Jalandhar Accident News: ਜਲੰਧਰ `ਚ ਤੇਜ਼ ਰਫਤਾਰ ਮਰਸਡੀਜ਼ ਨੇ ਮਚਾਈ ਤਬਾਹੀ, ਸਾਈਕਲ ਸਵਾਰ ਤੇ ਇੱਕ ਹੋਰ ਨੌਜਵਾਨ ਨੂੰ ਕੁਚਲਿਆ
Jalandhar Accident News: ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਤੇਜ਼ ਰਫ਼ਤਾਰ ਮਰਸਡੀਜ਼ ਕਾਰ ਹੁਸ਼ਿਆਰਪੁਰ ਤੋਂ ਜਲੰਧਰ ਫਲਾਈਓਵਰ ਵੱਲ ਆ ਰਹੀ ਸੀ। ਇਸ ਦੌਰਾਨ ਪ੍ਰੀਤ ਨਗਰ ਦੇ ਸਾਹਮਣੇ ਉਸ ਦੀ ਕਾਰ ਬੇਕਾਬੂ ਹੋ ਗਈ। ਇਸ ਦੌਰਾਨ ਸੜਕ ਪਾਰ ਕਰ ਰਹੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ।
Jalandhar Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਜਲੰਧਰ 'ਚ ਇੱਕ ਬੇਕਾਬੂ ਮਰਸਡੀਜ਼ ਕਾਰ ਨੇ ਸਾਈਕਲ ਸਵਾਰ ਅਤੇ ਪੈਦਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 3 ਲੋਕ ਗੰਭੀਰ ਜ਼ਖਮੀ ਹੋ ਗਏ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਾਈਕਲ ਸਵਾਰ ਦੀ ਹਾਲਤ ਖਤਰੇ ਤੋਂ ਬਾਹਰ ਹੈ ਪਰ ਕਾਰ ਸਵਾਰ ਅਤੇ ਪੈਦਲ ਜਾ ਰਹੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਥਾਣਾ ਨੰਗਲ ਸ਼ਾਮਾ ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
ਇਹ ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਤੇਜ਼ ਰਫ਼ਤਾਰ ਮਰਸਡੀਜ਼ ਕਾਰ ਹੁਸ਼ਿਆਰਪੁਰ ਤੋਂ ਜਲੰਧਰ ਫਲਾਈਓਵਰ ਵੱਲ ਆ ਰਹੀ ਸੀ। ਇਸ ਦੌਰਾਨ ਪ੍ਰੀਤ ਨਗਰ ਦੇ ਸਾਹਮਣੇ ਉਸ ਦੀ ਕਾਰ ਬੇਕਾਬੂ ਹੋ ਗਈ। ਇਸ ਦੌਰਾਨ ਸੜਕ ਪਾਰ ਕਰ ਰਹੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: Punjab News: ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਲੋਕਾਂ ਮੁਤਾਬਕ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ਤੋਂ ਬਾਅਦ ਮਰਸਡੀਜ਼ ਦੇ ਸਾਰੇ ਏਅਰਬੈਗ ਖੁੱਲ੍ਹ ਗਏ ਸਨ ਪਰ ਫਿਰ ਵੀ ਕਾਰ ਸਵਾਰ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਦੀਆਂ 830 ਪੋਸਟਾਂ ਨੂੰ ਕੀਤਾ ਖ਼ਤਮ