Jalandhar Bypoll News: ਜਲੰਧਰ 'ਚ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਜਲੰਧਰ 'ਚ ਸ਼ਰਾਬ ਨਹੀਂ ਮਿਲੇਗੀ, ਕਿਉਂਕਿ ਜਲੰਧਰ ਲੋਕ ਸਭਾ ਉਪ ਚੋਣ (Jalandhar Lok Sabha Election) ਕਾਰਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਬੰਦ ਸ਼ਰਾਬ ਦੀਆਂ ਦੁਕਾਨਾਂ 8 ਮਈ ਸ਼ਾਮ 6 ਵਜੇ ਤੋਂ 10 ਮਈ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ। ਇਸ ਤੋਂ ਇਲਾਵਾ 13 ਮਈ ਨੂੰ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ।


COMMERCIAL BREAK
SCROLL TO CONTINUE READING

ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ। ਦੂਜੇ ਪਾਸੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ 'ਤੇ ਆਬਕਾਰੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Jalandhar Bypoll Election 2023: ਜਲੰਧਰ 'ਚ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ; 10 ਮਈ ਨੂੰ ਹੋਵੇਗੀ ਵੋਟਿੰਗ, ਜਾਣੋ ਪੂਰਾ ਵੇਰਵਾ

ਜਲੰਧਰ ਵਿੱਚ 10 ਮਈ ਨੂੰ ਲੋਕ ਸਭਾ ਸੀਟ (Jalandhar Lok Sabha Election) ਲਈ ਵੋਟਿੰਗ ਪ੍ਰਕਿਰਿਆ ਹੋਣੀ ਹੈ, ਜਿਸ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਜ਼ਾਬਤਾ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਏਗਾ।  ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ’ਚ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਤੱਕ ਡਰਾਈ ਡੇਅ ਹੋਵੇਗਾ ਤੇ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਡਰਾਈ ਡੇ ਦੌਰਾਨ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਹੋਰ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ ’ਤੇ ਪਾਬੰਦੀ ਰਹੇਗੀ।


ਚੋਣ ਪ੍ਰਚਾਰ (Jalandhar Lok Sabha Election) ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਇਸ ਵਾਰ  ਜਲੰਧਰ ਲੋਕ ਸਭਾ  (Jalandhar Bypoll Election 2023) ਹਲਕੇ ਵਿੱਚ ਕੁੱਲ 1618512 ਵੋਟਰ ਹਨ ਜਿਨ੍ਹਾਂ ਵਿੱਚੋਂ 38313 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ ਜਦਕਿ 10526 ਦਿਵਿਆਂਗ ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।


ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।


ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।