Jalandhar BSP Candidate: ਜਲੰਧਰ ਲੋਕ ਸਭਾ ਹਲਕੇ ਤੋਂ BSP ਉਮੀਦਵਾਰ ਬਲਵਿੰਦਰ ਕੁਮਾਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
Jalandhar Lok Sabha seat: ਬਸਪਾ ਨੇ ਪੰਜਾਬ ਦੀ ਜਲੰਧਰ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਸੀ। ਐਡਵੋਕੇਟ ਬਲਵਿੰਦਰ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
Jalandhar Candidate Nomination: ਪੰਜਾਬ ਵਿੱਚ ਵੱਡੇ ਪੱਧਰ 'ਤੇ ਨਾਮਜ਼ਦਗੀਆਂ ਦਾਖ਼ਲ ਹੋ ਰਹੀਆਂ ਹਨ। ਪੰਜਾਬ ਚੋਣ ਮੈਦਾਨ ਵਿੱਚ ਅੱਜ 10 ਮਈ ਨੂੰ ਵੱਖ- ਵੱਖ ਪਾਰਟੀਆਂ ਦੇ ਆਗੂ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਇਸ ਦੌਰਾਨ ਜਲੰਧਰ ਲੋਕ ਸਭਾ ਹਲਕਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਨੇ ਨਾਮਜ਼ਦਗੀ ਪੱਤਰ ਭਰਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਜੇਕਰ ਉਹ ਜਿੱਤਦੇ ਨੇ ਤਾਂ ਜਲੰਧਰ ਦੇ ਲੋਕਲ ਮੁੱਦਿਆ ਨੂੰ ਹੱਲ ਕੀਤਾ ਜਾਵੇਗਾ। ਉਹ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕਰਦੇ ਹੋਏ ਨਾਮਜ਼ਦਗੀ ਦਾਖ਼ਲ ਕਰਨ ਆਏ ਸਨ। ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਰਿੰਕੂ ਅਤੇ ਅੰਮ੍ਰਿਤਸਰ ਤੋਂ ਸੰਧੂ ਨੇ ਵੀ ਨਾਮਜ਼ਦਗੀ ਦਾਖਲ ਕੀਤੀ।
ਦੂਜਾ ਪਾਸੇ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨਾਮਜ਼ਦਗੀ ਦਾਖ਼ਲ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਚਰੀ ਚੌਕ ਤੋਂ ਡੀਸੀ ਦਫ਼ਤਰ ਤੱਕ ਰੋਡ ਸ਼ੋਅ ਕੱਢਿਆ।
ਇਹ ਵੀ ਪੜ੍ਹੋ: Punjab Candidate Nomination: ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ SAD ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਨਾਮਜ਼ਦਗੀ ਕੀਤੀ ਦਾਖ਼ਲ
Jalandhar lok sabha Seat 2024
ਪੰਜਾਬ ਦੇ ਜਲੰਧਰ 'ਚ ਅੱਜ ਪਾਰਟੀਆਂ ਦੇ ਆਗੂਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੀ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕੀਤਾ।
ਬਲਵਿੰਦਰ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ ਦੇ ਤੌਰ ’ਤੇ ਸਰਗਰਮ ਹਨ। ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ ਤੋਂ ਲੜ ਚੁੱਕੇ ਹਨ, ਜਦੋਂ ਕਿ 2019 ਵਿੱਚ ਲੋਕ ਸਭਾ ਜਲੰਧਰ ਤੋਂ 2 ਲੱਖ 4 ਹਜ਼ਾਰ ਵੋਟਾਂ ਲੈ ਕੇ ਮੁਕਾਬਲੇ ਵਿਚ ਭਾਰੂ ਰਹੇ ਸਨ।
Jalandhar Lok Sabha Seat Candidate
ਕਾਂਗਰਸ ਪਾਰਟੀ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
AAP ਨੇ ਇਥੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ। ਜਿਸ ਤੋਂ AAP ਨੇ ਇਥੋਂ ਅਕਾਲੀ ਦਲ ਛੱਡਕੇ ਪਾਰਟੀ ਵਿੱਚ ਸ਼ਾਮਲ ਹੋਏ, ਪਵਨ ਕੁਮਾਰ ਟੀਨੂੰ ਨੂੰ ਟਿਕਟ ਦਿੱਤੀ ਹੈ।
ਬੀਜੇਪੀ ਨੇ ਜਲੰਧਰ ਤੋਂ ਮੌਜੂਦਾ ਸੰਸਦ ਮੈਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ਛੱਡਕੇ ਪਾਰਟੀ ਵਿੱਚ ਸ਼ਾਮਲ ਹੋਏ, ਮਹਿੰਦਰ ਸਿੰਘ ਕੇਪੀ ਨੂੰ ਟਿਕਟ ਦਿੱਤੀ ਹੈ।