Jagjit Singh Dallewal: ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਨਿਘਾਰ ਆ ਰਿਹਾ ਹੈ। ਜਿਸ ਕਾਰਨ ਦੇਖਭਾਲ ਕਰ ਰਹੀ ਡਾ. ਸਵੈਮਾਨ ਸਿੰਘ ਦੀ ਟੀਮ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਕਿਸਾਨ ਆਗੂ ਦੀ ਸਿਹਤ ਨੂੰ ਲੈ ਕੇ ਚਿੰਤਤ ਚੱਲ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰਬੰਧਕਾਂ ਵੱਲੋਂ ਕਿਸਾਨ ਆਗੂ ਦਾ ਇਸ਼ਨਾਨ ਕਰਵਾਏ ਜਾਣ ਉਪਰੰਤ ਉਨ੍ਹਾਂ ਦੀ ਸਿਹਤ ਇਕਦਮ ਵਿਗੜ ਗਈ, ਉਹਨਾਂ ਨੂੰ ਉਲਟੀਆਂ ਆਉਣ ਲੱਗੀਆਂ। ਜਿਸ ਕਾਰਨ ਉਹ ਕਰੀਬ 10 ਮਿੰਟ ਤੱਕ ਬੇਹੋਸ਼ ਰਹੇ। ਉਹਨਾਂ ਦੀ ਬੇਹੋਸ਼ੀ ਦੀ ਖਬਰ ਸੁਣਦਿਆਂ ਹੀ ਪੂਰੇ ਮੋਰਚੇ ਵਿੱਚ ਗਮਗੀਨ ਮਾਹੌਲ ਹੋ ਗਿਆ।


COMMERCIAL BREAK
SCROLL TO CONTINUE READING

ਡਾਕਟਰਾਂ ਦੀ ਟੀਮ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਕਿਸੇ ਵੀ ਸਮੇਂ ਹਾਲਾਤ ਐਮਰਜੰਸੀ ਵਰਗੇ ਹੋ ਸਕਦੇ ਹਨ। ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਲਗਾਤਾਰ ਖਰਾਬ ਹੋ ਰਹੀ ਹੈ। ਵਾਰ ਵਾਰ ਮੈਡੀਕਲ ਰਿਪੋਰਟਾਂ ਵਿੱਚ ਆ ਰਿਹਾ ਹੈ ਕਿ ਉਹਨਾਂ ਦੇ ਅੰਦਰੂਨੀ ਅੰਗਾਂ ਉੱਪਰ ਭਾਰੀ ਅਸਰ ਪੈ ਰਿਹਾ ਹੈ।