ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵੀ 6 ਜ਼ਿਲ੍ਹਿਆਂ ’ਚ ਕੀਤੇ ਗਏ ਚੱਕਾ ਜਾਮ ਨੂੰ ਗਲਤ ਠਹਿਰਾਇਆ ਹੈ। ਕਿਸਾਨ ਆਗੂ ਨੇ ਕਿਹਾ ਕਿ ਜਾਪਦਾ ਹੈ ਕਿ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਸੜਕਾਂ ਰੋਕੀਆਂ ਗਈਆਂ ਹਨ।
Trending Photos
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧਰਨਾ ਦੇਣ ਵਾਲੇ ਕਿਸਾਨਾਂ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਗੱਲ-ਗੱਲ ’ਤੇ ਧਰਨਾ ਲਾਉਣਾ ਰਿਵਾਜ ਹੀ ਬਣ ਗਿਆ ਹੈ। ਪਰ ਸ਼ਾਇਦ ਧਰਨਾ ਲਾਉਣ ਵਾਲੇ ਕਿਸਾਨ ਨਹੀਂ ਜਾਣਦੇ ਕਿ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉੱਧਰ ਦੂਜੇ ਪਾਸੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵੀ 6 ਜ਼ਿਲ੍ਹਿਆਂ ’ਚ ਕੀਤੇ ਗਏ ਚੱਕਾ ਜਾਮ ਨੂੰ ਗਲਤ ਠਹਿਰਾਇਆ ਹੈ। ਕਿਸਾਨ ਆਗੂ ਨੇ ਕਿਹਾ ਕਿ ਜਾਪਦਾ ਹੈ ਕਿ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਸੜਕਾਂ ਰੋਕੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਪੰਜਾਬ ਸਰਕਾਰ ਤੋਂ ਮਨਵਾਉਣੀਆਂ ਰਹਿੰਦੀਆਂ ਹਨ, ਉਸ ਸਬੰਧੀ ਮੁੱਖ ਮੰਤਰੀ ਨਾਲ ਬੈਠਕ ਵੀ ਕੀਤੀ ਜਾ ਸਕਦੀ ਹੈ। ਪਰ 2-3 ਘੰਟਿਆਂ ਦੇ ਧਰਨੇ ਨੂੰ ਅਣਮਿੱਥੇ ਸਮੇਂ ਤੱਕ ਵਧਾ ਦੇਣਾ ਪੰਜਾਬ ਦੇ ਆਮ ਲੋਕਾਂ ਨਾਲ ਧੱਕਾ ਹੈ।
ਰੁਲ਼ਦੂ ਸਿੰਘ ਮਾਨਸਾ ਨੇ ਕਿਹਾ ਕਿ ਧਰਨਾ ਪ੍ਰਦਰਸ਼ਨ ਕਰਨਾ ਗਲਤ ਨਹੀਂ ਹੈ, ਪਰ ਤਰੀਕਾ ਸਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਚੱਲਦੇ ਹੋਏ ਧਰਨਾ ਪ੍ਰਦਰਸ਼ਨ ਕਰਵਾ ਰਹੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ’ਚ ਜਦੋਂ ਅੰਦੋਲਨ ਚੱਲ ਰਿਹਾ ਸੀ ਤਾਂ ਕਿਸਾਨ ਵਿਰੋਧੀ ਕਾਰਵਾਈ ਦੇ ਚੱਲਦਿਆਂ ਸ਼ਿਵ ਕੁਮਾਰ ਕੱਕਾ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨ ਮੋਰਚੇ ’ਚੋਂ ਬਾਹਰ ਕੱਢਿਆ ਜਾ ਚੁੱਕਾ ਹੈ।
ਕਿਸਾਨ ਆਗੂ ਮਾਨਸਾ ਨੇ ਕਿਹਾ ਕਿ ਸ਼ਿਵ ਕੁਮਾਰ ਕੱਕਾ ਨੂੰ ਕੇਂਦਰ ਸਰਕਾਰ ਦੀ ਸ਼ਹਿ ਹੈ, ਜਿਸ ਕਰਕੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਇਹ ਮੋਰਚਾ ਲਗਾਇਆ ਗਿਆ ਹੈ।