International Yoga Day: ਅੰਤਰਰਾਸ਼ਟਰੀ ਯੋਗਾ ਦਿਵਸ ਅੱਜ ਦੇਸ਼ ਭਰ ਦੇ ਵਿੱਚ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ  ਜ਼ਿਲਾ ਪ੍ਰਸ਼ਾਸਨ ਵੱਲੋਂ ਅੰਤਰ ਰਾਸ਼ਟਰੀ ਯੋਗਾ ਦਿਵਸ ਨੂੰ ਮਨਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ। ਯੋਗਾ ਕਰਨ ਨਾਲ ਤੁਹਾਡੀ ਮਾਨਸਿਕ ਅਤੇ ਸਰੀਰਕ ਸਿਹਤ ਠੀਕ ਰਹਿੰਦੀ ਹੈ। ਰੋਜ਼ਾਨਾ ਯੋਗਾ ਕਰਨ ਨਾਲ ਕਈ ਬਿਮਾਰੀਆਂ ਨਾਲ ਲੜਨ ਵਿੱਚ ਵੀ ਮਦਦ ਮਿਲਦੀ ਹੈ। 


COMMERCIAL BREAK
SCROLL TO CONTINUE READING

ਮਾਨਸਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ
ਮਾਨਸਾ ਦੇ ਸੈਂਟਰਲ ਪਾਰਕ ਦੇ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗ ਗੁਰੂ ਡਾਕਟਰ ਵਰਿੰਦਰ ਕੁਮਾਰ ਨੇ ਯੋਗ ਦੇ ਆਸਨ ਕਰਵਾਏ ਅਤੇ ਯੋਗ ਰਾਹੀਂ ਸਰੀਰ ਨੂੰ ਬਿਮਾਰੀਆਂ ਤੋਂ ਮੁਕਤ ਕਰਨ ਦੇ ਨੁਕਤੇ ਵੀ ਦੱਸੇ। ਜ਼ਿਲ੍ਹਾ ਪ੍ਰਸ਼ਾਸਨ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਡੀਸ਼ਨਲ ਸੈਸ਼ਨ ਜੱਜ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਯੋਗਾ ਦਿਵਸ ਅੰਤਰਰਾਸ਼ਟਰੀ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਵੀ ਇਸ ਯੋਗਾ ਦਿਵਸ ਵਿੱਚ ਸ਼ਮੂਲੀਅਤ ਕਰਕੇ ਯੋਗ ਦੇ ਆਸਨ ਕੀਤੇ ਹਨ ਅਤੇ ਇਸ ਦੌਰਾਨ ਸਰੀਰ ਨੂੰ ਤੰਦਰੁਸਤ ਵੀ ਮਿਲੀ ਹੈ।