Trending Photos
International Yoga Day: ਅੰਤਰਰਾਸ਼ਟਰੀ ਯੋਗਾ ਦਿਵਸ ਅੱਜ ਦੇਸ਼ ਭਰ ਦੇ ਵਿੱਚ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਅੰਤਰ ਰਾਸ਼ਟਰੀ ਯੋਗਾ ਦਿਵਸ ਨੂੰ ਮਨਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ। ਯੋਗਾ ਕਰਨ ਨਾਲ ਤੁਹਾਡੀ ਮਾਨਸਿਕ ਅਤੇ ਸਰੀਰਕ ਸਿਹਤ ਠੀਕ ਰਹਿੰਦੀ ਹੈ। ਰੋਜ਼ਾਨਾ ਯੋਗਾ ਕਰਨ ਨਾਲ ਕਈ ਬਿਮਾਰੀਆਂ ਨਾਲ ਲੜਨ ਵਿੱਚ ਵੀ ਮਦਦ ਮਿਲਦੀ ਹੈ।
ਮਾਨਸਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ
ਮਾਨਸਾ ਦੇ ਸੈਂਟਰਲ ਪਾਰਕ ਦੇ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗ ਗੁਰੂ ਡਾਕਟਰ ਵਰਿੰਦਰ ਕੁਮਾਰ ਨੇ ਯੋਗ ਦੇ ਆਸਨ ਕਰਵਾਏ ਅਤੇ ਯੋਗ ਰਾਹੀਂ ਸਰੀਰ ਨੂੰ ਬਿਮਾਰੀਆਂ ਤੋਂ ਮੁਕਤ ਕਰਨ ਦੇ ਨੁਕਤੇ ਵੀ ਦੱਸੇ। ਜ਼ਿਲ੍ਹਾ ਪ੍ਰਸ਼ਾਸਨ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਡੀਸ਼ਨਲ ਸੈਸ਼ਨ ਜੱਜ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਯੋਗਾ ਦਿਵਸ ਅੰਤਰਰਾਸ਼ਟਰੀ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਵੀ ਇਸ ਯੋਗਾ ਦਿਵਸ ਵਿੱਚ ਸ਼ਮੂਲੀਅਤ ਕਰਕੇ ਯੋਗ ਦੇ ਆਸਨ ਕੀਤੇ ਹਨ ਅਤੇ ਇਸ ਦੌਰਾਨ ਸਰੀਰ ਨੂੰ ਤੰਦਰੁਸਤ ਵੀ ਮਿਲੀ ਹੈ।
ਭਾਰਤ ਜਿਸ ਨੇ ਯੋਗਾ ਰਾਹੀਂ ਦੁਨੀਆ ਭਰ 'ਚ ਆਪਣਾ ਲੋਹਾ ਮਨਵਾਇਆ ਹੈ ਅਤੇ ਅੱਜ ਪੂਰੀ ਦੁਨੀਆ 'ਚ ਲੋਕ ਸਿਹਤਮੰਦ ਰਹਿਣ ਲਈ ਯੋਗਾ ਕਰ ਰਹੇ ਹਨ ਅਤੇ ਮੰਨਿਆ ਜਾਂਦਾ ਹੈ ਕਿ ਯੋਗਾ ਰਾਹੀਂ ਸਰੀਰ ਨੂੰ ਕਿਸੇ ਵੀ ਬੀਮਾਰੀ ਨਾਲ ਲੜਨ ਦੀ ਤਾਕਤ ਮਿਲਦੀ ਹੈ ਅਤੇ ਯੋਗਾ ਰਾਹੀਂ ਲੋਕ ਸਿਹਤਮੰਦ ਵੀ ਹੋ ਰਹੇ ਹਨ।
ਇਹ ਵੀ ਪੜ੍ਹੋ: Tejinder Pal Toor ਨੇ ਤੋੜਿਆ ਆਪਣਾ ਹੀ ਏਸ਼ੀਅਨ ਰਿਕਾਰਡ, ਨਾਲ ਹੀ ਵਿਸ਼ਵ ਚੈਂਪੀਅਨਸ਼ਿਪ ਲਈ ਕੀਤਾ ਕੁਆਲੀਫਾਈ
ਪਠਾਨਕੋਟ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ
ਅੱਜ ਵਿਸ਼ਵ ਯੋਗ ਦਿਵਸ ਦੇ ਮੌਕੇ 'ਤੇ ਪਠਾਨਕੋਟ 'ਚ ਸਮਾਜ ਸੇਵੀ ਸੰਸਥਾ ਵੱਲੋਂ ਪਠਾਨਕੋਟ 'ਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਫੌਜ ਵੱਲੋਂ ਯੋਗਾ ਦਿਵਸ ਮਨਾਇਆ ਗਿਆ ਅਤੇ ਸਥਾਨਕ ਲੋਕ ਇੱਕ ਮੰਚ 'ਤੇ ਇਕੱਠੇ ਹੋਏ ਅਤੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਯੋਗਾ ਕਰਨ ਦੀ ਕੋਸ਼ਿਸ਼ ਕੀਤੀ। ਯੋਗਾ ਕਰਕੇ ਦੁਨੀਆ ਨੂੰ ਸੁਨੇਹਾ ਦਿੱਤਾ ਕਿ ਜੇਕਰ ਤੁਸੀਂ ਯੋਗਾ ਕਰੋਗੇ ਤਾਂ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਅਤੇ ਸਰੀਰ ਨੂੰ ਹਰ ਬੀਮਾਰੀ ਨਾਲ ਲੜਨ ਦੀ ਹਿੰਮਤ ਮਿਲੇਗੀ।
