Farmers News:  ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਇਸ ਮੀਟਿੰਗ ਵਿੱਚ ਲਹਿਰ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਸ਼ਾਮਲ ਨਹੀਂ ਹੋਏ। ਮੀਟਿੰਗ ਵਿੱਚ ਜਸਟਿਸ ਨਵਾਬ ਸਿੰਘ ਤੋਂ ਇਲਾਵਾ ਸਾਬਕਾ ਆਈ.ਪੀ.ਐਸ ਅਧਿਕਾਰੀ ਪੀ.ਐਸ.ਸੰਧੂ, ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰੋਫੈਸਰ ਦੇਵੇਂਦਰ ਸ਼ਰਮਾ, ਖੇਤੀਬਾੜੀ ਅਤੇ ਆਰਥਿਕ ਮਾਹਿਰ ਰਣਜੀਤ ਸਿੰਘ, ਡਾ: ਸੁਖਪਾਲ ਸਿੰਘ, ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ.ਆਰ.ਕੰਬੋਜ, ਹਰਿਆਣਾ ਅਤੇ ਪੰਜਾਬ ਦੇ ਸਕੱਤਰ ਤੇ ਡੀ.ਜੀ.ਪੀ. ਸ਼ਾਮਲ ਹੋਏ।


COMMERCIAL BREAK
SCROLL TO CONTINUE READING

ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 13 ਮੰਗਾਂ ਪੇਸ਼ ਕੀਤੀਆਂ।


ਇਹ ਵੀ ਪੜ੍ਹੋ : Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ 85 ਲੱਖ ਟਨ ਤੋਂ ਪਾਰ, ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਕੀਤਾ ਭੁਗਤਾਨ


ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਨਾਲ ਹੀ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਦੀ ਸ਼ੁਰੂਆਤ ਕਰਨਗੇ। ਇਸ ਸਬੰਧੀ ਮੀਟਿੰਗ ਕਰਕੇ ਅਗਲੀ ਰੂਪਰੇਖਾ ਉਲੀਕੀ ਜਾਵੇਗੀ।


ਕਿਸਾਨ ਸੰਘਰਸ਼ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ(ਸਿੱਧੂਪੁਰ) ਦੇ ਪ੍ਰਧਾਨ ਅਤੇ SKM (ਗੈਰਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਅੱਜ ਫਰੀਦਕੋਟ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਹਿਮ ਐਲਾਨ ਕੀਤਾ। ਡੱਲੇਵਾਲਾ ਨੇ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ BJP ਦੀ ਤੀਜੀ ਵਾਰ ਸਰਕਾਰ ਬਣੀ ਹੈ ਉਦੋਂ ਤੋਂ ਅੱਜ ਤੱਕ ਹਰਿਆਣਾ ਦੇ ਬਾਰਡਰਾਂ ਉਤੇ ਬੈਠੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਲਈ ਹੁਣ ਕਿਸਾਨਾਂ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਅਤੇ ਹੁਣ ਖੁਦ ਉਹ (ਜਗਜੀਤ ਸਿੰਘ ਡੱਲੇਵਾਲਾ) ਮਰਨ ਵਰਤ ਤੇ ਬੈਠਣਗੇ ਅਤੇ ਉਨ੍ਹਾਂ ਚਿਰ ਮਰਨ ਵਰਤ ਨਹੀਂ ਛੱਡਣਗੇ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ।


ਇਹ ਵੀ ਪੜ੍ਹੋ : Faridkot News: ਫਰੀਦਕੋਟ 'ਚ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਬਜ਼ੁਰਗ ਔਰਤ ਦੀ ਸਦਮੇ 'ਚ ਮੌਤ