Kisan Death: ਸੁਭਕਰਨ ਸਿੰਘ ਦੀ ਮੌਤ ਦੇ ਜਿੰਮੇਵਾਰ ਵਿਅਕਤੀਆਂ ਖਿਲਾਫ ਹੋਵੇ ਕਾਰਵਾਈ- ਜਾਖੜ
Kisan Death: ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ।
Kisan Death: ਕਿਸਾਨ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਪਿਛਲੇ 11 ਦਿਨਾਂ ਤੋਂ ਕਿਸਾਨ ਪੰਜਾਬ-ਹਰਿਆਣਾ ਦੀਆਂ ਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। 21 ਫਰਵਰੀ ਨੂੰ ਕਿਸਾਨਾਂ ਨੇ ਮੁੜ ਤੋਂ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਵਿਚਾਲੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਵੀ ਹੋਈ, ਇਸੇ ਦੌਰਾਨ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵਿਚਾਲੇ ਹੋਰ ਜ਼ਿਆਦਾ ਰੋਸ ਵਧ ਗਿਆ ਹੈ। ਕਿਸਾਨ ਆਗੂ ਇਸ ਮੌਤ ਲਈ ਜੁੰਮੇਵਾਰ ਕੇਂਦਰ ਅਤੇ ਹਰਿਆਣ ਸਰਕਾਰ ਨੂੰ ਦੱਸ ਰਹੇ ਹਨ।
ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਨੌਜਵਾਨ ਸੁਭਕਰਨ ਸਿੰਘ ਦੀ ਮੌਤ 'ਤੇ ਦੁਖ ਜਾਹਿਰ ਕੀਤਾ ਹੈ। ਜਾਖੜ ਨੇ ਕਿਹਾ ਕਿ ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।
"ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ। ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।