Amritpal Singh: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਲੋਕ ਸਭਾ ਚੋਣਾਂ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਲੋਕ ਸਭਾ ਨਤੀਜੇ ਕਾਫੀ ਹੈਰਾਨੀਜਨਕ ਆਏ ਹਨ। ਸੂਬੇ ਵਿੱਚ ਦੋ ਆਜ਼ਾਦ ਉਮੀਦਵਾਰਾਂ ਨੇ ਜਿੱਤ ਦੇ ਝੰਡੇ ਗੱਡੇ ਹਨ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਹਾਸਲ ਕੀਤੀ ਹੈ।


COMMERCIAL BREAK
SCROLL TO CONTINUE READING

ਅੰਮ੍ਰਿਤਪਾਲ ਸਿੰਘ ਨੇ 1,97,120 ਵੋਟਾਂ ਨਾਲ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਮਾਤ ਦਿੱਤੀ ਹੈ। ਖਡੂਰ ਸਾਹਿਬ ਤੋਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੀਜੇ ਨੰਬਰ ਤੇ ਰਹੇ। ਹੁਣ ਬਹੁਤ ਸਾਰੇ ਲੋਕਾਂ ਵਿੱਚ ਸਸ਼ੋਪੰਜ ਵਿੱਚ ਹੈ ਕਿ ਕੀ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚੋਂ ਬਾਹਰ ਆ ਜਾਵੇਗਾ ਜਾਂ ਉਹ ਜੇਲ੍ਹ ਵਿੱਚ ਬੈਠ ਕੇ ਹੀ ਆਪਣੀ ਸੰਸਦ ਮੈਂਬਰ ਦੀ ਡਿਊਟੀ ਨਿਭਾਏਗਾ। ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਨੂੰ ਸਹੁੰ ਚੁੱਕਣ ਲਈ ਜੇਲ੍ਹ ਵਿਚੋਂ ਪੈਰੋਲ ਮਿਲੇਗੀ ਜਾਂ ਨਹੀਂ। ਇਸ ਖ਼ਬਰ ਰਾਹੀ ਤੁਹਾਨੂੰ ਦੱਸੇਗਾ ਕਿ ਜੇਲ੍ਹ ਵਿੱਚੋਂ ਬੈਠ ਕੇ ਲੋਕ ਸਭਾ ਚੋਣ ਜਿੱਤਣ ਵਾਲੇ ਉਮੀਦਵਾਰਾਂ ਲਈ ਕਈ ਨਿਯਮ ਹਨ।


ਕੀ ਉਹ ਸਹੁੰ ਚੁੱਕ ਸਕਣਗੇ?


ਅਜਿਹੀਆਂ ਕਈ ਉਦਾਹਰਣਾਂ ਹਨ ਜਦੋਂ ਜੇਲ੍ਹ ਵਿੱਚ ਬੰਦ ਉਮੀਦਵਾਰ ਨੂੰ ਸਹੁੰ ਚੁੱਕਣ ਲਈ ਪੈਰੋਲ ਮਿਲੀ ਹੈ। ਉਦਾਹਰਣ ਵਜੋਂ, ਸਾਲ 2020 ਵਿੱਚ, ਇਲਾਹਾਬਾਦ ਹਾਈ ਕੋਰਟ ਨੇ ਬਸਪਾ ਨੇਤਾ ਅਤੁਲ ਰਾਏ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਸੀ। ਸਪਾ ਵਿਧਾਇਕ ਨਾਹਿਦ ਹਸਨ ਨੂੰ ਸਾਲ 2022 ਵਿੱਚ ਯੂਪੀ ਵਿੱਚ ਵਿਧਾਨ ਸਭਾ ਦੇ ਸਹੁੰ ਚੁੱਕ ਸਮਾਗਮ ਲਈ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਜੇਕਰ ਅਸੀਂ ਪਿਛਲੀਆਂ ਉਦਾਹਰਣਾਂ 'ਤੇ ਨਜ਼ਰ ਮਾਰੀਏ ਤਾਂ ਅੰਮ੍ਰਿਤਪਾਲ ਨੂੰ ਆਰਜ਼ੀ ਤੌਰ 'ਤੇ ਰਿਹਾਈ ਮਿਲ ਸਕਦੀ ਹੈ ਤਾਂ ਜੋ ਉਹ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਕਣ।


ਕੀ ਜੇਲ੍ਹ ਵਿੱਚ ਬੈਠ ਕੇ ਸੰਸਦ ਮੈਂਬਰ ਆਪਣੀ ਡਿਊਟੀ ਨਿਭਾਅ ਸਕਦਾ ਹੈ?


