Jalandhar Bypoll Election 2023: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਦੋ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ!
Jalandhar Bypoll Election 2023: ਕਾਂਗਰਸ ਪਾਰਟੀ ਵੱਲੋਂ ਇਸ ਵਾਰ ਵੀ ਚੌਧਰੀ ਪਰਿਵਾਰ `ਤੇ ਹੀ ਦਾਅ ਖੇਡਿਆ ਗਿਆ ਹੈ ਅਤੇ ਪਾਰਟੀ ਵੱਲੋਂ ਮਰਹੂਮ ਚੌਧਰੀ ਸੰਤੋਖ਼ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
Jalandhar Bypoll Election 2023, Schools and Colleges Closed News in Punjabi Today: ਜਲੰਧਰ ’ਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ 2023 ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਗੈਰ ਸਰਕਾਰੀ ਤੇ ਸਰਕਾਰੀ ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ 10 ਮਈ ਨੂੰ ਹੋਣ ਜਾ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ 9 ਤੇ 10 ਮਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧੀ ਡੀਸੀ ਜਸਪ੍ਰੀਤ ਸਿੰਘ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ 'ਚ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਸਿਆਸੀ ਅਖਾੜਾ ਬਣ ਗਈ ਹੈ ਅਤੇ ਫਿਲਹਾਲ ਸਿਆਸਤ ਪੂਰੀ ਤਰ੍ਹਾਂ ਭੱਖੀ ਹੋਈ ਹੈ। ਇੱਥੇ 10 ਮਈ ਨੂੰ ਵੋਟਾਂ ਪੈਣਗੀਆਂ। ਇਸ ਚੋਣ ਵਿੱਚ ਪੰਜਾਬ ਦੀ ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀਆਂ ਵਿਚਕਾਰ ਤਕਰਾਰ ਦੇਖਣ ਨੂੰ ਮਿਲ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਜਿੱਤ ਹੋਈ ਸੀ ਤੇ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਬਣਾਉਣ ਵਾਲੀ ਪਾਰਟੀ ਵੱਲੋਂ 117 ਵਿੱਚੋਂ 92 ਸੀਟਾਂ ਹਾਸਲ ਕੀਤੀਆਂ ਗਈਆਂ ਸਨ।
ਇਸ ਦੌਰਾਨ ਜਲੰਧਰ ਦੀਆਂ 9 ਵਿਧਾਨ ਸਭਾ ਸੀਟਾਂ 'ਚੋਂ ਕਾਂਗਰਸ ਵੱਲੋਂ 5 ਅਤੇ ਆਮ ਆਦਮੀ ਪਾਰਟੀ ਵੱਲੋਂ ਚਾਰ ਸੀਟਾਂ ਜਿਤੀਆਂ ਗਈਆਂ ਸਨ। ਜਲੰਧਰ ਵਿੱਚ ਕਾਂਗਰਸ ਦਾ ਦਬਦਬਾ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: Amritsar Blast Update: ਅੰਮ੍ਰਿਤਸਰ 'ਚ 2 ਦਿਨਾਂ 'ਚ ਦੂਜਾ ਧਮਾਕਾ; ਮੌਕੇ 'ਤੇ ਪਹੁੰਚੀਆਂ ਫੌਰੈਂਸਿਕ ਟੀਮਾਂ
ਦੱਸ ਦਈਏ ਕਿ ਇਸ ਸਾਲ 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਸੰਤੋਖ ਸਿੰਘ ਚੌਧਰੀ ਦੀ ਅਚਾਨਕ ਮੌਤ ਹੋ ਗਈ ਸੀ ਜਿਸ ਕਰਕੇ ਇੱਥੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
ਕਾਂਗਰਸ ਪਾਰਟੀ ਵੱਲੋਂ ਇਸ ਵਾਰ ਵੀ ਚੌਧਰੀ ਪਰਿਵਾਰ 'ਤੇ ਹੀ ਦਾਅ ਖੇਡਿਆ ਗਿਆ ਹੈ ਅਤੇ ਪਾਰਟੀ ਵੱਲੋਂ ਮਰਹੂਮ ਚੌਧਰੀ ਸੰਤੋਖ਼ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ: IAF Heritage Centre: ਚੰਡੀਗੜ੍ਹ 'ਚ ਬਣਿਆ ਦੇਸ਼ ਦਾ ਪਹਿਲਾ ਏਅਰ ਫੋਰਸ ਹੈਰੀਟੇਜ ਸੈਂਟਰ; ਰਾਜਨਾਥ ਸਿੰਘ ਨੇ ਕੀਤਾ ਉਦਘਾਟਨ