Jalandhar by-election: ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਨਾਮਜਦਗੀ ਪੱਤਰ ਭਰੇ
Jalandhar by-election: ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
Jalandhar by-election: 7 ਸੂਬਿਆਂ ਵਿਚ 10 ਜੁਲਾਈ ਨੂੰ ਜਿਮਨੀ ਚੋਣਾਂ ਹੋ ਰਹੀਆਂ ਹਨ। ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਜਿਮਨੀ ਚੋਣ ਲਈ ਸ਼ੀਤਲ ਅੰਗੂਰਾਲ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਹੈ।
10 ਜੁਲਾਈ ਨੂੰ ਜਲੰਧਰ ਦੇ ਹਲਕਾ ਪੱਛਮੀ ਦੇ ਵਿੱਚ ਜਿਮਨੀ ਚੋਣ ਹੋਣ ਜਾ ਰਹੀ ਹੈ। ਜਿਸਨੂੰ ਲੈ ਕੇ ਲਗਾਤਾਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਵੱਲੋਂ ਨਾਮਜਦਗੀ ਪੱਤਰ ਭਰੇ ਜਾ ਰਹੇ ਨੇ, ਅੱਜ ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਦੇ ਵੱਲੋਂ ਨਾਮਜਦਗੀ ਪੱਤਰ ਭਰਿਆ ਗਿਆ। ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਦੇ ਨਾਲ ਸੁਸ਼ੀਲ ਰਿੰਕੂ ਅਤੇ ਮਨੋਰੰਜਨ ਕਾਲੀਆ ਸਮੇਤ ਹੋਰ ਕਈ ਬੀਜੇਪੀ ਦੇ ਸੀਨੀਅਰ ਆਗੂ ਮੌਜੂਦ ਰਹੇ।
ਨਾਮਜਦਗੀ ਪੱਤਰ ਭਰਨ ਤੋਂ ਬਾਅਦ ਸ਼ੀਤਲ ਅੰਗੂਰਾਲ ਅਤੇ ਸੁਸ਼ੀਲ ਰਿੰਕੂ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ, ਸ਼ੀਤਲ ਅੰਗੂਰਾਲ ਨੇ ਕਿਹਾ ਕਿ ਜਦੋਂ ਉਹ ਆਮ ਆਦਮੀ ਪਾਰਟੀ ਦੇ ਵਿੱਚ ਸੀ ਤਾਂ ਉਹਨਾਂ ਦਾ ਉੱਥੇ ਦਮ ਘੁੱਟਦਾ ਸੀ ਉਹ ਆਜ਼ਾਦ ਨਹੀਂ ਸੀ। ਇਸ ਕਰਕੇ ਉਹਨਾਂ ਨੇ ਪਾਰਟੀ ਛੱਡੀ ਸੀ।
ਅੰਗੂਰਾਲ ਨੇ ਕਿਹਾ ਕਿ ਬੀਤੇ ਦਿਨ ਅੰਮ੍ਰਿਤਸਰ ਤੋਂ ਵਿਧਾਇਕ ਅਜੇ ਗੁਪਤਾ ਨੇ ਵੀ ਆਮ ਆਦਮੀ ਪਾਰਟੀ ਤੇ ਸਵਾਲ ਖੜੇ ਕੀਤੇ ਸੀ ਪਰ ਬਾਅਦ ਵਿੱਚ ਦਬਾਅ 'ਚ ਆ ਕੇ ਅਜੇ ਗੁਪਤਾ ਨੂੰ ਨਵਾਂ ਬਿਆਨ ਜਾਰੀ ਕਰਨਾ ਪਿਆ ਸੀ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ। ਉਹਨਾਂ ਨੇ ਕਿਹਾ ਕਿ 2024 ਲੋਕ ਸਭਾ ਚੋਣਾਂ ਦਾ ਸਮੀਕਰਨ ਵੱਖ ਸੀ ਅਤੇ ਹੁਣ ਚੋਣਾਂ ਦਾ ਸਮੀਕਰਨ ਵੱਖ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਜਲੰਧਰ ਦੇ ਹਲਕਾ ਪੱਛਮੀ ਦੇ ਲੋਕ ਉਹਨਾਂ ਨੂੰ ਮੁੜ ਤੋਂ ਜਿਤਾਉਣਗੇ।
ਦੂਜੇ ਪਾਸੇ ਬੀਜੇਪੀ ਦੇ ਆਗੂ ਸੁਸ਼ੀਲ ਰਿੰਕੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਸ਼ੀਤਲ ਅਗੁਰਾਲ ਦੇ ਖਿਲਾਫ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਉਹ ਇਲੈਕਸ਼ਨ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ ਵੀ ਕਰਨਗੇ।