Jalalabad News: ਮਾਈਨਿੰਗ ਮਾਮਲੇ 'ਚ ਪੁਲਿਸ ਦੇ ਕਬਜ਼ੇ 'ਚੋਂ ਦੋ ਟਰੈਕਟਰ-ਟਰਾਲੀਆਂ ਲੈ ਕੇ ਕੁਝ ਲੋਕ ਹੋਏ ਫ਼ਰਾਰ
Advertisement
Article Detail0/zeephh/zeephh2402215

Jalalabad News: ਮਾਈਨਿੰਗ ਮਾਮਲੇ 'ਚ ਪੁਲਿਸ ਦੇ ਕਬਜ਼ੇ 'ਚੋਂ ਦੋ ਟਰੈਕਟਰ-ਟਰਾਲੀਆਂ ਲੈ ਕੇ ਕੁਝ ਲੋਕ ਹੋਏ ਫ਼ਰਾਰ

Jalalabad News: ਪਿੰਡ ਸੁਖੇਰਾ ਬੋਦਲਾ ਵਿੱਚ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਦੇ ਹੋਏ ਕਰੀਬ 38 ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ।

Jalalabad News: ਮਾਈਨਿੰਗ ਮਾਮਲੇ 'ਚ ਪੁਲਿਸ ਦੇ ਕਬਜ਼ੇ 'ਚੋਂ ਦੋ ਟਰੈਕਟਰ-ਟਰਾਲੀਆਂ ਲੈ ਕੇ ਕੁਝ ਲੋਕ ਹੋਏ ਫ਼ਰਾਰ

Jalalabad News: ਜਲਾਲਾਬਾਦ ਦੇ ਪਿੰਡ ਸੁਖੇਰਾ ਬੋਦਲਾ ਵਿੱਚ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਦੇ ਹੋਏ ਕਰੀਬ 38 ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ, ਜਿਨ੍ਹਾਂ ਘੁਬਾਇਆ ਪੁਲਿਸ ਚੌਂਕੀ ਦੇ ਸਾਹਮਣੇ ਅਨਾਜ ਮੰਡੀ ਵਿੱਚ ਲਿਆ ਕੇ ਬੰਦ ਕੀਤਾ ਗਿਆ ਸੀ।

ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ ਪਰ ਹੁਣ ਪੁਲਿਸ ਦੇ ਕਬਜ਼ੇ ਵਿੱਚ ਇਨ੍ਹਾਂ ਵਾਹਨਾਂ ਤੋਂ ਦੋ ਟਰੈਕਟਰ-ਟਰਾਲੀਆਂ ਮੁਲਜ਼ਮ ਲੈ ਕੇ ਫ਼ਰਾਰ ਹੋ ਗਏ ਹਨ। ਪੁਲਿਸ ਨੇ ਫੜ੍ਹਨ ਦੀ ਕੋਸ਼ਿਸ਼ ਕੀਤੀ ਪਰ ਉਹ ਗ੍ਰਿਫਤ ਵਿੱਚ ਨਹੀਂ ਆਏ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਘੁਬਾਇਆ ਚੌਂਕੀ ਇੰਚਾਰਜ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਮਿਲ ਕੇ ਪਿੰਡ ਸੁਖੇਰਾ ਬੋਦਲਾ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੀ ਖਾਣ ਉਤੇ ਛਾਪੇਮਾਰੀ ਕੀਤੀ ਸੀ, ਜਿਸ ਦੌਰਾਨ ਪੁਲਿਸ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ ਪਰ ਵੱਡੇ ਪੱਧਰ ਉਤੇ ਚਲਾਏ ਜਾ ਰਹੇ ਸਨ।

ਇਸ ਨਾਜਾਇਜ਼ ਮਾਈਨਿੰਗ ਦੇ ਕਾਰੋਬਾਰ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਪੋਕਲੇਨ, ਇਕ ਜੇਸੀਬੀ ਮਸ਼ੀਨ ਅਤੇ ਟਰੈਕਟਰ ਟਰਾਲੀਆਂ ਸਮੇਤ ਕਰੀਬ 38 ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ, ਜਿਨ੍ਹਾਂ ਨੂੰ ਲਿਆ ਕੇ ਪੁਲਿਸ ਚੌਂਕੀ ਘੁਬਾਇਆ ਦੇ ਸਾਹਮਣੇ ਅਨਾਜ ਮੰਡੀ ਵਿੱਚ ਬੰਦ ਕਰ ਦਿੱਤਾ ਗਿਆ ਪਰ ਇਸ ਦੌਰਾਨ ਕੁਝ ਲੋਕ ਆਏ ਜਿਨ੍ਹਾਂ ਵੱਲੋਂ ਪੁਲਿਸ ਦੇ ਕਬਜ਼ੇ ਵਿਚੋਂ ਦੋ ਟਰੈਕਟਰ-ਟਰਾਲੀਆਂ ਕੱਢ ਕੇ ਫ਼ਰਾਰ ਹੋ ਗਏ। ਪਤਾ ਚੱਲਣ ਉਥੇ ਮੌਕੇ ਉਪਰ ਪੁੱਜੇ ਤਾਂ ਪੁਲਿਸ ਦੇ ਕਬਜ਼ੇ ਵਿੱਚ ਦੋ ਟਰੈਕਟਰ-ਟਰਾਲੀਆਂ ਘੱਟ ਸਨ। ਫਿਲਹਾਲ ਇਸ ਮਾਮਲੇ ਵਿੱਚ ਉਨ੍ਹਾਂ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab News: PM ਦੀ ਮੀਟਿੰਗ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ ਦੇ ਅਫਸਰ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ

ਕਾਬਿਲੇਗੌਰ ਹੈ ਕਿ ਬੀਤੇ ਦਿਨ ਮਸ਼ੀਨਾਂ ਸ਼ਰੇਆਮ ਰੇਤ ਦੀਆਂ ਟਰਾਲੀਆਂ ਭਰ ਰਹੀਆਂ ਸਨ। ਪੁਲਿਸ ਦੀ ਛਾਪੇਮਾਰੀ ਦੇਖ ਕੇ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਸਨ ਜਦਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੋਕਲੋਨ, ਜੇਸੀਬੀ ਅਤੇ ਟਰੈਕਟਰ-ਟਰਾਲੀਆਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਸਨ। ਪੁਲਿਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਦੇ ਆਉਣ ਦੀ ਖਬਰ ਮਗਰੋਂ ਨਾਜਾਇਜ਼ ਮਾਈਨਿੰਗ ਕਰ ਰਹੇ ਲੋਕਾਂ ਵਿੱਚ ਭੱਜ ਦੌੜ ਮਚ ਗਈ ਅਤੇ ਉਹ ਵੱਡੀ ਗਿਣਤੀ ਵਿੱਚ ਉਥੋਂ ਫ਼ਰਾਰ ਹੋ ਗਏ। ਪੁਲਿਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਅਗਲੀ ਕਾਰਵਾਈ ਆਰੰਭ ਦਿੱਤੀ ਸੀ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

Trending news