Jalandhar Bypoll Result 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੂਰੀ ਤਰ੍ਹਾਂ ਤੈਅ ਹੈ। ਆਮ ਆਦਮੀ ਪਾਰਟੀ ਵਿੱਚ ਕਾਫੀ ਖੁਸ਼ੀ ਨਜ਼ਰ ਆ ਰਹੀ ਹੈ। ਇਸ ਮਗਰੋਂ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਉਤੇ ਜਿੱਤ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਨੇ ਕਾਨਫਰੰਸ ਕਰਕੇ ਲੋਕਾਂ ਦਾ ਧੰਨਵਾਦ ਕੀਤਾ। 


COMMERCIAL BREAK
SCROLL TO CONTINUE READING

ਇਹ ਲੋਕ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ ਹੈ। ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ। ਇਸ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਅਸੀਂ ਜਲੰਧਰ ਦੇ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। 


ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ,ਜਿਨ੍ਹਾਂ ਨੇ ਅੰਤ ਤੱਕ ਇਕਜੁੱਟ ਹੋ ਕੇ ਚੋਣ ਲੜੀ। ਇਸ ਦੇ ਨਾਲ ਹੀ ਉਨ੍ਹਾਂ ਸੁਸ਼ੀਲ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮਜ਼ਬੂਤੀ ਨਾਲ ਵਾਪਸ ਆਵਾਂਗੇ।


ਇਹ ਵੀ ਪੜ੍ਹੋ : Parineeti Raghav Engagement: ਭੈਣ ਪਰਿਣੀਤੀ ਚੋਪੜਾ ਦੀ ਮੰਗਣੀ 'ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੀ ਪ੍ਰਿਯੰਕਾ ਚੋਪੜਾ 

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਤੇ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। ਅਸੀਂ ਜੇਤੂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੰਦੇ ਹਾਂ ਤੇ ਉਮੀਦ ਹੈ ਕਿ  ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।  


ਗੌਰਤਲਬ ਹੈ ਕਿ ਕਾਂਗਰਸ ਪਿਛਲੀ 4 ਵਾਰ ਇਸ ਸੀਟ 'ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। 2014 ਅਤੇ 2019 ਵਿੱਚ ਇੱਥੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਤੋਖ ਸਿੰਘ ਚੌਧਰੀ ਨੇ ਚੋਣ ਜਿੱਤੀ ਸੀ। ਹਾਲਾਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਇਹ ਸੀਟ ਗੁਆ ਦਿੱਤੀ।