Jagjit Singh Dallewal Hunger Strike: 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
Trending Photos
Jagjit Singh Dallewal Hunger Strike: ਦਿੱਲੀ ਅੰਦੋਲਨ 2.0 ਤਹਿਤ ਕਿਸਾਨਾਂ ਦਾ ਧਰਨਾ 306ਵੇਂ ਦਿਨ ਵੀ ਜਾਰੀ ਹੈ। ਕਿਸਾਨ ਅੱਜ ਸਵੇਰੇ 11 ਵਜੇ ਸ਼ੰਭੂ ਬਾਰਡਰ 'ਤੇ ਪ੍ਰੈਸ ਕਾਨੰਫਰਸ ਕਰਨ ਜਾ ਰਹੇ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅਜਿਹੇ 'ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ।
ਡਾਕਟਰਾਂ ਅਨੁਸਾਰ ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਉਸ ਦੇ ਲੀਵਰ ਵਿੱਚ ਵੀ ਸਮੱਸਿਆ ਹੋ ਸਕਦੀ ਹੈ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਹਨ। ਉੱਥੇ ਹੀ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। ਕੋਈ ਵੀ ਜਥਾ 18 ਦਸੰਬਰ ਤੱਕ ਦਿੱਲੀ ਵੱਲ ਮਾਰਚ ਨਹੀਂ ਕਰੇਗਾ।
ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ
ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ 101 ਕਿਸਾਨਾਂ ਦੇ ਇੱਕ ਜਥੇ ਨੇ 6, 8 ਅਤੇ 14 ਦਸੰਬਰ ਨੂੰ ਪੈਦਲ ਦਿੱਲੀ ਜਾਣ ਦੀਆਂ ਦੋ ਵਾਰ ਕੋਸ਼ਿਸ਼ਾਂ ਕੀਤੀਆਂ ਸਨ। 14 ਦਸੰਬਰ ਨੂੰ 101 ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। 40 ਮਿੰਟ ਤੱਕ ਪੁਲਿਸ ਨਾਲ ਬਹਿਸ ਕਰਨ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਜਿਸ ਵਿੱਚ 17 ਤੋਂ 18 ਕਿਸਾਨ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: Jagjit Dallewal News: ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਮੈਡੀਕਲ ਟੀਮ ਤੋਂ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