Khanna News: ਨਾਜਾਇਜ਼ ਹਥਿਆਰ ਬਣਾਉਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼; 3 ਮੈਂਬਰ 14 ਪਿਸਤੌਲਾਂ ਸਮੇਤ ਗ੍ਰਿਫ਼ਤਾਰ
Advertisement
Article Detail0/zeephh/zeephh2092889

Khanna News: ਨਾਜਾਇਜ਼ ਹਥਿਆਰ ਬਣਾਉਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼; 3 ਮੈਂਬਰ 14 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Khanna News: ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਹਥਿਆਰ ਬਣਾ ਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਪਲਾਈ ਕਰ ਰਿਹਾ ਸੀ।

Khanna News: ਨਾਜਾਇਜ਼ ਹਥਿਆਰ ਬਣਾਉਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼; 3 ਮੈਂਬਰ 14 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Khanna News(ਧਰਿਮੰਦਰ ਸਿੰਘ): ਖੰਨਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਹਥਿਆਰ ਬਣਾ ਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਪਲਾਈ ਕਰ ਰਿਹਾ ਸੀ। ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 14 ਪਿਸਤੌਲ ਬਰਾਮਦ ਕੀਤੇ ਹਨ। ਹਥਿਆਰ ਬਣਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਗਿਆ। ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਵੱਡੇ ਅਪਰਾਧ ਕੀਤੇ ਜਾਣੇ ਸਨ। ਇਸ ਤੋਂ ਪਹਿਲਾਂ ਪੁਲਿਸ ਨੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ।

ਤਿੰਨਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਪਾਰਟੀ ਆਈਟੀਆਈ ਸਮਰਾਲਾ ਨੇੜੇ ਮੌਜੂਦ ਸੀ ਅਤੇ 29 ਜਨਵਰੀ ਨੂੰ ਮਾਛੀਵਾੜਾ ਸਾਹਿਬ ਵੱਲੋਂ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਉਤੇ ਰੋਕਿਆ ਗਿਆ। ਉਸ ਦੀ ਪਛਾਣ ਸਤਨਾਮ ਸਿੰਘ ਧਾਲੀਵਾਲ ਵਾਸੀ ਨਾਲਾਗੜ੍ਹ, ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਹੋਇਆ ਹੈ।

ਐਸਐਸਪੀ ਨੇ ਅੱਗੇ ਦੱਸਿਆ ਕਿ ਸਤਨਾਮ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਇਕਬਾਲ ਸਿੰਘ ਵਾਸੀ ਗੰਧਵਾਨੀ ਜ਼ਿਲ੍ਹਾ ਧਾਰ (ਮੱਧ ਪ੍ਰਦੇਸ਼) ਤੋਂ ਹਥਿਆਰ ਲੈ ਕੇ ਆਇਆ ਸੀ। ਇਸ ਤੋਂ ਬਾਅਦ ਮਾਮਲੇ ਵਿਚ ਇਕਬਾਲ ਸਿੰਘ ਦਾ ਨਾਂ ਲਿਆ ਗਿਆ ਤੇ ਇੱਕ ਵਿਸ਼ੇਸ਼ ਟੀਮ ਮੱਧ ਪ੍ਰਦੇਸ਼ ਭੇਜੀ ਗਈ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜਦੋਂ ਐਸਪੀ (ਆਈ) ਡਾ. ਸੌਰਵ ਜਿੰਦਲ, ਡੀਐਸਪੀ (ਆਈ) ਸੁੱਖ ਅੰਮ੍ਰਿਤ ਸਿੰਘ ਰੰਧਾਵਾ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਵਿਸ਼ੇਸ਼ ਟੀਮ ਨੇ ਮੱਧ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ ਤਾਂ ਦੇਖਿਆ ਕਿ ਇਕਬਾਲ ਸਿੰਘ ਗੈਰ-ਕਾਨੂੰਨੀ ਹਥਿਆਰ ਬਣਾਉਂਦਾ ਸੀ। 

