Jagjit Dallewal News: ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਉਤੇ ਦਿਨ-ਬ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਡੱਲੇਵਾਲ ਦੀ ਸਹਿਤ ਉਤੇ ਡਾਕਟਰਾਂ ਨੇ ਆਪਣੀ ਨਜ਼ਰ ਬਣਾਈ ਹੋਈ ਹੈ। ਜਦਕਿ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਨੇ ਸਰਕਾਰੀ ਮੈਡੀਕਲ ਟੀਮ ਤੋਂ ਮੈਡੀਕਲ ਜਾਂਚ ਕਰਵਾਉਣ ਤੋਂ ਇਨਕਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਤੇ ਭਰੋਸਾ ਨਹੀਂ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Farmer Protest: ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ


ਖਨੌਰੀ ਸਰਹੱਦ ਵਿਖੇ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਅਜੇ ਤੱਕ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਸਰਕਾਰੀ ਮੈਡੀਕਲ ਟੀਮ ਵੱਲੋਂ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਲਈ ਕੋਈ ਜਵਾਬ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੈਡੀਕਲ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਅਤੇ ਜੋ ਮੈਡੀਕਲ ਰਿਪੋਰਟ ਪਹਿਲਾਂ ਕੀਤੀ ਗਈ ਹੈ, ਉਸ ਨੂੰ ਜਨਤਕ ਕੀਤਾ ਜਾਵੇ।


ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸਵੇਰੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕੀਤੀ। ਜਿਸ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਕੋਈ ਮੋਰਚੇ ਦੀ ਸਫ਼ਲਤਾ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕਰਨ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਮੰਦਰਾਂ ਅਤੇ ਗੁਰਦੁਆਰਿਆਂ ਤੋਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਕਿਸਾਨ ਅਰਦਾਸ ਕਰਦੇ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਕੁਝ ਕਿਸਾਨਾਂ ਨੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) 'ਤੇ ਅੰਦੋਲਨ ਨਾਲ ਸਬੰਧਤ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਦੇ ਹਨ ਪਰ ਹੁਣ ਉਨ੍ਹਾਂ ਦੇ ਇਹ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਪਹੁੰਚ ਵੀ ਘਟ ਗਈ ਹੈ।


ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਬਾਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਸ੍ਰੀ ਮੁਕਤਸਰ ਸਾਹਿਬ ਪਹੁੰਚੇ