Jalandhar Bypoll 2023: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਿਸਾਨ ਮਹਿਲਾ ਯੂਨੀਅਨ ਦਾ ਵੱਡਾ ਐਲਾਨ, ਦੋ ਪਾਰਟੀਆਂ ਦੇ ਬਾਈਕਾਟ ਦਾ ਕੀਤਾ ਐਲਾਨ
ਮਹਿਲਾ ਕਿਸਾਨ ਯੂਨੀਅਨ (Mahila Kisan Union) ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ‘ਕਾਲੇ ਖੇਤੀ ਕਾਨੂੰਨਾਂ’ ਨੂੰ ਲਾਗੂ ਕਰਨ ਵਿਰੁੱਧ ਕਿਸਾਨਾਂ ਦੇ ਧਰਨੇ ਦੌਰਾਨ ਭਾਜਪਾ ਅਤੇ ਇਸ ਦੇ ਆਗੂਆਂ ਦੀਆਂ ਨੀਤੀਆਂ ਤੋਂ ਦੁਨੀਆਂ ਜਾਣੂ ਹੈ।
Jalandhar Bypoll Election 2023: ਸੰਯੁਕਤ ਕਿਸਾਨ ਮੋਰਚਾ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ (Mahila Kisan Union) ਵੱਲੋਂ ਮੰਗਲਵਾਰ ਨੂੰ ਜਲੰਧਰ ਜ਼ਿਮਨੀ ਚੋਣ 2023 ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨਿਆ ਕੀ ਉਨ੍ਹਾਂ ਵੱਲੋਂ ਆਗਾਮੀ ਚੋਣਾਂ 'ਚ 2 ਪਾਰਟੀਆਂ ਦਾ ਬਾਈਕਾਟ ਕੀਤਾ ਜਾਵੇਗਾ।
ਦੱਸ ਦਈਏ ਕਿ ਮਹਿਲਾ ਕਿਸਾਨ ਯੂਨੀਅਨ ਨੇ Jalandhar Bypoll Election 2023 'ਚ ਆਮ ਆਦਮੀ ਪਾਰਟੀ ਅਤੇ ਭਾਜਪਾ ਪਾਰਟੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਦੋਵੇਂ ਪਾਰਟੀਆਂ ਜਲੰਧਰ ਲੋਕ ਸਭਾ ਹਲਕੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ ਹਨ।
ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਹਰ ਕਦਮ 'ਤੇ ਧੋਖਾ ਕੀਤਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ। ਦੋਵਾਂ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿੱਚ ਕਰਾਰੀ ਹਾਰ ਦੇ ਕੇ ਸਬਕ ਸਿਖਾਉਣਾ ਚਾਹੀਦਾ ਹੈ।
ਮਹਿਲਾ ਕਿਸਾਨ ਯੂਨੀਅਨ (Mahila Kisan Union) ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ‘ਕਾਲੇ ਖੇਤੀ ਕਾਨੂੰਨਾਂ’ ਨੂੰ ਲਾਗੂ ਕਰਨ ਵਿਰੁੱਧ ਕਿਸਾਨਾਂ ਦੇ ਧਰਨੇ ਦੌਰਾਨ ਭਾਜਪਾ ਅਤੇ ਇਸ ਦੇ ਆਗੂਆਂ ਦੀਆਂ ਨੀਤੀਆਂ ਤੋਂ ਦੁਨੀਆਂ ਜਾਣੂ ਹੈ। ਕਿਸਾਨਾਂ ਦੀਆਂ ਲਿਖਤੀ ਮੰਗਾਂ ਮੰਨਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜੇ ਤੱਕ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਅਤੇ ਸਾਲ ਭਰ ਚੱਲੇ ਅੰਦੋਲਨ ਦੌਰਾਨ ਮਰਨ ਵਾਲੇ 750 ਦੇ ਕਰੀਬ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ।
ਇਸ ਕਰਕੇ ਉਨ੍ਹਾਂ ਕਿਹਾ ਕਿ ਸਮੁੱਚਾ ਕਿਸਾਨ ਭਾਈਚਾਰਾ ਅਤੇ ਖੇਤ ਮਜ਼ਦੂਰ ਕਾਰਪੋਰੇਟ ਪੱਖੀ ਪਾਰਟੀ ਦਾ ਵਿਰੋਧ ਕਰ ਰਹੇ ਸਨ। ਪੰਜਾਬ ਦੀ ਸੱਤਾਧਾਰੀ ਪਾਰਟੀ 'ਤੇ ਚੁਟਕੀ ਲੈਂਦਿਆਂ ਮਹਿਲਾ ਕਿਸਾਨ ਆਗੂ ਨੇ ਕਿਹਾ ਕਿ ਇਹ "ਸ਼ਹੀਦ ਭਗਤ ਸਿੰਘ ਦਾ ਨਾਂ ਤਾਂ ਵਰਤ ਰਹੀ ਹੈ ਪਰ ਸ਼ਹੀਦ-ਏ-ਆਜ਼ਮ ਦੀ ਵਿਚਾਰਧਾਰਾ ਤੋਂ ਕੋਹਾਂ ਦੂਰ ਹੈ।"
ਇਹ ਵੀ ਪੜ੍ਹੋ: Goldy Brar News: ਗੈਂਗਸਟਰ ਗੋਲਡੀ ਬਰਾੜ ਕੈਨੇਡਾ ਦੇ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ 'ਚ ਸ਼ਾਮਲ
ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਦਰਜਨਾਂ ਮੀਟਿੰਗਾਂ ਵਿੱਚ ਭਰੋਸਾ ਦੇਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਮੰਤਰੀਆਂ ਨੇ ਅੱਜ ਤੱਕ ਕੋਈ ਵੀ ਵੱਡੀ ਮੰਗ ਪੂਰੀ ਨਹੀਂ ਕੀਤੀ।
ਕਿਸਾਨ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਮਹਿਲਾ ਕਿਸਾਨ ਯੂਨੀਅਨ (Mahila Kisan Union) ਜਲੰਧਰ ਜ਼ਿਮਨੀ ਚੋਣ 2023 (Jalandhar Bypoll Election 2023) ਦੌਰਾਨ ‘ਆਪ’ ਅਤੇ ਭਾਜਪਾ ਦਾ ਬਾਈਕਾਟ ਕਰੇਗੀ ਅਤੇ ਸਮੂਹ ਵੋਟਰਾਂ ਨੂੰ ਅਪੀਲ ਕਰੇਗੀ ਕਿ ਉਹ ਕਿਸੇ ਹੋਰ ਪਾਰਟੀ ਨੂੰ ਵੋਟ ਦੇਣ ਤਾਂ ਜੋ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਸਬਕ ਸਿਖਾਇਆ ਜਾਵੇ।
ਇਹ ਵੀ ਪੜ੍ਹੋ: ਮੈਨੂੰ ਉਮੀਦ ਹੈ ਕਿ ਪੰਜਾਬ ਦੇ ਸਾਰੇ ‘ਹਮਦਰਦ’ ਮੇਰੇ ਨਾਲ… ਸਿਰਫ਼ ‘ਇੱਕ’ ਨੂੰ ਛੱਡਕੇ: CM ਭਗਵੰਤ ਮਾਨ