ਚੰਡੀਗੜ: ਮੱਧ ਪ੍ਰਦੇਸ਼ ਦੇ ਰੀਵਾ ਇਲਾਕੇ ਦੀ ਰਹਿਣ ਵਾਲੀ 24 ਸਾਲਾ ਲੜਕੀ ਨੂੰ ਪਾਕਿਸਤਾਨੀ ਨੌਜਵਾਨ ਨਾਲ ਪਿਆਰ ਹੋ ਗਿਆ। ਉਹ ਆਪਣੇ ਪ੍ਰੇਮੀ ਨੂੰ ਮਿਲਣ ਅੰਮ੍ਰਿਤਸਰ ਦੇ ਅਟਾਰੀ ਬਾਰਡਰ 'ਤੇ ਪਹੁੰਚੀ। ਇਸ ਬਾਰੇ ਜਦੋਂ ਕਸਟਮ ਅਧਿਕਾਰੀਆਂ ਨੂੰ ਅਟਾਰੀ ਬਾਰਡਰ 'ਤੇ ਪਤਾ ਲੱਗਾ ਤਾਂ ਲੜਕੀ ਨੂੰ ਫੜ ਕੇ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ। ਲੜਕੀ ਦੇ ਪਰਿਵਾਰ ਵਾਲਿਆਂ ਨੇ ਰੀਵਾ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ ਲੜਕੀ ਆਪਣੇ ਸਾਰੇ ਦਸਤਾਵੇਜ਼ਾਂ, ਪਾਸਪੋਰਟ ਆਦਿ ਸਮੇਤ ਲਾਪਤਾ ਹੋ ਗਈ।


COMMERCIAL BREAK
SCROLL TO CONTINUE READING

 


ਲੜਕੀ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਰੀਵਾ ਪੁਲਿਸ ਨੇ ਐਲ. ਓ. ਸੀ. ਜਾਰੀ ਕੀਤੀ ਜਿਸਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਉਸ ਨੂੰ ਅੰਮ੍ਰਿਤਸਰ ਅਟਾਰੀ ਵਾਹਗਾ ਸਰਹੱਦ 'ਤੇ ਕਾਬੂ ਕਰ ਲਿਆ। ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਦੀ ਪੁਲੀਸ ਹਵਾਲੇ ਕਰ ਦਿੱਤਾ ਗਿਆ। ਇਸ ਦੀ ਸੂਚਨਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ  ਉਦੋਂ ਤੱਕ ਲੜਕੀ ਨੂੰ ਨਾਰੀ ਨਿਕੇਤਨ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਲੜਕੀ ਨੇ ਦੱਸਿਆ ਕਿ ਉਹ ਰੀਵਾ ਦੇ ਇਕ ਪ੍ਰਾਈਵੇਟ ਸਕੂਲ ਵਿਚ ਬੱਚਿਆਂ ਨੂੰ ਪੜ੍ਹਾਉਂਦੀ ਸੀ।


 


ਫੇਸਬੁੱਕ 'ਤੇ ਹੋਇਆ ਸੀ ਪਾਕਿਸਤਾਨੀ ਲੜਕੇ ਨਾਲ ਪਿਆਰ



ਲੜਕੀ ਨੂੰ ਫੇਸਬੁੱਕ 'ਤੇ ਇਕ ਪਾਕਿਸਤਾਨੀ ਨੌਜਵਾਨ ਨਾਲ ਪਿਆਰ ਹੋ ਗਿਆ, ਜਿਸ ਦਾ ਨਾਂ ਦਿਲਸ਼ਾਦ ਖਾਨ ਹੈ। ਉਸ ਨੂੰ ਮਿਲਣ ਲਈ ਉਹ ਘਰੋਂ ਭੱਜ ਕੇ ਪਾਕਿਸਤਾਨ ਜਾਣ ਲਈ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚ ਗਈ ਸੀ। ਲੜਕੀ ਦੀ ਉਮਰ 24 ਸਾਲ ਹੈ, ਉਹ ਪਾਕਿਸਤਾਨ ਜਾਣਾ ਚਾਹੁੰਦੀ ਸੀ। ਡਿਊਟੀ ਮੈਜਿਸਟਰੇਟ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਰੀਵਾ ਦੀ ਰਹਿਣ ਵਾਲੀ ਫਿਜ਼ਾ ਖਾਨ ਨਾਂ ਦੀ ਲੜਕੀ ਪਾਕਿਸਤਾਨੀ ਨੌਜਵਾਨ ਨਾਲ ਪਿਆਰ ਹੋ ਕੇ ਅਟਾਰੀ ਸਰਹੱਦ 'ਤੇ ਪਹੁੰਚੀ ਸੀ। ਪੁਲਿਸ ਨੇ ਉਸ ਨੂੰ ਫੜ ਲਿਆ। ਅੱਜ ਰੀਵਾ ਦੀ ਪੁਲੀਸ ਟੀਮ ਉਸ ਨੂੰ ਲੈਣ ਪਹੁੰਚੀ ਹੈ। ਅਸੀਂ ਲੜਕੀ ਨੂੰ ਰੀਵਾ ਪੁਲਿਸ ਹਵਾਲੇ ਕਰ ਦਿੱਤਾ ਹੈ।


 


WATCH LIVE TV