Jalalabad News: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਲੈ ਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਪੁਲਿਸ ਨੇ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫ਼ਤਰ ਦੇ ਬਾਹਰ ਇੱਕ ਕਾਰ ਵਿੱਚ 4 ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ 3 ਨਜਾਇਜ਼ ਪਿਸਤੌਲ, 4 ਮੈਗਜ਼ੀਨ ਅਤੇ 21 ਕਾਰਤੂਸ ਬਰਾਮਦ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸ.ਪੀ.ਪੀ.ਐਸ.ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਚੈਕਿੰਗ ਦੌਰਾਨ ਜਲਾਲਾਬਾਦ ਇਲਾਕੇ 'ਚ ਸੀ, ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਅਨਿਲ ਕੁਮਾਰ ਪੁੱਤਰ ਹੰਸ ਰਾਜ ਵਾਸੀ ਚੱਕਾ ਕਾਠਗੜ੍ਹ, ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਬੁਰਵਾਲਾ, ਕੁਨਾਲ ਸ਼ਰਮਾ ਪੁੱਤਰ ਰਾਕੇਸ਼ ਕੁਮਾਰ ਵਾਸੀ ਕੋਟੂਵਾਲਾ ਕੋਲ ਨਜਾਇਜ਼ ਹਥਿਆਰ ਹੈ ਅਤੇ ਬੀ.ਡੀ.ਪੀ.ਓ ਦਫਤਰ ਜਲਾਲਾਬਾਦ ਦੇ ਬਾਹਰ ਆਪਣੀ ਕਾਰ 'ਚ ਬੈਠ ਕੇ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।


ਜਿਸ ਕੋਲੋਂ ਦੋ ਨਜਾਇਜ਼ ਪਿਸਤੌਲ ਲਾਈਟ ਬੋਰ ਅਤੇ 8 ਜਿੰਦਾ ਕਾਰਤੂਸ ਬਰਾਮਦ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਕਿ ਤਫਤੀਸ਼ ਦੌਰਾਨ ਸੁਖਮੰਦਰ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਸ਼੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫਤਾਰ ਕਰ ਕੇ ਇਕ ਪਿਸਤੌਲ, ਇਕ ਮੈਗਜ਼ੀਨ ਬਰਾਮਦ ਕੀਤਾ ਗਿਆ। ਅਤੇ 7 ਜਿੰਦਾ ਕਾਰਤੂਸ ਅਤੇ ਇੱਕ ਆਲਟੋ ਕਾਰ ਬਰਾਮਦ ਕੀਤੀ ਗਈ ਹੈ।


ਦੱਸ ਦੇਈਏ ਕਿ ਪੁਲਿਸ ਨੇ ਹੁਣ ਤੱਕ ਇਨ੍ਹਾਂ 4 ਦੋਸ਼ੀਆਂ ਤੋਂ 2 ਕਾਰਾਂ, 3 ਨਜਾਇਜ਼ ਪਿਸਤੌਲ, 4 ਮੈਗਜ਼ੀਨ ਅਤੇ 21 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਸੁਖਮੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਕਤਲ, ਲੜਾਈ-ਝਗੜੇ ਸਮੇਤ ਕੁੱਲ 8 ਕੇਸ ਦਰਜ ਹਨ। ਜਦੋਂਕਿ ਗ੍ਰਿਫ਼ਤਾਰ ਮੁਲਜ਼ਮ ਅਨਿਲ ਖ਼ਿਲਾਫ਼ ਕੇਸ ਦਰਜ ਹੈ ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।