ਚੰਡੀਗੜ੍ਹ: ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ ਵਿਜੀਲੈਂਸ ਬਿਊਰੋ ਦੇ ਹੈੱਡਕੁਆਰਟਰ ਦਾ ਘਿਰਾਓ ਕੀਤਾ ਜਾਣਾ ਸੀ, ਪਰ ਘਿਰਾਓ ਕਰਨ ਤੋਂ ਪਹਿਲਾਂ ਕਾਂਗਰਸੀ ਲੀਡਰਸ਼ਿਪ ਆਪਸੀ ਫੁੱਟ ਦਾ ਸ਼ਿਕਾਰ ਹੋ ਗਈ। 


COMMERCIAL BREAK
SCROLL TO CONTINUE READING

 



ਕਾਰਾਂ ਦੀ ਪਾਰਕਿੰਗ ਨੂੰ ਲੈਕੇ ਹੋਇਆ ਬਖੇੜਾ
ਦਰਅਸਲ ਚੰਡੀਗੜ੍ਹ ਦੇ ਸੈਕਟਰ 15 ’ਚ ਸਥਿਤ ਕਾਂਗਰਸ ਭਵਨ ਕਾਰਾਂ ਖੜ੍ਹੀਆਂ ਕਰਨ ਨੂੰ ਲੈਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਫ਼ਾ ਹੋ ਗਏ। ਇੱਥੇ ਦੱਸਣਾ ਬਣਦਾ ਹੈ ਕਿ ਪ੍ਰਧਾਨ ਰਾਜਾ ਵੜਿੰਗ ਦੇ ਮਰਸੀਡੀਜ਼ ਕਾਰ ਤਾਂ ਕਾਂਗਰਸ ਭਵਨ ਦੇ ਅੰਦਰ ਖੜ੍ਹੀ ਸੀ, ਪਰਤੂੰ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਆਗੂਆਂ ਦੇ ਵਾਹਨਾਂ ਨੂੰ ਅੰਦਰ ਦਾਖ਼ਲ ਨਾ ਹੋਣ ਦਿੱਤਾ ਗਿਆ। ਇਸ ਗੱਲ ਤੋਂ ਨਰਾਜ਼ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ CM ਓ. ਪੀ. ਸੋਨੀ ਤੇ ਸਾਬਕਾ ਸਪੀਕਰ ਰਾਣਾ ਕੇਪੀ ਵੀ ਧਰਨੇ ’ਚ ਸ਼ਾਮਲ ਹੋਣ ਦੀ ਬਜਾਏ ਵਾਪਸ ਚਲੇ ਗਏ। 


 



ਰਾਜਾ ਵੜਿੰਗ ਦੀ ਕਾਰ, ਕਾਂਗਰਸ ਭਵਨ ’ਚ ਖੜ੍ਹੀ ਹੋਣ ’ਤੇ ਇਤਰਾਜ 
ਕਾਂਗਰਸੀ ਆਗੂ ਇਸ ਗੱਲ ਤੋਂ ਖਫ਼ਾ ਸਨ ਕਿ ਜੇਕਰ ਬਾਕੀ ਲੀਡਰਾਂ ਦੀ ਕਾਰ ਅੰਦਰ ਨਹੀਂ ਆ ਸਕਦੀ ਤਾਂ ਪਾਰਟੀ ਪ੍ਰਧਾਨ ਦੀ ਕਾਰ ਨੂੰ ਅੰਦਰ ਕਿਉਂ ਜਾਣ ਦਿੱਤਾ ਗਿਆ। ਹਾਲਾਂਕਿ ਰਾਜਾ ਵੜਿੰਗ ਇਸ ਮਸਲੇ ਨੂੰ ਸੰਭਾਲਦੇ ਨਜ਼ਰ ਆਏ, ਪਰ ਉਸ ਤੋਂ ਪਹਿਲਾਂ ਹੀ ਸਾਰਾ ਤਮਾਸ਼ਾ ਮੀਡੀਆ ਸਾਹਮਣੇ ਆ ਚੁੱਕਾ ਸੀ।
ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੁਆਰਾ ਵਿਜੀਲੈਂਸ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਾ ਸੀ, ਜਿਸ ’ਚ ਪ੍ਰਧਾਨ ਰਾਜਾ ਵੜਿੰਗ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਇਸ ਧਰਨੇ ’ਚ ਸ਼ਾਮਲ ਹੋਣਾ ਸੀ। 



'ਆਪ' ਸਰਕਾਰ ਕਰ ਰਹੀ ਬਦਲਾਖ਼ੋਰੀ ਦੀ ਰਾਜਨੀਤੀ: ਕਾਂਗਰਸ ਪਾਰਟੀ
ਕਾਂਗਰਸੀ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਬਦਲਾਖ਼ੋਰੀ ’ਤੇ ਉਤਰ ਆਈ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਨਾਮ ਵੀ ਜ਼ਮੀਨ ਘੁਟਾਲੇ ’ਚ ਸਾਹਮਣੇ ਆ ਰਿਹਾ ਹੈ। ਸਾਬਕਾ ਫ਼ੂਡ ਸਪਲਾਈ ਤੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਆਇਆ ਹੈ ਕਿ ਖੇਤੀ ਮਸ਼ੀਨਰੀ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵਿ ਪੁਛਗਿੱਛ ਕੀਤੀ ਜਾ ਸਕਦੀ ਹੈ।