Jagdish Singh Garcha joins Akali Dal: ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਦੀਸ਼ ਸਿੰਘ ਗਰਚਾ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਬਹੁਤ ਮਾੜੀ ਹਾਲਤ ਹੈ। ਹਰ ਰੋਜ਼ ਕਿਸੇ ਨਾਲ ਕਿਸੇ ਵਪਾਰੀ ਅਤੇ ਦੁਕਾਨਦਾਰ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਪੰਜਾਬ ਵਿੱਚ ਅੱਜ ਦੇ ਸਮੇਂ ਵਿੱਚ ਕੋਈ ਵੀ ਆਮ ਵਿਅਕਤੀ ਖੁੱਦ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ।


COMMERCIAL BREAK
SCROLL TO CONTINUE READING

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਵਿੱਚ ਹੋਇਆ ਹੈ। ਸਾਡੀ ਸਰਕਾਰ ਵੇਲੇ ਪੰਜਾਬ ਵਿੱਚ ਵੱਡੇ-ਵੱਡੇ ਵਪਾਰੀ ਆਏ, ਪੰਜਾਬ ਵਿੱਚ ਸੜਕਾਂ ਦੇ ਜਾਲ ਵਿਛਾਏ ਗਏ। ਅਸੀਂ ਪੰਜਾਬ ਦੀ ਚੌਹ-ਮੁਖੀ ਤਰੱਕੀ ਕੀਤੀ। ਪੰਜਾਬ ਨੂੰ ਸਿਰਫ ਖੇਤਰੀ ਪਾਰਟੀ ਹੀ ਸ਼੍ਰੋਮਣੀ ਅਕਾਲੀ ਦਲ ਹੀ ਸੰਭਾਲ ਸਕਦਾ ਹੈ। ਉਨ੍ਹਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰੀ ਪਾਰਟੀਆਂ ਨੂੰ ਨਹੀਂ ਪਤਾ ਕਿ ਪੰਜਾਬ ਦੇ ਲੋਕਾਂ ਦੀ ਕੀ ਹਾਲਤ ਹੈ।


ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਜੋ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।  ਉਨ੍ਹਾਂ ਨੇ ਆਬਕਾਰੀ ਨੀਤੀ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ।


ਇਹ ਵੀ ਪੜ੍ਹੋ: Jalandhar Police Meeting: ਪੰਜਾਬ ਪੁਲਿਸ, BSF ਅਤੇ NCB ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਘੜੀ ਰਣਨੀਤੀ


ਇਸਦੇ ਨਾਲ ਹੀ ਜਗਦੀਸ਼ ਸਿੰਘ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਵਿੱਚ ਵਾਪਸੀ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਸਿਰਫ ਇੱਕ ਹੀ ਪਾਰਟੀ ਕਰ ਸਕਦੀ ਹੈ ਜੋ ਕਿ ਅਕਾਲੀ ਦਲ ਹੈ। ਇਸ ਦੇ ਨਾਲ ਹੀ ਗਰਚਾ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਵਿੱਚ ਯੋਗਦਾਨ ਪਾਉਣ ਹਰ ਕੰਮ ਕਰਨਗੇ।


ਇਹ ਵੀ ਪੜ੍ਹੋ: Mann Meet Kejriwal: ਤਿਹਾੜ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਨੂੰ ਮਿਲ ਸਕਣਗੇ ਮੁੱਖ ਮੰਤਰੀ ਭਗਵੰਤ ਮਾਨ