Jagtar Singh Tara: ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ੍ਹ ਤੋਂ ਆਏ ਬਾਹਰ, ਭਤੀਜੀ ਦੇ ਵਿਆਹ `ਚ ਹੋਏ ਸ਼ਾਮਲ
Jagtar Singh Tara News: ਦਰਅਸਲ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਮਿਲੀ ਹੈ ਜੋ ਪਿੰਡ ਮੁਗਲ ਮਾਜਰੀ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਵਿਆਹ ਦੇ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਨ।
Jagtar Singh Tara News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ 'ਚ ਸ਼ਿਰਕਤ ਕਰੇਗਾ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।
ਦਰਅਸਲ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਮਿਲੀ ਹੈ ਜੋ ਪਿੰਡ ਮੁਗਲ ਮਾਜਰੀ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਵਿਆਹ ਦੇ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਨ। ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਵੱਡੀ ਤਾਦਾਦ ਦੇ ਵਿੱਚ ਪੁਲਿਸ ਫੋਰਸ ਨਾਲ ਉਸ ਜਗ੍ਹਾ ਉੱਤੇ ਮੌਜੂਦ ਹੈ।
ਇਹ ਵੀ ਪੜ੍ਹੋ: SGPC ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ, ਭਾਈ ਰਾਜੋਆਣਾ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਬਾਰੇ ਲਏ ਜਾਣਗੇ ਫੈਸਲੇ
ਜ਼ਿਕਰ ਯੋਗ ਹੈ ਕਿ ਜਗਤਾਰ ਸਿੰਘ ਤਾਰਾ ਨੂੰ ਆਪਣੀ ਭਤੀਜੀ ਦੇ ਆਨੰਦ ਕਾਰਜ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਕੇਵਲ ਦੋ ਘੰਟੇ ਦੀ ਪੈਰੋਲ ਮਿਲੀ ਹੈ। ਇਸ ਮੌਕੇ ਜਗਤਾਰ ਸਿੰਘ ਤਾਰਾ ਆਪਣੇ ਸਕੇ ਸਬੰਧੀਆਂ ਅਤੇ ਆਪਣੇ ਜਾਣਕਾਰਾਂ ਦੇ ਨਾਲ ਮਿਲਦੇ ਹੋਏ ਵੀ ਨਜ਼ਰ ਆਏ। ਜਗਤਾਰ ਸਿੰਘ ਤਾਰਾ ਨੇ ਆਪਣੇ ਸਿਰ ਦੇ ਉੱਤੇ ਪੀਲੇ ਰੰਗ ਦਾ ਪਰਨਾ ਸਜਾਇਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 8 ਬੱਚੇ ਗਿਆਨ ਪਰਦਾਨ ਲਈ ਜਾਣਗੇ ਜਾਪਾਨ
ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਸਾਲ 2004 ਵਿੱਚ ਬੁੜੈਲ ਜੇਲ੍ਹ ਚੰਡੀਗੜ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਸਨ। 20 ਅਤੇ 21 ਜਨਵਰੀ ਦੀ ਰਾਤ ਨੂੰ ਤਿੰਨੋਂ ਆਪਣੇ ਰਸੋਈਏ ਅਤੇ ਇੱਕ ਕਤਲ ਕੇਸ ਵਿੱਚ ਸ਼ਾਮਲ ਦੇਵ ਸਿੰਘ ਦੇਵੀ ਨਾਲ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ।
(ਰੋਪੜ ਮਨਪ੍ਰੀਤ ਚਾਹਲ)