Sukhpal Khaira News: ਜਲਾਲਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮੁੜ ਦੋ ਦਿਨ ਦੇ ਰਿਮਾਂਡ `ਤੇ ਭੇਜਿਆ
Sukhpal Khaira News: ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜਲਾਲਾਬਾਦ ਅਦਾਲਤ `ਚ ਪੇਸ਼ ਕੀਤਾ ਗਿਆ।
Sukhpal Khaira News: ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜਲਾਲਾਬਾਦ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਸੁਖਪਾਲ ਸਿੰਘ ਖਹਿਰਾ ਦੇ ਵਕੀਲ ਅਨੁਸਾਰ ਪੁਲਿਸ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਸੁਖਪਾਲ ਸਿੰਘ ਖਹਿਰਾ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਵਿਸ਼ੇਸ਼ ਨੂੰ ਜ਼ਮਾਨਤ ਦਿੱਤੀ ਗਈ ਹੈ, ਇਸ ਲਈ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : Amritsar Road Accident: ਅੰਮ੍ਰਿਤਸਰ 'ਚ ਟਿਊਸ਼ਨ ਪੜ੍ਹ ਕੇ ਵਾਪਸ ਆ ਰਹੇ ਬੱਚਿਆਂ ਨੂੰ ਬੱਸ ਨੇ ਕੁਚਲਿਆ, ਇੱਕ ਦੀ ਮੌਤ
ਜਦ ਇਸ ਬਾਰੇ ਪੁਲਿਸ ਨੂੰ ਸਵਾਲ ਕੀਤਾ ਗਿਆ ਤਾਂ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ 2 ਦਿਨ ਦਾ ਰਿਮਾਂਡ ਮੰਗਿਆ ਸੀ ਜੋ ਉਨ੍ਹਾਂ ਨੂੰ ਮਿਲ ਗਿਆ ਹੈ। ਰਿਮਾਂਡ ਕਿਸ ਆਧਾਰ ਉਤੇ ਲਿਆ ਗਿਆ। ਇਹ ਸਵਾਲ ਕਰਨ ਉਤੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਤਫਤੀਸ਼ ਦਾ ਹਿੱਸਾ ਹੈ, ਜਿਸ ਨੂੰ ਦੱਸਿਆ ਨਹੀਂ ਜਾ ਸਕਦਾ ਹੈ।
ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐਸਆਈਟੀ ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਡੀਆਈਜੀ ਜਲੰਧਰ ਰੇਂਜ ਸਵਪਨ ਸ਼ਰਮਾ ਨੂੰ ਇਸ ਐਸਆਈਟੀ ਦਾ ਹੈੱਡ ਲਗਾਇਆ ਗਿਆ ਸੀ ਜਦਕਿ ਐਸਐਸਪੀ ਜਲੰਧਰ ਦਿਹਾਤੀ ਐਮਐਸ ਭੁੱਲਰ, ਐਸਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਮਨਜੀਤ ਸਿੰਘ ਅਤੇ ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਸਰਬਜੀਤ ਸਿੰਘ ਵਾਹੀਆ ਨੂੰ ਇਸ ਜਾਂਚ ਟੀਮ ਦਾ ਮੈਂਬਰ ਬਣਾਇਆ ਗਿਆ ਸੀ।
ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 14 ਦਿਨ ਦੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਮਗਰੋਂ ਮੁੜ ਰਿਵਿਊ ਪਟੀਸ਼ਨ ਪਾਉਣ ਉਪਰੰਤ ਰਿਮਾਂਡ ਹਾਸਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Punjab News: ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼! ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼
ਫਾਜ਼ਿਲਕਾ ਤੋਂ ਸੁਨੀਲ ਨਾਗਪਾਲ ਦੀ ਰਿਪੋਰਟ