SGPC News: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਲੈਕੇ ਦੁਕਾਨਦਾਰਾਂ ਨੂੰ ਦਿੱਤਾ ਸੱਦਾ ਪੱਤਰ
SGPC News: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਣੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ ਨੂੰ ਬਹੁਤ ਸ਼ਰਧਾ ਅਤੇ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ।
SGPC News: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਣੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ ਨੂੰ ਬਹੁਤ ਸ਼ਰਧਾ ਅਤੇ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੇਕਾਂ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਵਿੱਚ ਦੁਕਾਨਦਾਰਾਂ ਰੇਹੜੀਆਂ ਫੜੀਆਂ ਵਾਲਾ ਰਿਕਸ਼ਾ ਤੇ ਆਟੋ ਚਾਲਕਾਂ ਨੂੰ ਇਹਨਾਂ ਸਮਾਗਮ ਸਬੰਧੀ ਸੱਦਾ ਪੱਤਰ ਤੇ ਲੱਡੂਆ ਦਾ ਪ੍ਰਸ਼ਾਦ ਵੰਡਿਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਸਮੇਤ ਅਨੇਕਾਂ ਪੰਥਕ ਸ਼ਖ਼ਸੀਅਤਾਂ ਅਤੇ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਅਨੇਕਾਂ ਅਧਿਕਾਰੀ ਮੌਜੂਦ ਸਨ। ਸਮੂਹ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦੇ ਕੇ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ 18 ਅਕਤੂਬਰ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। 19 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸਵੇਰੇ 8:30 ਵਜੇ ਤੋਂ ਲੈ ਕੇ 12 ਵਜੇ ਤੱਕ ਸ਼੍ਰੀ ਹਰਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਪਵਿੱਤਰ ਜਲੋ ਸੰਗਤਾਂ ਦੇ ਦਰਸ਼ਨਾਂ ਦੀ ਸਜਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Dussehra 2024: ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ 'ਚ ਭਾਰੀ ਉਤਸ਼ਾਹ
ਸ਼ਾਮ ਵੇਲੇ ਦੀਪਮਾਲਾ ਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲੇਗਾ। ਉਨ੍ਹਾਂ ਦੇਸ਼ ਵਿਦੇਸ਼ਾਂ ਦੀ ਸੰਗਤ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਦੇ ਪਾਤਰ ਬਣਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : Punjab Breaking Live Updates: ਦੁਸਹਿਰੇ ਦਾ ਤਿਉਹਾਰ ਅੱਜ, ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