Jalandhar by Election:  ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਬੁੱਧਵਾਰ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਹਲਕੇ ਵਿੱਚ 54.98 ਫੀਸਦੀ ਪੋਲਿੰਗ ਦਰਜ ਕੀਤੀ ਗਈ।


COMMERCIAL BREAK
SCROLL TO CONTINUE READING

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਪ ਚੋਣ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ 2024 ਨੂੰ ਸਵੇਰੇ 8 ਵਜੇ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ।


ਉਨ੍ਹਾਂ ਹਲਕੇ ਵਿੱਚ ਸਮੁੱਚੀ ਪੋਲਿੰਗ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰੇ ਵੋਟਰਾਂ, ਚੋਣ ਅਮਲੇ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਜੋ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਸ ਸੀਟ 'ਤੇ ਮੁੜ ਤੋਂ ਚੋਣ ਕਰਵਾਈ ਗਈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਬੁੱਧਵਾਰ 10 ਜੁਲਾਈ ਨੂੰ ਵੋਟਿੰਗ ਹੋਈ ਜਿਸ ਦੇ ਨਤੀਜੇ 19 ਜੁਲਾਈ ਨੂੰ ਆਉਣਗੇ। ਇੱਥੇ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਿੰਗ ਹੋਈ। ਇਸ ਸੀਟ 'ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਜਿਸ ਦੇ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।


ਇਸ ਸੀਟ 'ਤੇ (Jalandhar Bypoll Voting) ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ (BJP) ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ (AAP) ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ (Congress) ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।