Jagjit Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖ਼ਲ; ਕਿਸਾਨਾਂ ਦਾ ਵੱਡਾ ਐਲਾਨ
Jagjit Dallewal: ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Jagjit Dallewal: ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਕਮਜ਼ੋਰ ਹੋ ਗਈ ਹੈ।
ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ ਧਰਨੇ ਵਾਲੀ ਸਟੇਜ 'ਤੇ ਵੀ ਨਹੀਂ ਆਏ। ਐਤਵਾਰ 27ਵੇਂ ਦਿਨ ਡੱਲੇਵਾਲ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਹੱਥ ਪੈਰ ਠੰਡੇ ਸਨ ਅਤੇ ਬਲੱਡ ਪ੍ਰੈਸ਼ਰ ਵੀ ਘਟਿਆ ਹੋਇਆ ਸੀ।
ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ 24 ਦਸੰਬਰ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕੈਂਡਲ ਮਾਰਚ ਅਤੇ 26 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਤਹਿਸੀਲ ਪੱਧਰ ’ਤੇ ਭੁੱਖ ਹੜਤਾਲ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ।
ਡਾਕਟਰ ਸਵੈਮਾਨ ਨੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਇੰਨੀ ਨਾਜ਼ੁਕ ਹੈ ਕਿ ਉਹ ਖੜ੍ਹੇ ਹੋਣ ਦੇ ਵੀ ਯੋਗ ਨਹੀਂ ਹਨ। ਉਨ੍ਹਾਂ ਨੂੰ ਬੈੱਡ 'ਤੇ ਹੀ ਪਿਸ਼ਾਬ ਕਰਵਾਇਆ ਜਾ ਰਿਹਾ ਹੈ। ਲਗਾਤਾਰ ਭੁੱਖ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਲਗਾਤਾਰ ਅੱਪ-ਡਾਊਨ ਹੋ ਰਹੀ ਹੈ। ਵਰਤ ਦਾ ਡੱਲੇਵਾਲ ਦੇ ਗੁਰਦਿਆਂ ਅਤੇ ਜਿਗਰ 'ਤੇ ਵੀ ਬੁਰਾ ਪ੍ਰਭਾਵ ਪਿਆ ਹੈ।
ਇਹ ਵੀ ਪੜ੍ਹੋ : Punjab Breaking Live Updates: ਖੰਨਾ ਦੇ ਵਾਰਡ ਨੰਬਰ-2 'ਚ ਅੱਜ ਦੁਬਾਰਾ ਹੋਵੇਗੀ ਵੋਟਿੰਗ; ਵੱਡੀਆਂ ਖ਼ਬਰਾਂ ਲਈ ਜੁੜੇ ਰਹੋ
ਇਸ ਦੇ ਨਾਲ ਹੀ ਮੋਰਚੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਦੇ ਹੱਲ ਲਈ ਇਕਜੁੱਟ ਹੋਣ ਦੀ ਲੋੜ ਹੈ। ਐਤਵਾਰ ਨੂੰ ਕਿਸਾਨਾਂ ਨੇ ਖਨੌਰੀ ਬਾਰਡਰ 'ਤੇ ਸਟੇਜ ਤੋਂ ਮੁੜ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦੀ ਅਪੀਲ ਕੀਤੀ।
ਦੂਜੇ ਪਾਸੇ ਬਾਰਡਰਾਂ ਉਤੇ ਕਿਸਾਨਾਂ ਨੇ ਵਧਦੀ ਠੰਢ ਨੂੰ ਦੇਖਦੇ ਹੋਏ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ : Pilibhit Encounter News: ਪੁਲਿਸ ਚੌਂਕੀ 'ਤੇ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮ ਪੀਲੀਭੀਤ 'ਚ ਮੁਕਾਬਲੇ ਦੌਰਾਨ ਢੇਰ