75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ITBP ਦੀ ਸਾਈਕਲ ਰੈਲੀ ਪਹੁੰਚੀ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ
Advertisement

75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ITBP ਦੀ ਸਾਈਕਲ ਰੈਲੀ ਪਹੁੰਚੀ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ

ਦੇਸ਼ ਦੀ 75 ਵੇਂ ਆਜ਼ਾਦੀ ਦਿਵਸ ਨੂੰ ਲੈ ਕੇ ਲਗਾਤਾਰ ਸਮਾਗਮ ਕੀਤੇ ਜਾ ਰਹੇ ਨੇ. ਇਸ ਦੇ ਤਹਿਤ ਆਈਟੀਬੀਪੀ ਵੱਲੋਂ 27 ਅਗਸਤ ਨੂੰ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਲੁਧਿਆਣਾ ਦੇ ਨੌਕਰਾ ਪਹੁੰਚੀ

75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ITBP ਦੀ ਸਾਈਕਲ ਰੈਲੀ ਪਹੁੰਚੀ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ

ਭਾਰਤ ਸ਼ਰਮਾ/ਲੁਧਿਆਣਾ: ਦੇਸ਼ ਦੀ 75 ਵੇਂ ਆਜ਼ਾਦੀ ਦਿਵਸ ਨੂੰ ਲੈ ਕੇ ਲਗਾਤਾਰ ਸਮਾਗਮ ਕੀਤੇ ਜਾ ਰਹੇ ਨੇ. ਇਸ ਦੇ ਤਹਿਤ ਆਈਟੀਬੀਪੀ ਵੱਲੋਂ 27 ਅਗਸਤ ਨੂੰ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਲੁਧਿਆਣਾ ਦੇ ਨੌਕਰਾ ਪਹੁੰਚੀ. ਜਿਥੇ ਆਈਟੀਬੀਪੀ ਦੇ ਜਵਾਨਾਂ ਵੱਲੋਂ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਸੁਖਦੇਵ ਥਾਪਰ ਦੇ ਜੱਦੀ ਘਰ ਜਾ ਕੇ ਉਨ੍ਹਾਂ ਦੀ ਪ੍ਰਤਿਮਾ 'ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ, ਇਸ ਮੌਕੇ ਆਈਟੀਬੀਪੀ ਦੇ ਸੀਨੀਅਰ ਅਧਿਕਾਰੀ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ

ਆਈਟੀਬੀਪੀ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਈਕਲ ਰੈਲੀ ਆਜ਼ਾਦੀ ਦਿਵਸ ਨੂੰ ਲੈ ਕੇ ਕੱਢੀ ਆ ਗਈ ਸੀ ਅਤੇ 27 ਮਈ ਅਗਸਤ ਨੂੰ ਇਸ ਦੀ ਸ਼ੁਰੂਆਤ ਹੋਈ ਸੀ ਅਤੇ ਇਸ ਨੂੰ 31 ਅਕਤੂਬਰ ਗੁਜਰਾਤ ਵਿੱਚ ਸੰਪੰਨ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਦੋ ਅਕਤੂਬਰ ਨੂੰ ਗਾਂਧੀ ਜੈਅੰਤੀ ਵਾਲੇ ਦਿਨ ਦਿੱਲੀ ਜਾ ਕੇ ਉਹ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਅਰਪਿਤ ਕਰਨਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਚੋਂ ਇਹ ਆਈਟੀਬੀਪੀ ਦੀ ਸਾਇਕਲ ਰੈਲੀ ਹੋ ਕੇ ਆਈ ਹੈ ਉਧਰ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਸ਼ੋਕ ਥਾਪਰ ਨੇ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਆਈਟੀਬੀਪੀ ਵੱਲੋਂ ਜੋ ਇਹ ਉਪਰਾਲਾ ਕੀਤਾ ਗਿਆ ਹੈ ਉਹ ਸ਼ਲਾਘਾਯੋਗ ਉਪਰਾਲਾ ਹੈ ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਸੁਖਦੇਵ ਥਾਪਰ ਨੂੰ ਯਾਦ ਕੀਤਾ ਗਿਆ ਹੈ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ ਸੀ..

WATCH LIVE TV

Trending news