ ਰਹੀ ਸੀ। ਇਸ ਤੋਂ ਬਾਅਦ ਪੁਲਿਸ ਵੀ ਗਈ ਜਦਕਿ ਉਨ੍ਹਾਂ ਦੇ ਘਰ ਵਿੱਚ ਲੜਾਈ-ਝਗੜੇ ਵਾਲਾ ਕੋਈ ਮਾਹੌਲ ਨਹੀਂ ਸੀ।

ਇਸ ਸਬੰਧੀ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਉਤੇ ਕੋਈ ਵੀ ਮੌਜੂਦ ਨਹੀਂ ਸੀ। ਲੜਕੀ ਦੇ ਸਹੁਰੇ ਸਮਾਗਮ ਵਿੱਚ ਗਏ ਹੋਏ ਸਨ। ਜਦਕਿ ਮ੍ਰਿਤਕ ਲੜਕੀ ਦਾ ਪਤੀ ਘਰ ਨੂੰ ਰੰਗ ਰੋਗਨ ਕਰਵਾ ਰਿਹਾ ਸੀ। ਇਸੇ ਦੌਰਾਨ ਲੜਕੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਘਰ ਵਿੱਚ ਲੜਾਈ-ਝਗੜੇ ਆਦਿ ਦਾ ਮਾਹੌਲ ਨਹੀਂ ਸੀ।

ਇਸ ਸਬੰਧੀ ਥਾਣਾ ਠੁੱਲੀਵਾਲ ਦੇ ਐਸਐਚਓ ਬਲਦੇਵ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਗੁਰਮ ਦਾ ਹੈ। ਪਿੰਡ ਦੀ ਹੀ ਵਿਆਹੁਤਾ ਅਰਸ਼ਦੀਪ ਕੌਰ ਦੀ ਮੌਤ ਹੋ ਗਈ ਹੈ। ਇਸ ਲੜਕੀ ਦਾ ਵਿਆਹ 2019 ਵਿੱਚ ਪਿੰਡ ਗੁਰਮ ਦੇ ਗੁਰਜੰਟ ਸਿੰਘ ਨਾਲ ਹੋਇਆ ਸੀ। ਉਸਦੀ ਇੱਕ ਛੋਟੀ ਕੁੜੀ ਹੈ।

ਉਨ੍ਹਾਂ ਦੱਸਿਆ ਕਿ ਇਸ ਲੜਕੀ ਨੇ ਬੀਤੇ ਦਿਨ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨ ਦਰਜ ਕਰਕੇ ਲੜਕੀ ਦੇ ਸਹੁਰੇ ਮੇਜਰ ਸਿੰਘ, ਸੱਸ ਮਨਜੀਤ ਕੌਰ ਤੇ ਪਤੀ ਗੁਰਜੰਟ ਸਿੰਘ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਹੋਰ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : Tarn Taran News: ਕਰਜ਼ੇ ਤੋਂ ਤੰਗ ਕਿਸਾਨ ਨੇ ਟ੍ਰੇਨ ਦੇ ਅੱਗੇ ਛਾਲ ਮਾਰ ਕਰਕੇ ਕੀਤੀ ਖ਼ੁਦਕੁਸ਼ੀ

ਬਰਨਾਲਾ ਤੋਂ ਦਵਿੰਦਰ ਸ਼ਰਮਾ ਦੀ ਰਿਪੋਰਟ

 

Trending news