ਕੀ ਸੰਸਦ ਮੈਂਬਰ ਤੇ ਵਿਧਾਇਕ ਜੇਲ੍ਹ ਵਿੱਚ ਬੈਠ ਕੇ ਆਪਣੀ ਡਿਊਟੀ ਨਿਭਾਅ ਸਕਦੇ ਹਨ ਇਹ ਸਵਾਲ ਥੋੜ੍ਹਾ ਪੇਚੀਦਾ ਹੈ। ਕਈ ਤਰੀਕੇ ਹਨ ਜਿਨ੍ਹਾਂ ਦੀ ਮਦਦ ਨਾਲ ਆਨਲਾਈਨ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ ਅਤੇ ਫੈਸਲੇ ਲਏ ਜਾ ਸਕਦੇ ਹਨ। ਜੇਲ੍ਹ ਵਿੱਚ ਬੈਠੇ ਵਿਧਾਇਕ ਜਾਂ ਸੰਸਦ ਮੈਂਬਰ ਆਪਣੀ ਪਾਰਟੀ ਦੇ ਸੀਨੀਅਰ ਮੈਂਬਰਾਂ, ਕਾਨੂੰਨੀ ਟੀਮ ਅਤੇ ਪਰਿਵਾਰਕ ਮੈਂਬਰਾਂ ਰਾਹੀਂ ਸਮੱਸਿਆਵਾਂ ਨੂੰ ਸੁਣ ਅਤੇ ਸਮਝ ਸਕਦੇ ਹਨ। ਪਰ  ਉਹ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਤੋਂ ਇਲਾਵਾ ਇਹ ਵੀ ਸਮੱਸਿਆ ਹੋਵੇਗੀ ਕਿ ਉਹ ਜਨਤਾ ਨਾਲ ਸਿੱਧਾ ਸੰਪਰਕ ਨਹੀਂ ਕਰ ਸਕਦੇ।


ਕੀ ਦੋਸ਼ੀ ਸਾਬਤ ਹੋਣ ਉਤੇ ਗੁਆ ਦੇਣਗੇ ਸੰਸਦ ਦੀ ਮੈਂਬਰਸ਼ਿਪ?


ਸੁਪਰੀਮ ਕੋਰਟ ਨੇ ਸਾਲ 2013 'ਚ ਕਿਹਾ ਸੀ ਕਿ ਜੇਕਰ ਸੰਸਦ ਮੈਂਬਰ ਅਤੇ ਵਿਧਾਇਕ ਅਪਰਾਧ ਦੇ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਛੱਡਣੇ ਹੋਣਗੇ। ਇਸ ਫੈਸਲੇ ਨੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 8(4) ਨੂੰ ਇੱਕ ਤਰ੍ਹਾਂ ਨਾਲ ਰੱਦ ਕਰ ਦਿੱਤਾ। ਦੋਸ਼ੀ ਸੰਸਦ ਮੈਂਬਰਾਂ ਨੂੰ ਆਪਣੀ ਸਜ਼ਾ ਖਿਲਾਫ਼ ਅਪੀਲ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੰਦਾ ਹੈ। ਇਸ ਦਾ ਮਤਲਬ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਦੋਸ਼ਾਂ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਹ ਤੱਤਕਾਲ ਪ੍ਰਭਾਵ ਤੋਂ ਲੋਕ ਸਭਾ ਤੋਂ ਆਪਣੀ ਮੈਂਬਰਸ਼ਿਪ ਗੁਆ ਦੇਣਗੇ। ਇਸ ਦੀ ਸਭ ਤੋਂ ਵੱਡੀ ਵਜ੍ਹਾ ਹੈ ਉਨ੍ਹਾਂ ਦੇ ਜ਼ੁਰਮ ਦੀ ਗੰਭੀਰਤਾ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