Jalalabad Accident: ਜਲਾਲਾਬਾਦ `ਚ ਵੱਡਾ ਹਾਦਸਾ- ਬੇਕਾਬੂ ਕਾਰ ਕਰਕੇ 11ਵੀਂ ਦੇ ਵਿਦਿਆਰਥੀ ਦੀ ਮੌਤ
ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ। ਬੀਤੀ ਰਾਤ ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ `ਤੇ ਰੇਲਵੇ ਓਵਰਬ੍ਰਿਜ `ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਓਵਰ ਸਪੀਡ `ਤੇ ਜਾ ਰਹੀ ਕਾਰ ਬੇਕਾਬੂ ਹੋ ਕੇ ਪਲਟ ਗਈ ਅਤੇ ਹਾਦਸੇ ਦਾ ਸ਼ਿ
Jalalabad Accident News/ਸੁਨੀਲ ਨਾਗਪਾਲ: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ। ਬੀਤੀ ਰਾਤ ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਰੇਲਵੇ ਓਵਰਬ੍ਰਿਜ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਓਵਰ ਸਪੀਡ 'ਤੇ ਜਾ ਰਹੀ ਕਾਰ ਬੇਕਾਬੂ ਹੋ ਕੇ ਪਲਟ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ ਇਸ ਵਿੱਚ ਪੰਜ ਜਣਿਆਂ ਵਿੱਚੋਂ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ।
ਮ੍ਰਿਤਕ ਲੜਕੇ ਦੇ ਪਿਤਾ ਗੁਰਦੀਪ ਸਿੰਘ ਵਾਸੀ ਕੰਨਾਂਵਾਲਾ ਝੁੱਗੀ ਨੇ ਦੱਸਿਆ ਕਿ ਉਸ ਦਾ 17 ਸਾਲਾ ਲੜਕਾ ਗੁਆਂਢੀ ਦੇ ਲੜਕੇ ਨਾਲ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਬਾਜ਼ਾਰ ਜਾ ਰਿਹਾ ਹੈ ਪਰ ਬਾਅਦ ਵਿੱਚ ਉਹ ਆਪਣੇ ਦੋਸਤ ਦੀ ਕਾਰ ਵਿੱਚ ਚਲਾ ਗਿਆ ਜਿਸ ਵਿੱਚ ਕੁੱਲ ਪੰਜ ਵਿਅਕਤੀ ਸਨ, ਦੀ ਸੂਚਨਾ ਮਿਲੀ ਹੈ, ਜਿਸ ਵਿੱਚ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ: Salman Khan Firing Case: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੰਜਾਬ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ, ਹੋ ਸਕਦਾ ਵੱਡਾ ਖੁਲਾਸਾ
ਦੂਜੇ ਪਾਸੇ ਮੌਕੇ 'ਤੇ ਮੌਜੂਦ ਬੀ.ਡੀ.ਓ ਦਫ਼ਤਰ ਦੇ ਨੇੜੇ ਰਹਿਣ ਵਾਲੇ ਪ੍ਰੇਮ ਸਿੰਘ ਨੇ ਦੱਸਿਆ ਕਿ ਉਕਤ ਲੜਕੇ ਉਸ ਨੂੰ ਬਿਨਾਂ ਦੱਸੇ ਘਰੋਂ ਚਲੇ ਗਏ ਸਨ, ਜਿਸ 'ਚ ਉਸ ਦਾ ਭਤੀਜਾ ਜ਼ਖਮੀ ਹੋ ਗਿਆ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ, ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।