Punjab News: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।


COMMERCIAL BREAK
SCROLL TO CONTINUE READING

ਮੁੱਖ ਸਕੱਤਰ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।


ਇਹ ਵੀ ਪੜ੍ਹੋ: Sidhu Meet Priyanka: ਪਾਰਟੀ ਛੱਡਣ ਦੀਆਂ ਅਟਕਲਾਂ ਵਿਚਾਲੇ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ, ਤਸਵੀਰ ਸ਼ੇਅਰ ਕਰ ਲਿਖਿਆ...


ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।


 


ਇਹ ਵੀ ਪੜ੍ਹੋ: Chandigarh Election: ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ ਲਈ 28 ਜਨਵਰੀ ਤੋਂ ਨਾਮਜਦਗੀਆਂ 4 ਮਾਰਚ ਨੂੰ ਹੋਵੇਗੀ ਚੋਣ