Abohar News: ਪੰਜਾਬ ਦੇ ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਹਾਲ ਹੀ ਵਿੱਚ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੋਕ ਅਰਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸ਼ਰਾਰਤੀ ਅਨਸਰਾਂ ਵੱਲੋਂ ਅਪਮਾਨ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇੰਨਾ ਹੀ ਨਹੀਂ ਉਨ੍ਹਾਂ ਦੇ ਹੱਥ ਵਿੱਚ ਫੜ੍ਹੀ ਬੰਦੂਕ ਵੀ ਚੋਰੀ ਕਰ ਲਈ ਗਈ ਹੈ। ਹਾਲਾਂਕਿ ਮੌਕੇ ਉਪਰ ਪੁੱਜੇ ਅਬੋਹਰ ਤੋਂ ਹਲਕਾ ਇੰਚਾਰਜ ਅਤੇ ਸਮਾਜਸੇਵੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Nangal News: ਨੰਗਲ 'ਚ ਇੱਕ ਸ਼ਰਾਰਤੀ ਬਾਂਦਰ ਨੇ ਮਚਾਇਆ ਦਹਿਸ਼ਤ! ਦੋ ਦਰਜਨ ਲੋਕਾਂ ਨੂੰ ਬਣਾਇਆ ਸ਼ਿਕਾਰ


ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ  ਨਗਰ ਥਾਣਾ ਇੱਕ ਦੇ ਪੁਲਿਸ ਐਸਐਚਓ ਸੁਨੀਲ ਕੁਮਾਰ ਆਪਣੀ ਟੀਮ ਸਮੇਤ ਮੌਕੇ ਉਪਰ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।


ਇਹ ਵੀ ਪੜ੍ਹੋ : Ferozepur News: ਆਪਸੀ ਰੰਜਿਸ਼ ਨੇ ਲਈ ਇੱਕ ਨੌਜਵਾਨ ਦੀ ਜਾਨ, ਗੁਆਂਢੀ ਨੇ ਕੁਹਾੜੀ ਨਾਲ ਕੀਤਾ ਸੀ ਹਮਲਾ