Jalandhar News: ਟਰੰਕ `ਚੋਂ ਮਿਲੀਆਂ 3 ਭੈਣਾਂ ਦੀਆਂ ਲਾਸ਼ਾਂ, ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੋਵੇਗਾ ਵੱਡਾ ਖੁਲਾਸਾ
Jalandhar News:ਸਵੇਰੇ ਲੋਕਾਂ ਨੇ ਘਰ ਦੇ ਬਾਹਰ ਇੱਕ ਟਰੰਕ ਪਿਆ ਦੇਖਿਆ ਜਿੱਥੋਂ ਲੜਕੀਆਂ ਗਾਇਬ ਸਨ। ਲੋਕਾਂ ਨੇ ਟਰੰਕ ਖੋਲ੍ਹ ਕੇ ਦੇਖਿਆ ਤਾਂ ਅੰਦਰ ਤਿੰਨਾਂ ਲੜਕੀਆਂ ਦੀਆਂ ਲਾਸ਼ਾਂ ਪਈਆਂ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਵਿੱਚ 9 ਸਾਲ ਦੀ ਅੰਮ੍ਰਿਤਾ ਕੁਮਾਰੀ, 7 ਸਾਲ ਦੀ ਸਾਕਸ਼ੀ ਅਤੇ 4 ਸਾਲ ਦੀ ਕੰਚਨ ਸ਼ਾਮਲ ਹਨ।
Jalandhar News: ਜਲੰਧਰ ਸ਼ਹਿਰ ਦੇ ਪਠਾਨਕੋਟ ਹਾਈਵੇ 'ਤੇ ਆਉਂਦੇ ਕਾਨਪੁਰ 'ਚ ਅੱਜ ਤੜਕੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਤਿੰਨ ਭੈਣਾਂ ਦੀਆਂ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਮਕਾਨ ਮਾਲਕ ਨੇ ਤਿੰਨਾਂ ਦੇ ਲਾਪਤਾ ਹੋਣ ਸਬੰਧੀ ਰਾਤ 11 ਵਜੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਿਸ ਨੇ ਵੀ ਰਾਤ ਸਮੇਂ ਮੌਕੇ ’ਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ।
ਸਵੇਰੇ ਲੋਕਾਂ ਨੇ ਘਰ ਦੇ ਬਾਹਰ ਇੱਕ ਟਰੰਕ ਪਿਆ ਦੇਖਿਆ ਜਿੱਥੋਂ ਲੜਕੀਆਂ ਗਾਇਬ ਸਨ। ਲੋਕਾਂ ਨੇ ਟਰੰਕ ਖੋਲ੍ਹ ਕੇ ਦੇਖਿਆ ਤਾਂ ਅੰਦਰ ਤਿੰਨਾਂ ਲੜਕੀਆਂ ਦੀਆਂ ਲਾਸ਼ਾਂ ਪਈਆਂ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਵਿੱਚ 9 ਸਾਲ ਦੀ ਅੰਮ੍ਰਿਤਾ ਕੁਮਾਰੀ, 7 ਸਾਲ ਦੀ ਸਾਕਸ਼ੀ ਅਤੇ 4 ਸਾਲ ਦੀ ਕੰਚਨ ਸ਼ਾਮਲ ਹਨ।
ਇਹ ਵੀ ਪੜ੍ਹੋ: Chandigarh Fire Update: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ
ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਲੜਕੀਆਂ ਦਾ ਪਿਤਾ ਨਸ਼ੇ ਦਾ ਆਦੀ ਹੈ। ਉਹ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਉਸ ਨੇ ਇਹ ਕਤਲ ਕੀਤੇ। ਪੁਲਿਸ ਨੇ ਬੱਚੀ ਦੇ ਪਿਤਾ ਨੂੰ ਹਿਰਾਸਤ 'ਚ ਲੈ ਲਿਆ ਹੈ। ਲੜਕੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ ਅਤੇ ਫਿਰ ਅਸਲੀ ਕਾਰਨ ਪਤਾ ਲੱਗੇਗਾ।
ਇਸ ਸਬੰਧੀ ਐਸਪੀ ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਲੜਕੀਆਂ ਦੇ ਸਰੀਰ ’ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਕਤਲ ਨਹੀਂ ਜਾਪਦਾ ਹੈ। ਅਜਿਹਾ ਲੱਗਦਾ ਹੈ ਕਿ ਲੜਕੀਆਂ ਘਰ ਵਿਚ ਇਕੱਲੀਆਂ ਸਨ। ਅਜਿਹਾ ਹੋ ਸਕਦਾ ਹੈ ਕਿ ਉਹ ਖੇਡਦੇ ਹੋਏ ਟਰੰਕ ਵਿੱਚ ਬੈਠ ਗਈਆਂ ਅਤੇ ਢੱਕਣ ਉੱਪਰੋਂ ਬੰਦ ਹੋ ਗਿਆ ਹੋਵੇ ਜਿਸ ਤੋਂ ਬਾਅਦ ਢੱਕਣ ਨਹੀਂ ਖੁੱਲ੍ਹਿਆ ਅਤੇ ਉਹਨਾਂ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।