Jalandhar Bypoll Election 2023: ਜਲੰਧਰ `ਚ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ; 10 ਮਈ ਨੂੰ ਹੋਵੇਗੀ ਵੋਟਿੰਗ, ਜਾਣੋ ਪੂਰਾ ਵੇਰਵਾ
Jalandhar Bypoll Election 2023: ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ।
Jalandhar Bypoll Election 2023: ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਜ਼ਿਮਨੀ ਚੋਣ ਹੋਵੇਗੀ। ਜਲੰਧਰ ਵਿੱਚ ਲੋਕ ਸਭਾ ਚੋਣਾਂ (Jalandhar Bypoll Election 2023)ਲਈ ਸਿਆਸੀ ਮੈਦਾਨ ਤਿਆਰ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ, ਉਥੇ ਹੁਣ ਡਿਪਟੀ ਕਮਿਸ਼ਨਰ ਨੇ ਇਸ ਚੋਣ ਪ੍ਰਚਾਰ ਦੀ ਪ੍ਰਕਿਰਿਆ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਦਰਅਸਲ 10 ਮਈ ਨੂੰ ਪੈਣ ਵਾਲੀਆਂ ਵੋਟਾਂ ਤੋਂ 48 ਘੰਟੇ ਪਹਿਲਾਂ ਸੋਮਵਾਰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਅੱਜ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਵਾਰ ਜਲੰਧਰ ਵਿੱਚ ਲੋਕ ਸਭਾ ਚੋਣਾਂ (Jalandhar Bypoll Election 2023) ਵਿੱਚ ਸੀਟ 'ਤੇ ਕਾਂਗਰਸ, 'ਆਪ', ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਜ਼ਬਰਦਸਤ ਟੱਕਰ ਵੇਖਣ ਨੂੰ ਮਿਲ ਰਹੀ ਹੈ।
ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ।
ਇਹ ਵੀ ਪੜ੍ਹੋ: Jalandhar Bypoll: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਤਿੰਨ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਜਾਣੋ ਜਲੰਧਰ ਜ਼ਿਮਨੀ ਚੋਣ 2023 ਦਾ ਪੂਰਾ ਵੇਰਵਾ Jalandhar Bypoll Election 2023
ਇਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਸਮੇਂ ਦੀ ਮਿਆਦ ਦੌਰਾਨ ਜਲੰਧਰ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ ਉਪਰ ਮੁਕੰਮਲ ਪਾਬੰਦੀ ਹੋਵੇਗੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ 10 ਮਈ ਨੂੰ ਵੋਟਾਂ ਵਾਲੇ ਦਿਨ ਕਿਸੇ ਵੀ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਕੋਈ ਵੀ ਚੋਣ ਪ੍ਰਚਾਰ ਸਰਗਰਮੀ ਦੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਜਲੰਧਰ ਲੋਕ ਸਭਾ (Jalandhar Bypoll Election 2023) ਹਲਕੇ ਵਿੱਚ ਕੁੱਲ 1618512 ਵੋਟਰ ਹਨ ਜਿਨ੍ਹਾਂ ਵਿੱਚੋਂ 38313 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ ਜਦਕਿ 10526 ਦਿਵਿਆਂਗ ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਹਨ ਉਮੀਦਵਾਰ
-ਚਾਰੋਂ ਪਾਰਟੀਆਂ ਦੇ ਆਗੂ ਇਸ ਸੀਟ ਲਈ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਸਾਬਕਾ ਸੀਐਮ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਕਾਂਗਰਸੀ ਉਮੀਦਵਾਰ ਕਰਮਜੀਤ ਨੂੰ ਜਿਤਾਉਣ ਲਈ ਹਰ ਗਲੀ ਗਲੀ ਵਿੱਚ ਵੋਟਰਾਂ ਨੂੰ ਮਿਲ ਰਹੇ ਹਨ।
-ਸੀਐਮ ਅਰਵਿੰਦ ਕੇਜਰੀਵਾਲ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਜਲੰਧਰ ਵਿੱਚ ਹੀ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਵੀ ਜਲੰਧਰ ਪਹੁੰਚ ਕੇ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ।
-ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ।
-ਭਾਜਪਾ ਦੇ ਕਈ ਕੇਂਦਰੀ ਮੰਤਰੀ ਜਲੰਧਰ ਵਿੱਚ ਹਨ। ਕੇਂਦਰੀ ਅਨੁਰਾਗ ਠਾਕੁਰ ਪਾਰਟੀ ਉਮੀਦਵਾਰ ਇਕਬਾਲ ਸਿੰਘ ਨੂੰ ਜਿਤਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਿੱਚ ਰੁੱਝੇ ਹੋਏ ਹਨ।