Innovation Mission Punjab ਨੌਜਵਾਨ ਪੀੜ੍ਹੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ - ਸੀਐਮ ਭਗਵੰਤ ਮਾਨ
Advertisement
Article Detail0/zeephh/zeephh1336791

Innovation Mission Punjab ਨੌਜਵਾਨ ਪੀੜ੍ਹੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ - ਸੀਐਮ ਭਗਵੰਤ ਮਾਨ

ਮੁਹਾਲੀ 'ਚ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਐਕਸੈਲਰੇਟਰ ਲਾਂਚ ਦਾ ਉਦਘਾਟਨ ਕਰਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ।

Innovation Mission Punjab ਨੌਜਵਾਨ ਪੀੜ੍ਹੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ - ਸੀਐਮ ਭਗਵੰਤ ਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ 'ਚ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਐਕਸੈਲਰੇਟਰ ਲਾਂਚ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਮੁਹਾਲੀ ਦੇ ਵਿਧਾਇਕ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਨ ਦੌਰਾਨ ਕਿਹਾ ਕਿ ਪੰਜਾਬ ਵਿੱਚ 65 ਪ੍ਰਤੀਸ਼ਤ ਵਿਅਕਤੀ 35 ਸਾਲ ਤੋਂ ਥੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਯੂਥ ਦਾ ਹੋਣਾ ਪੰਜਾਬ ਲਈ ਚੰਗੀ ਊਰਜਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਦੀ ਊਰਜਾ ਅਤੇ ਸੋਚ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕੀਤਾ ਗਿਆ ਤਾਂ ਦੇਸ਼ ਉੱਚੀਆਂ ਬੁਲੰਦੀਆਂ ਨੂੰ ਛੂਹ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਪੜ੍ਹਾਈ ਦੇ ਹਿਸਾਬ ਨਾਲ ਕੰਮ ਦੇਣਾ ਚਾਹੀਦਾ ਹੈ।

ਡਾਕਟਰਾਂ ਦੀ ਪੜ੍ਹਾਈ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਡਾਕਟਰਾਂ ਦੀ ਪੜ੍ਹਾਈ ਦਾ ਕੋਟਾ ਹੋਣ ਕਾਰਨ ਵੱਡੀ ਗਿਣਤੀ 'ਚ ਨੌਜਵਾਨ ਵਿਦੇਸ਼ ਪੜ੍ਹਾਈ ਕਰਨ ਜਾ ਰਹੇ ਹਨ। ਉੁਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਮਿਹਨਤ ਦੀ ਕੋਈ ਕਮੀ ਨਹੀ ਹੈ। ਪੰਜਾਬ ਦੇ ਲੋਕ ਬਹੁਤ ਮਿਹਨਤੀ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਨੇ ਬਹੁਤ ਤਰੱਕੀਆਂ ਕੀਤੀਆ ਹਨ। ਭਾਰਤ ਵਿੱਚ ਮੌਕਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਿਦੇਸ਼ ਜਾਣਾ ਪਿਆ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦ ਕਰੇਗੀ। ਟੈਕੀਆਂ ਤੇ ਚੜ ਧਰਨੇ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੀ ਥਾਂ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਕੰਮ ਦਿਵਾਉਣ ਲਈ ਹਰ ਸੰਭਵ ਮਦਦ ਕਰੇਗੀ।

WATCH LIVE TV

 

Trending news