Jagjit Singh Dallewal: ਭਾਜਪਾ ਆਗੂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ ਉਤੇ ਖਨੌਰੀ ਸਰਹੱਦ ਉਤੇ ਮਰਨ ਵਰਤ ਉਪਰ ਡਟੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ।
Trending Photos
Jagjit Singh Dallewal: ਭਾਜਪਾ ਆਗੂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ ਉਤੇ ਖਨੌਰੀ ਸਰਹੱਦ ਉਤੇ ਮਰਨ ਵਰਤ ਉਪਰ ਡਟੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਮਰਨ ਵਰਤ ਸਾਡਾ ਸ਼ੌਂਕ ਨਹੀਂ ਹੈ। ਕੇਂਦਰ ਸਰਕਾਰ ਸਾਡੀਆਂ ਮੰਗਾਂ ਲਵੇ ਅਸੀਂ ਮਰਨ ਵਰਤ ਤੋੜ ਦਵਾਂਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਆਗੂ ਪ੍ਰਧਾਨ ਮੰਤਰੀ ਜਾਂ ਖੇਤੀਬਾੜੀ ਮੰਤਰੀ ਨਾਲ ਗੱਲ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਉਪਰ ਰਾਸ਼ਟਰਪਤੀ ਅੱਗੇ ਸਾਡੀਆਂ ਮੰਗਾਂ ਰੱਖਣ।
ਵੀਡੀਓ ਸ਼ੇਅਰ ਰਕਦੇ ਹੋਏ ਕਿਹਾ ਕਿ ਪੀਐਮ ਸਾਡੀਆਂ ਮੰਗਾਂ ਮੰਨ ਲੈਣ ਤਾਂ ਮੈਂ ਹੜਤਾਲ ਛੱਡ ਦਵਾਂਗਾ। ਸਾਡਾ ਹੜਤਾਲ ਕਰਨਾ ਕੋਈ ਕਾਰੋਬਾਰ ਨਹੀਂ ਹੈ। ਨਾ ਹੀ ਸਾਡਾ ਸ਼ੌਂਕ ਹੈ। ਦੋ ਮਿੰਟ 58 ਸੈਕਿੰਡ ਦੀ ਵੀਡੀਓ ਵਿੱਚ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੀ ਪੰਜਾਬ ਯੂਨਿਟ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਰਾਬਤਾ ਕਾਇਮ ਕਰਕੇ ਹੜਤਾਲ ਖਤਮ ਕਰਵਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਲੱਗਦਾ ਕਿ ਭਾਜਪਾ ਆਗੂ ਗਲਤ ਦਿਸ਼ਾ ਵਿੱਚ ਜਾ ਰਹੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੀ ਬਜਾਏ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਪਰਕ ਕਰਨਾ ਚਾਹੀਦਾ ਅਤੇ ਮਾਮਲੇ ਨੂੰ ਸੁਲਝਾਉਣ ਲਈ ਉਨ੍ਹਾਂ ਤੋਂ ਦਖ਼ਲਅੰਦਾਜ਼ੀ ਦੀ ਮੰਗ ਕਰਨੀ ਚਾਹੀਦੀ ਹੈ।
ਭੁੱਖ ਹੜਤਾਲ 'ਤੇ ਬੈਠੇ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਬੋਲਣ ਵਿੱਚ ਮੁਸ਼ਕਲ ਆ ਰਹੀ ਹੈ। ਇਲਾਜ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਧਰ, ਰਜਿੰਦਰਾ ਹਸਪਤਾਲ, ਪਟਿਆਲਾ ਦੇ ਗਠਿਤ ਡਾਕਟਰਾਂ ਦੇ ਬੋਰਡ ਨੇ ਵੀਰਵਾਰ ਨੂੰ ਖਨੌਰੀ ਪਹੁੰਚ ਕੇ ਡੱਲੇਵਾਲ ਦਾ ਅਲਟਰਾਸਾਊਂਡ ਅਤੇ ਹੋਰ ਟੈਸਟ ਕੀਤੇ।
ਉਨ੍ਹਾਂ ਦੀ ਰਿਪੋਰਟ ਅੱਜ ਆਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰਨਾਟਕ ਰਾਜ ਖੇਤੀਬਾੜੀ ਮੁੱਲ ਕਮਿਸ਼ਨ ਦੇ ਸਾਬਕਾ ਚੇਅਰਮੈਨ ਪ੍ਰਕਾਸ਼ ਕਾਮਰੇਡੀ, ਕਰਨਾਟਕ ਦੇ ਵਿਧਾਇਕ ਬੀਆਰ ਪਾਟਿਲ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀ ਸੰਘ ਦੇ ਪ੍ਰਧਾਨ ਧਨੰਜੈ ਕੁਮਾਰ ਖਨੌਰੀ ਮੋਰਚੇ 'ਤੇ ਪਹੁੰਚੇ। ਡੱਲੇਵਾਲ ਦਾ ਹਾਲ ਚਾਲ ਪੁੱਛਿਆ।