Jalandhar By Election: ਇਸ ਸੀਟ 'ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ
Trending Photos
Jalandhar By Election: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਅੰਗੁਰਾਲ ਨੇ 'ਆਪ' ਦੀ ਟਿਕਟ 'ਤੇ ਚੋਣ ਜਿੱਤੀ ਸੀ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਅਸਤੀਫਾ ਦੇ ਦਿੱਤਾ। ਇਸ ਸੀਟ 'ਤੇ ਅੱਜ (Jalandhar By Election) ਜ਼ਿਮਨੀ ਚੋਣ ਹੈ।
ਜਲੰਧਰ ਜ਼ਿਮਨੀ ਚੋਣ ਦੌਰਾਨ ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ। ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਘੱਟ ਗਏ ਹਨ।
ਇਹ ਵੀ ਪੜ੍ਹੋ: Jalandhar By Election: AAP ਉਮੀਦਵਾਰ ਮੋਹਿੰਦਰ ਭਗਤ ਨੇ ਆਪਣੇ ਪਿਤਾ ਭਗਤ ਚੁੰਨੀ ਲਾਲ ਦਾ ਲਿਆ ਆਸ਼ੀਰਵਾਦ
ਦਰਅਸਲ ਇਹ ਵੀਡੀਓ ਤੋ ਕਿ ਮਾਡਲ ਹਾਊਸ ਗੁਰਦੁਆਰਾ ਸਾਹਿਬ ਨੇੜੇ ਦੀ ਹੈ ਜਿੱਥੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਫੇਸਬੁੱਕ ਉੱਤੇ ਲਾਈਵ ਹੋਏ ਹਨ। ਇਸ ਦੌਰਾਨ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਬੂਥ 'ਤੇ ਜਦੋਂ ਜ਼ਿਲ੍ਹੇ ਤੋਂ ਬਾਹਰੋਂ ਆਏ ਆਗੂ ਬੈਠੇ ਹੋਏ ਸਨ ਤਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Jalandhar By Election) ਨੇ ਉੱਥੇ ਪਹੁੰਚ ਕੇ ਹੰਗਾਮਾ ਕੀਤਾ ਅਤੇ ਕਿਹਾ ਕਿ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਕਮੀ ਆ ਗਈ ਹੈ, ਜਿਸ ਕਾਰਨ ਉਹ ਬਾਹਰਲੇ ਲੋਕ ਜ਼ਿਲ੍ਹਿਆਂ ਤੋਂ ਨੇਤਾਵਾਂ ਨੂੰ ਲਿਆ ਕੇ ਉਨ੍ਹਾਂ ਦੇ ਬੂਥਾਂ 'ਤੇ ਬਿਠਾ ਰਹੇ ਹਨ।
ਇਹ ਵੀ ਪੜ੍ਹੋ: Jalandhar By Election: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਪੋਲਿੰਗ ਸਟੇਸ਼ਨਾਂ ਦੇ ਬਾਹਰ ਵਧਾਈ ਗਈ ਸੁਰੱਖਿਆ
ਦੱਸ ਦਈਏ ਕਿ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।