ਉਸ ਨੂੰ ਗ੍ਰਿਫ਼ਤਾਰ ਕਰਕੇ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਪੁਆਇੰਟ 30 ਬੋਰ ਦਾ ਇੱਕ ਪਿਸਤੌਲ ਬਰਾਮਦ ਹੋਇਆ। ਕੁੱਲ 7 ਪਿਸਤੌਲ ਬਰਾਮਦ ਹੋਏ। ਇਕਬਾਲ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਕੁਝ ਸਮਾਂ ਪਹਿਲਾਂ ਉਸ ਨੇ 6 ਪਿਸਤੌਲ ਆਕਾਸ਼ ਡਾਵਰ ਵਾਸੀ ਪਿਸ਼ੋਲਾ, ਜ਼ਿਲ੍ਹਾ ਬੜਵਾਨੀ (ਮੱਧ ਪ੍ਰਦੇਸ਼) ਨੂੰ ਸਪਲਾਈ ਕਰਨ ਲਈ ਦਿੱਤੇ ਸਨ।

ਇਸ ਤੋਂ ਬਾਅਦ ਆਕਾਸ਼ ਡਾਵਰ ਕੋਲੋਂ ਪੁਆਇੰਟ 32 ਬੋਰ ਦੇ 5 ਪਿਸਤੌਲ ਤੇ ਪੁਆਇੰਟ 30 ਬੋਰ ਦਾ ਇੱਕ ਪਿਸਤੌਲ ਬਰਾਮਦ ਹੋਇਆ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਫੜੇ ਗਏ ਤਿੰਨ ਮੁਲਜ਼ਮਾਂ ਵਿੱਚੋਂ 2 ਦਾ ਅਪਰਾਧਿਕ ਰਿਕਾਰਡ ਸਾਹਮਣੇ ਆਇਆ ਹੈ। 

ਸਤਨਾਮ ਸਿੰਘ ਧਾਲੀਵਾਲ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਵਿੱਚ ਲੜਾਈ-ਝਗੜੇ ਦੇ 7 ਤੇ ਨਸ਼ਾ ਤਸਕਰੀ ਦੇ 2 ਕੇਸ ਦਰਜ ਹਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਇਕਬਾਲ ਸਿੰਘ ਖ਼ਿਲਾਫ਼ ਅਸਲਾ ਐਕਟ ਦੇ 4 ਕੇਸ ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਕੇਸ ਦਰਜ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਸਐਸਪੀ ਕੌਂਡਲ ਨੇ ਖ਼ਦਸ਼ਾ ਪ੍ਰਗਟਾਇਆ ਕਿ ਮੁਲਜ਼ਮਾਂ ਦੇ ਮੱਧ ਪ੍ਰਦੇਸ਼ ਤੇ ਹਿਮਾਚਲ ਪ੍ਰਦੇਸ਼ ਨਾਲ ਸਬੰਧ ਹਨ। ਅਜਿਹੇ 'ਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਸੋਸ਼ਲ ਮੀਡੀਆ ਰਾਹੀਂ ਸੰਪਰਕ ਕਰਕੇ ਇੱਕ ਦੂਜੇ ਨੂੰ ਮਿਲੇ ਹੋਣ। ਇਸ ਤਰ੍ਹਾਂ ਦੇ ਰਿਸ਼ਤੇ ਪਹਿਲਾਂ ਵੀ ਕਈ ਮਾਮਲਿਆਂ 'ਚ ਸਾਹਮਣੇ ਆ ਚੁੱਕੇ ਹਨ। ਬਾਕੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Batala News: ਸਿਵਲ ਹਸਪਤਾਲ ਬਟਾਲਾ 'ਚ ਦਾਅਵਿਆਂ ਦੀ ਨਿਕਲੀ ਫੂਕ; ਲੋਕ ਟੈਸਟ ਤੇ ਦਵਾਈਆਂ ਬਾਹਰੋਂ ਲਿਆਉਣ ਲਈ ਮਜਬੂਰ

Trending news