ਇਸ ਸਬੰਧੀ ਜਦੋਂ ਯੋਗਾ ਕੈਂਪ 'ਚ ਆਏ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ 'ਤੇ ਮਾਣ ਹੈ, ਜਿਸ ਨੇ ਯੋਗਾ ਵਰਗੀ ਪ੍ਰਣਾਲੀ ਪੂਰੀ ਦੁਨੀਆ 'ਚ ਫੈਲਾਈ ਹੋਈ ਹੈ, ਜਿਸ ਰਾਹੀਂ ਲੋਕਾਂ ਨੂੰ ਬਹੁਤ ਹੀ ਖਤਰਨਾਕ ਬਿਮਾਰੀਆਂ ਤੋਂ ਲੜਨ ਵਿੱਚ ਮਦਦ ਮਿਲਦੀ ਹੈ।
ਬਟਾਲਾ ਵਿੱਚ ਜ਼ਿਲਾ ਪੱਧਰੀ ਯੋਗ ਸਮਾਗਮ
ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਜ਼ਿਲਾ ਪੱਧਰੀ ਯੋਗ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬੀ ਐਸ ਐਫ ਦੇ ਅਧਿਕਾਰੀਆਂ ਨੇ ਯੋਗਾ ਕੀਤਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਇਸ ਯੋਗ ਸਮਾਗਮ ਵਿੱਚ ਬੀ.ਐੱਸ.ਐੱਫ਼ ਦੇ ਜਵਾਨ, ਲੈਂਡ-ਪੋਰਟ ਅਥਾਰਟੀ ਦਾ ਸਟਾਫ਼, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਨੇ ਭਾਗ ਲਿਆ ਜਿਨਾਂ ਨੂੰ ਆਯੂਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਗਏ।
ਚੰਡੀਗੜ੍ਹ ਵਿੱਚ ਵੀ ਮਨਾਇਆ ਗਿਆ ਯੋਗਾ ਦਿਵਸ
ਚੰਡੀਗੜ੍ਹ ਪ੍ਰਸ਼ਾਸਨ ਨੇ 21 ਜੂਨ, 2023 ਨੂੰ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ (IDY) ਮਨਾਇਆ। ਇਹ ਸਮਾਗਮ ਰੌਕ ਗਾਰਡਨ, ਫੇਜ਼-3, ਚੰਡੀਗੜ੍ਹ ਵਿਖੇ ਹੋਇਆ। ਇਸ ਸਾਲ ਦਾ ਯੋਗਾ ਦਿਵਸ "ਵਸੁਧੈਵ ਕੁਟੁੰਬਕਮ ਲਈ ਯੋਗ" ਦੇ ਥੀਮ ਹੇਠ ਮਨਾਇਆ ਜਾ ਰਿਹਾ ਹੈ, ਜੋ ਕਿ ਵਿਸ਼ਵਵਿਆਪੀ ਏਕਤਾ ਅਤੇ ਸਦਭਾਵਨਾ 'ਤੇ ਜ਼ੋਰ ਦਿੰਦਾ ਹੈ ਜੋ ਯੋਗ ਨੂੰ ਉਤਸ਼ਾਹਿਤ ਕਰਦਾ ਹੈ।
ਇਹ ਵੀ ਪੜ੍ਹੋ: Tesla in India: ਟੇਸਲਾ ਦੇ CEO ਐਲਨ ਮਸਕ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ; 'ਖੁਦ ਨੂੰ ਦੱਸਿਆ PM ਮੋਦੀ ਦਾ ਫੈਨ'
ਪੰਜਾਬ ਯੂਟੀ ਚੰਡੀਗੜ੍ਹ ਦੇ ਮਾਨਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਇਸ ਮੌਕੇ ਮੁੱਖ ਮਹਿਮਾਨ ਸਨ ਜਦਕਿ ਗਜੇਂਦਰ ਸਿੰਘ ਸ਼ੇਖਾਵਤ, ਮਾਨਯੋਗ ਕੇਂਦਰੀ ਮੰਤਰੀ, ਜਲ ਸ਼ਕਤੀ ਮੰਤਰਾਲੇ, ਭਾਰਤ ਸਰਕਾਰ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ।ਕੁੱਲ 1000 ਪ੍ਰਤੀਯੋਗੀਆਂ ਨੇ ਰੌਕ ਗਾਰਡਨ ਵਿਖੇ ਯੋਗਾ ਕੀਤਾ ਜਦੋਂ ਕਿ ਵੱਡੀ ਗਿਣਤੀ ਵਿੱਚ ਪ੍ਰਤੀਭਾਗੀਆਂ ਨੇ ਯੂਟੀ ਚੰਡੀਗੜ੍ਹ ਵਿੱਚ ਲਗਭਗ 100 ਹੋਰ ਸਥਾਨਾਂ 'ਤੇ ਯੋਗਾ ਕੀਤਾ।