Sports News: ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਾਰੀ ਤਿਆਰੀ ਮੁਕੰਮਲ ਕਰਨ ਲਈ ਗਈ ਹੈ ਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਸੁਖਾਵਾਂ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
Trending Photos
Sports News: ਪੰਜਾਬ ਵਿੱਚ ਖੇਡਾਂ ਦਾ ਰੁਝਾਨ ਪੈਦਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਬਣਾਈ ਗਈ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਾਰੀ ਤਿਆਰੀ ਮੁਕੰਮਲ ਕਰਨ ਲਈ ਗਈ ਹੈ ਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਸੁਖਾਵਾਂ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸਾਂਝੀ ਮੀਟਿੰਗ ਕੀਤੀ ਗਈ ਹੈ। ਦੋਵੇਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਬਣਾਇਆ ਗਿਆ ਹੈ, ਜਿਸ ਨਾਲ ਵਿਦਿਾਰਥੀਆਂ ਨੂੰ ਖੇਡ ਤੇ ਪ੍ਰੀਖਿਆਵਾਂ ਲਈ ਬਰਾਬਰ ਸਮਾਂ ਮਿਲ ਸਕੇ।
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਅੱਠ ਉਮਰ ਵਰਗ ਵਿੱਚ 35 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਛੋਟੀ ਉਮਰ ਵਰਗ ਵਿੱਚ ਸਕੂਲੀ ਵਿਦਿਆਰਥੀ ਹੋਣ ਕਾਰਨ ਅੱਜ ਖੇਡ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝਾ ਖੇਡ ਕੈਲੰਡਰ ਬਣਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲੀ ਪ੍ਰੀਖਿਆਵਾਂ ਅਨੁਸਾਰ ਪ੍ਰੋਗਰਾਮ ਬਣਾਇਆ ਗਿਆ ਹੈ ਕਿ ਹੁਣ ਬਲਾਕ ਪੱਧਰੀ ਟੂਰਨਾਮੈਂਟ 31 ਅਗਸਤ ਤੋਂ 9 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਟੂਰਨਾਮੈਂਟ 26 ਸਤੰਬਰ ਤੋਂ 5 ਅਕਤੂਬਰ ਤੱਕ ਅਤੇ ਰਾਜ ਪੱਧਰੀ ਟੂਰਨਾਮੈਂਟ 10 ਤੋਂ 25 ਅਕਤੂਬਰ ਤੱਕ ਕਰਵਾਇਆ ਜਾਵੇਗਾ।
ਛੋਟੀ ਉਮਰ ਦੇ ਗਰੁੱਪਾਂ ਦੇ ਬਲਾਕ ਮੈਚ ਅਗਲੀਆਂ ਮਿਤੀਆਂ ਨੂੰ ਕਰਵਾਏ ਜਾਣਗੇ ਤੇ ਜ਼ਿਲ੍ਹੇ ਦੇ ਮੈਚ ਆਖਰੀ ਮਿਤੀਆਂ ਨੂੰ ਕਰਵਾਏ ਜਾਣਗੇ, ਤਾਂ ਜੋ ਖਿਡਾਰੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ ਤੇ ਉਹ ਪ੍ਰੀਖਿਆ ਦੀ ਤਿਆਰੀ ਕਰ ਸਕਣ। ਬਠਿੰਡਾ ਵਿੱਚ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਮੁੱਖ ਮੰਤਰੀ ਖੇਡਾਂ ਦਾ ਉਦਘਾਟਨ ਭਗਵੰਤ ਸਿੰਘ ਮਾਨ ਕਰਨਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਖੇਡ ਮੁਕਾਬਲਿਆਂ ਦੀਆਂ ਤਰੀਕਾਂ ਅਨੁਸਾਰ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਖੇਡਾਂ ਵਿੱਚ ਭਾਗ ਲੈ ਸਕਣ। ਉਨ੍ਹਾਂ ਦੱਸਿਆ ਕਿ ਇਮਤਿਹਾਨ ਬਲਾਕ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚਕਾਰ ਕਰਵਾਏ ਜਾਣਗੇ।
ਇਹ ਵੀ ਪੜ੍ਹੋ : Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ. ਯਾਦਵ, ਵਿਸ਼ੇਸ਼ ਸਕੱਤਰ ਖੇਡਾਂ ਆਨੰਦ ਕੁਮਾਰ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਸਰੀਰਕ ਸਿੱਖਿਆ) ਸੁਨੀਲ ਕੁਮਾਰ ਅਤੇ ਡਿਪਟੀ ਡਾਇਰੈਕਟਰ ਖੇਡਾਂ ਪਰਮਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'