ਜੈ ਕਿਸ਼ਨ ਰੋੜੀ ਨੂੰ ਬਣਾਇਆ ਪੰਜਾਬ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਜੀ ਨੂੰ ਸਰਬ-ਸੰਮਤੀ ਨਾਲ 16ਵੀਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਜਾਣ ‘ਤੇ ਵਧਾਈ। ਮੈਨੂੰ ਪੂਰਨ ਆਸ ਹੈ ਰੋੜੀ ਜੀ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ, ਦ੍ਰਿੜਤਾ ਅਤੇ ਨਿਰਪੱਖ ਹੋ ਕੇ ਬਾਖ਼ੂਬੀ ਨਿਭਾਉਣਗੇ।
ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਨਵੇਂ ਡਿਪਟੀ ਸਪੀਕਰ ਵੱਜੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋੜੀ ਨੂੰ ਚੁਣਿਆ ਗਿਆ ਹੈ। ਦੱਸ ਦਈਏ ਕਿ ਰੋੜੀ ਗੜ੍ਹਸ਼ੰਕਰ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜੈ ਕਿਸ਼ਨ ਰੋੜੀ ਨੂੰ ਵਧਾਈ ਦਿੱਤੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਜੀ ਨੂੰ ਸਰਬ-ਸੰਮਤੀ ਨਾਲ 16ਵੀਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਜਾਣ ‘ਤੇ ਵਧਾਈ। ਮੈਨੂੰ ਪੂਰਨ ਆਸ ਹੈ ਰੋੜੀ ਜੀ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ, ਦ੍ਰਿੜਤਾ ਅਤੇ ਨਿਰਪੱਖ ਹੋ ਕੇ ਬਾਖ਼ੂਬੀ ਨਿਭਾਉਣਗੇ।
ਦੱਸ ਦਈਏ ਕਿ ਵਿਧਾਨਸਭਾ ਸੈਸ਼ਨ ’ਚ ਇਸ ਸਬੰਧੀ ਵਿਧਾਇਕ ਬਲਜਿੰਦਰ ਕੌਰ ਵੱਲੋਂ ਮਤਾ ਰੱਖਿਆ ਗਿਆ ਸੀ ਮਤਾ ਪਾਸ ਹੋਣ ਤੋਂ ਬਾਅਦ ਸਾਰਿਆਂ ਦੀ ਸਹਿਮਤੀ ਤੋਂ ਬਾਅਦ ਵਿਧਾਇਕ ਜੈ ਕਿਸ਼ਨ ਰੋੜੀ ਨੂੰ ਪੰਜਾਬ ਵਿਧਾਨਸਭਾ ਦਾ ਡਿਪਟੀ ਸਪੀਕਰ ਬਣਾਇਆ ਗਿਆ।